PM Modi performs Sindhu Darshan puja: ਅਸਲ ਕੰਟਰੋਲ ਰੇਖਾ (LAC) ਨੂੰ ਲੈ ਕੇ ਚੀਨ ਨਾਲ ਜਾਰੀ ਵਿਵਾਦ ਦੇ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਯਾਨੀ ਕਿ ਸ਼ੁੱਕਰਵਾਰ ਲੇਹ ਪਹੁੰਚੇ ਸਨ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਥੇ ਚੌਕੀ ‘ਤੇ ਜਵਾਨਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਉਤਸ਼ਾਹਿਤ ਕੀਤਾ। ਪ੍ਰਧਾਨ ਮੰਤਰੀ ਨੇ ਆਪਣੀ ਯਾਤਰਾ ਦੌਰਾਨ ਸਿੰਧ ਦਰਸ਼ਨ ਪੂਜਾ ਵੀ ਕੀਤੀ । ਪ੍ਰਧਾਨ ਮੰਤਰੀ ਮੋਦੀ ਨੇ ਆਪਣੀ ਯਾਤਰਾ ਦੌਰਾਨ ਫੌਜ, ਹਵਾਈ ਫੌਜ ਅਤੇ ਆਈਟੀਬੀਪੀ ਦੇ ਜਵਾਨਾਂ ਨਾਲ ਮੁਲਾਕਾਤ ਕੀਤੀ ।ਉਨ੍ਹਾਂ ਨੂੰ ਅਧਿਕਾਰੀਆਂ ਵੱਲੋਂ ਤਾਜ਼ਾ ਸਥਿਤੀ ਅਤੇ ਤਿਆਰੀਆਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਪ੍ਰਧਾਨਮੰਤਰੀ ਦੇ ਨਾਲ ਸੀਡੀਐਸ ਬਿਪਿਨ ਰਾਵਤ ਅਤੇ ਆਰਮੀ ਚੀਫ ਮਨੋਜ ਮੁਕੁੰਦ ਨਰਵਾਣੇ ਵੀ ਸਨ।
ਚੀਨ ਦੀ ਹਮਲਾਵਰ ਪੀਪਲਜ਼ ਲਿਬਰੇਸ਼ਨ ਆਰਮੀ (ਪੀਐਲਏ) ਵਿਰੁੱਧ ਸਰਹੱਦ ‘ਤੇ ਭਾਰਤ ਦੀ ਤਿਆਰੀ ਦਾ ਜਾਇਜ਼ਾ ਲੈਣ ਦੇ ਨਾਲ ਪੀਐਮ ਮੋਦੀ ਨੇ ਭਾਰਤ ਦੇ ਜੋਸ਼ੀਲੇ ਸੈਨਿਕਾਂ ਦੇ ਹੌਂਸਲੇ ਬੁਲੰਦ ਕੀਤੇ ਹਨ। ਮੰਨਿਆ ਜਾ ਰਿਹਾ ਹੈ ਕਿ ਪ੍ਰਧਾਨਮੰਤਰੀ ਨੇ ਡ੍ਰੈਗਨ ਨੂੰ ਸਖਤ ਸੰਦੇਸ਼ ਦਿੱਤਾ ਹੈ ਕਿ ਭਾਰਤ ਉਸਦੀ ਭਾਸ਼ਾ ਵਿੱਚ ਉਸਦਾ ਜਵਾਬ ਦੇਣ ਲਈ ਤਿਆਰ ਹੈ।
ਐਲਏਸੀ ਨੂੰ ਲੈ ਕੇ ਤਣਾਅ ਦੇ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੇਹ ਯਾਤਰਾ ਤੋਂ ਚੀਨ ਚਿੜ ਗਿਆ ਹੈ। ਭਾਰਤ ਦੇ ਰਵੱਈਏ ਨੂੰ ਵੇਖਦਿਆਂ ਹੁਣ ਚੀਨ ਗੱਲਬਾਤ ਅਤੇ ਕੂਟਨੀਤੀ ਲਈ ਬਹਿਸ ਕਰ ਰਿਹਾ ਹੈ । ਸ਼ੁੱਕਰਵਾਰ ਨੂੰ ਚੀਨ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਭਾਰਤ ਅਤੇ ਚੀਨ ਵਿਚਾਲੇ ਗੱਲਬਾਤ ਚੱਲ ਰਹੀ ਹੈ। ਤਣਾਅ ਘਟਾਉਣ ਲਈ ਸੈਨਿਕ ਅਤੇ ਕੂਟਨੀਤਕ ਪੱਧਰ ‘ਤੇ ਗੱਲਬਾਤ ਕੀਤੀ ਜਾ ਰਹੀ ਹੈ। ਅਜਿਹੀ ਸਥਿਤੀ ਵਿੱਚ ਕਿਸੇ ਵੀ ਧਿਰ ਨੂੰ ਵਿਗਾੜ ਪਾਉਣ ਵਾਲੇ ਕਦਮ ਨਹੀਂ ਚੁੱਕਣੇ ਚਾਹੀਦੇ ।