PM Modi pays tributes: ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯਾਨੀ ਕਿ ਮੰਗਲਵਾਰ ਨੂੰ ਜਲ੍ਹਿਆਂਵਾਲਾ ਬਾਗ ਕਤਲੇਆਮ ਦੇ ਸ਼ਹੀਦਾਂ ਨੂੰ ਟਵੀਟ ਕਰ ਕੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਇਸ ਸਬੰਧੀ ਟਵੀਟ ਕਰਦਿਆਂ ਲਿਖਿਆ,”ਮੈਂ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦਾ ਹਾਂ। ਉਨ੍ਹਾਂ ਦਾ ਸਾਹਸ, ਬਲੀਦਾਨ ਅਤੇ ਉਨ੍ਹਾਂ ਦੀ ਵੀਰਤਾ ਹਰ ਭਾਰਤੀ ਨੂੰ ਮਜ਼ਬੂਤੀ ਦਿੰਦੇ ਹਨ।”
ਦੱਸ ਦੇਈਏ ਕਿ ਦੇਸ਼ ਦੀ ਆਜ਼ਾਦੀ ਦੇ ਇਤਿਹਾਸ ਵਿੱਚ 13 ਅਪ੍ਰੈਲ ਦਾ ਦਿਨ ਇੱਕ ਬੇਹੱਦ ਦੁਖ਼ਦ ਘਟਨਾ ਨਾਲ ਦਰਜ ਹੈ । ਦਰਅਸਲ, 13 ਅਪ੍ਰੈਲ 1919 ਯਾਨੀ ਕਿ ਅੱਜ ਹੀ ਦੇ ਦਿਨ ਅੰਮ੍ਰਿਤਸਰ ਦੇ ਜਲ੍ਹਿਆਂਵਾਲਾ ਬਾਗ ਵਿੱਚ ਇੱਕ ਸਭਾ ਲਈ ਇਕੱਠੇ ਹੋਏ ਸਨ , ਇਸ ਦੌਰਾਨ ਅੰਗਰੇਜ਼ੀ ਹੁਕੂਮਤ ਵੱਲੋਂ ਇਨ੍ਹਾਂ ਲੋਕਾਂ ‘ਤੇ ਅੰਨ੍ਹੇਵਾਹ ਗੋਲੀਆਂ ਚਲਵਾ ਦਿੱਤੀਆਂ ਗਈਆਂ ਸਨ। ਜਿਸ ਕਾਰਨ ਇਸ ਘਟਨਾ ਵਿੱਚ ਵੱਡੀ ਗਿਣਤੀ ਵਿੱਚ ਲੋਕ ਮਾਰੇ ਗਏ ਸਨ। ਜਿਸ ਤੋਂ ਬਾਅਦ ਜਲ੍ਹਿਆਂਵਾਲਾ ਵਾਲਾ ਇਹ ਸਾਕਾ ਇਤਿਹਾਸ ਦੇ ਪੰਨਿਆਂ ਵਿੱਚ ਦਰਜ ਹੈ ।
ਇਸ ਤੋਂ ਇਲਾਵਾ ਪੀਐੱਮ ਮੋਦੀ ਨੇ ਦੇਸ਼ ਵਾਸੀਆਂ ਨੂੰ ਨਰਾਤਿਆਂ ਦੀ ਵਧਾਈ ਦਿੱਤੀ ਹੈ । ਇਸਦੇ ਨਾਲ ਹੀ ਉਨ੍ਹਾਂ ਨੇ ਸਾਰਿਆਂ ਲਈ ਮੰਗਲਕਾਮਨਾ ਵੀ ਕੀਤੀ। ਦਰਅਸਲ, ਪ੍ਰਧਾਨ ਮੰਤਰੀ ਨੇ ਟਵਿੱਟਰ ‘ਤੇ ਇੱਕ ਫੋਟੋ ਸਾਂਝੀ ਕਰਦਿਆਂ ਲਿਖਿਆ, ” ਦੇਸ਼ਵਾਸੀਆਂ ਨੂੰ ਨਰਾਤਿਆਂ ਦੀਆਂ ਬਹੁਤ-ਬਹੁਤ ਸ਼ੁੱਭਕਾਮਨਾਵਾਂ…ਜੈ ਮਾਤਾ ਦੀ।” ਇਸਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਅੱਜ ਤੋਂ ਸ਼ੁਰੂ ਹੋ ਰਹੇ ਹਿੰਦੂ ਨਵੇਂ ਸਾਲ ਦੀਆਂ ਵੀ ਸ਼ੁੱਭਕਾਮਨਾਵਾਂ ਦਿੱਤੀਆਂ।
ਇਹ ਵੀ ਦੇਖੋ: Doctor ਲੈਂਦੇ ਲੱਖਾਂ ਰੁਪਏ, Amritsar ਦਾ ਇਹ ਬਜੁਰਗ ਮਿੰਟਾਂ ‘ਚ ਫਰੀ ਠੀਕ ਕਰਦਾ ਹੈ ਅਧਰੰਗ / ਲਕਵਾ !