ਭਾਰਤ ਦੇ ਸੁਤੰਤਰਤਾ ਸੈਨਾਨੀਆਂ ਵਿੱਚੋਂ ਇੱਕ ਭਗਤ ਸਿੰਘ ਦੀ ਅੱਜ 114ਵਾਂ ਜਨਮ ਦਿਹਾੜਾ ਹੈ। ਦੇਸ਼ ਦੀ ਆਜ਼ਾਦੀ ਲਈ ਅੰਗਰੇਜ਼ਾਂ ਖਿਲਾਫ਼ ਲੜਾਈ ਲੜਨ ਵਾਲੇ ਮਹਾਨ ਕ੍ਰਾਂਤੀਕਾਰੀ ਸ. ਭਗਤ ਸਿੰਘ 23 ਸਾਲ ਦੀ ਉਮਰ ਵਿੱਚ ਸ਼ਹੀਦ ਹੋ ਗਏ ਸਨ।
ਇਸ ਮੌਕੇ ਦੇਸ਼ ਆਪਣੇ ਹੀਰੋ ਨੂੰ ਯਾਦ ਕਰ ਰਿਹਾ ਹੈ। ਸੋਸ਼ਲ ਮੀਡੀਆ ‘ਤੇ ਹਰ ਕੋਈ ਭਗਤ ਸਿੰਘ ਨੂੰ ਸਲਾਮ ਕਰ ਰਿਹਾ ਹੈ। ਦੇਸ਼ ਦੇ ਕਈ ਦਿੱਗਜਾਂ ਵੱਲੋਂ ਵੀ ਭਗਤ ਸਿੰਘ ਨੂੰ ਜਨਮ ਦਿਨ ਮੌਕੇ ਸ਼ਰਧਾਂਜਲੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਚੰਨੀ ਸਰਕਾਰ ਨੇ ਅਮਰ ਪ੍ਰੀਤ ਸਿੰਘ ਦਿਓਲ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਕੀਤਾ ਨਿਯੁਕਤ
ਪ੍ਰਧਾਨ ਮੰਤਰੀ ਮੋਦੀ ਨੇ ਵੀ ਟਵੀਟ ਕਰ ਸ. ਭਗਤ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਹੈ । ਉਨ੍ਹਾਂ ਨੇ ਸ਼ਰਧਾਂਜਲੀ ਦਿੰਦਿਆਂ ਲਿਖਿਆ,”ਆਜ਼ਾਦੀ ਦੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਸ਼ਰਧਾਂਜਲੀ।” ਪੀਐੱਮ ਮੋਦੀ ਨੇ ਭਗਤ ਸਿੰਘ ਨੂੰ ਬਹਾਦੁਰੀ ਤੇ ਸਾਹਸ ਦਾ ਪ੍ਰਤੀਕ ਦੱਸਿਆ ਹੈ।
ਇਸ ਤੋਂ ਇਲਾਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਟਵੀਟ ਕਰਕੇ ਸ਼ਰਧਾਂਜਲੀ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ,”ਭਗਤ ਸਿੰਘ ਜੀ ਨੂੰ ਆਪਣੇ ਪ੍ਰਾਣਾਂ ਤੋਂ ਜ਼ਿਆਦਾ ਦੇਸ਼ ਦੀ ਆਜ਼ਾਦੀ ਪਿਆਰੀ ਸੀ। ਉਹ ਛੋਟੀ ਉਮਰ ਵਿੱਚ ਹੀ ਆਪਣੇ ਸਾਹਸ ਤੇ ਕ੍ਰਾਂਤੀਕਾਰੀ ਵਿਚਾਰਾਂ ਨਾਲ ਨਾ ਸਿਰਫ ਭਾਰਤੀ ਆਜ਼ਾਦੀ ਅੰਦੋਲਨ ਦੇ ਪ੍ਰਤੀਕ ਬਣੇ ਬਲਕਿ ਉਨ੍ਹਾਂ ਦੇ ਦੇਸ਼ ਪ੍ਰਤੀ ਪਿਆਰ ਨੇ ਸਾਰੇ ਦੇਸ਼ ਨੂੰ ਇੱਕ ਕੀਤਾ।”
ਦੱਸ ਦੇਈਏ ਕਿ ਭਗਤ ਸਿੰਘ ਦਾ ਜਨਮ 28 ਸਤੰਬਰ 1907 ਨੂੰ ਲਾਇਲਪੁਰ ਸਥਿਤ ਬੰਗਾ ਪਿੰਡ ਵਿੱਚ ਹੋਇਆ ਸੀ। ਭਾਰਤ ਨੂੰ ਆਜ਼ਾਦੀ ਦਿਵਾਉਣ ਵਿੱਚ ਭਗਤ ਸਿੰਘ ਨੇ ਅਹਿਮ ਯੋਗਦਾਨ ਨਿਭਾਇਆ।