ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਉਨ੍ਹਾਂ ਦੀ 125ਵੀਂ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕਰਦੇ ਹੋਏ ਕਿਹਾ ਕਿ ਦੇਸ਼ ਲਈ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ‘ਤੇ ਹਰ ਭਾਰਤੀ ਨੂੰ ਮਾਣ ਹੈ।
ਪੀਐਮ ਮੋਦੀ ਨੇ ‘ਪਰਾਕ੍ਰਮ ਦਿਵਸ’ ਦੀ ਵੀ ਲੋਕਾਂ ਨੂੰ ਵਧਾਈ ਦਿੱਤੀ। ਸਰਕਾਰ ਨੇ ਆਜ਼ਾਦ ਹਿੰਦ ਫ਼ੌਜ ਦੇ ਸੰਸਥਾਪਕ ਬੋਸ ਦੇ ਜਨਮ ਦਿਨ ਨੂੰ ‘ਪਰਾਕ੍ਰਮ ਦਿਵਸ’ ਵਜੋਂ ਮਨਾਉਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨੇ ਟਵੀਟ ਕੀਤਾ, ‘ਮੈਂ ਨੇਤਾ ਜੀ ਸੁਭਾਸ਼ ਚੰਦਰ ਬੋਸ ਨੂੰ ਉਨ੍ਹਾਂ ਦੀ ਜਯੰਤੀ ‘ਤੇ ਨਮਨ ਕਰਦਾ ਹਾਂ। ਹਰ ਭਾਰਤੀ ਨੂੰ ਸਾਡੇ ਦੇਸ਼ ਲਈ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ‘ਤੇ ਮਾਣ ਹੈ।” ਪ੍ਰਧਾਨ ਮੰਤਰੀ ਮੋਦੀ ਸ਼ਾਮ ਨੂੰ ਇੰਡੀਆ ਗੇਟ ‘ਤੇ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਉਦਘਾਟਨ ਕਰਨਗੇ।
ਇਹ ਵੀ ਪੜ੍ਹੋ : ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਦਲਜੀਤ ਰਾਜੂ ਖਿਲਾਫ ਮਹਿਲਾ ਕਾਂਗਰਸ ਨੇ ਕਰਵਾਇਆ ਪਰਚਾ ਦਰਜ
ਉਨ੍ਹਾਂ ਦੇ ਜਨਮਦਿਨ ਦੇ ਮੌਕੇ ‘ਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਵੀ ਟਵੀਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਹੈ। ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਸ਼ਰਧਾਂਜਲੀ ਦਿੰਦਿਆਂ ਲਿਖਿਆ ਕਿ ਨੇਤਾਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜਯੰਤੀ ‘ਤੇ ਦੇਸ਼ ਉਨ੍ਹਾਂ ਨੂੰ ਸ਼ਰਧਾਂਜਲੀ ਦਿੰਦਾ ਹੈ। ਉਨ੍ਹਾਂ ਨੇ ਆਜ਼ਾਦ ਭਾਰਤ ਦੇ ਵਿਚਾਰ ਪ੍ਰਤੀ ਆਪਣੀ ਅਸਾਧਾਰਨ ਵਚਨਬੱਧਤਾ ਨੂੰ ਪੂਰਾ ਕਰਨ ਲਈ ਆਜ਼ਾਦ ਹਿੰਦ ਫ਼ੌਜ ਰਾਹੀਂ ਸਾਹਸੀ ਕਦਮ ਚੁੱਕੇ । ਰਾਸ਼ਟਰ ਪ੍ਰਤੀ ਉਨ੍ਹਾਂ ਦਾ ਆਦਰਸ਼ ਅਤੇ ਬਲਿਦਾਨ ਹਮੇਸ਼ਾ ਸਾਰੇ ਭਾਰਤੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ।
ਵੀਡੀਓ ਲਈ ਕਲਿੱਕ ਕਰੋ -: