ਪੰਜ ਰਾਜਾਂ ਵਿੱਚ ਫਰਵਰੀ ਤੋਂ ਮਾਰਚ ਵਿਚਕਾਰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਸ ਕਾਰਨ ਇਨ੍ਹਾਂ ਸੂਬਿਆਂ ‘ਚ ਜਾਰੀ ਕੀਤੇ ਗਏ ਕੋਰੋਨਾ ਵਾਇਰਸ ਟੀਕਾਕਰਨ ਦੇ ਸਰਟੀਫਿਕੇਟਾਂ ‘ਤੇ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਸਵੀਰ ਨਹੀਂ ਲਗਾਈ ਜਾਵੇਗੀ।
ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਕਰਨ ਲਈ, ਕੇਂਦਰੀ ਸਿਹਤ ਮੰਤਰਾਲੇ ਨੇ ਕੋਵਿਨ ਸਾਫਟਵੇਅਰ ‘ਤੇ ਇੱਕ ਫਿਲਟਰ ਲਾਗੂ ਕੀਤਾ ਹੈ, ਤਾਂ ਜੋ 5 ਰਾਜਾਂ ਵਿੱਚ ਜਿੱਥੇ ਚੋਣਾਂ ਹੋਣੀਆਂ ਹਨ, ਟੀਕਾਕਰਨ ਸਰਟੀਫਿਕੇਟ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਸਵੀਰ ਦਿਖਾਈ ਨਾ ਦੇਵੇ। ਇਸ ਤੋਂ ਬਾਅਦ, ਪੋਲਿੰਗ ਰਾਜਾਂ ਵਿੱਚ ਸ਼ਨੀਵਾਰ ਰਾਤ ਤੋਂ ਟੀਕਾਕਰਨ ਸਰਟੀਫਿਕੇਟ ਤੋਂ ਪ੍ਰਧਾਨ ਮੰਤਰੀ ਦਾ ਨਾਮ ਅਤੇ ਫੋਟੋ ਹਟਾ ਦਿੱਤੀ ਗਈ ਸੀ।
ਜ਼ਿਕਰਯੋਗ ਹੈ ਕਿ ਚੋਣ ਕਮਿਸ਼ਨ ਨੇ ਸ਼ਨੀਵਾਰ ਨੂੰ ਐਲਾਨ ਕੀਤਾ ਕਿ ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ, ਮਨੀਪੁਰ ਅਤੇ ਗੋਆ ਵਿੱਚ ਵਿਧਾਨ ਸਭਾ ਚੋਣਾਂ 10 ਫਰਵਰੀ ਤੋਂ 7 ਮਾਰਚ ਤੱਕ ਸੱਤ ਪੜਾਵਾਂ ਵਿੱਚ ਹੋਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ। ਚੋਣ ਪ੍ਰੋਗਰਾਮ ਦੇ ਐਲਾਨ ਦੇ ਨਾਲ ਹੀ ਸਰਕਾਰਾਂ, ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।
ਇਸ ਤੋਂ ਪਹਿਲਾਂ ਮਾਰਚ 2021 ਵਿੱਚ ਸਿਹਤ ਮੰਤਰਾਲੇ ਨੇ ਕੁਝ ਰਾਜਨੀਤਿਕ ਪਾਰਟੀਆਂ ਦੀਆਂ ਸ਼ਿਕਾਇਤਾਂ ਦੇ ਬਾਅਦ ਚੋਣ ਕਮਿਸ਼ਨ ਦੇ ਸੁਝਾਅ ‘ਤੇ ਅਸਾਮ, ਕੇਰਲ, ਤਾਮਿਲਨਾਡੂ, ਪੱਛਮੀ ਬੰਗਾਲ ਅਤੇ ਪੁਡੂਚੇਰੀ ਵਿੱਚ ਚੋਣਾਂ ਦੌਰਾਨ ਵੀ ਅਜਿਹਾ ਹੀ ਕਦਮ ਚੁੱਕਿਆ ਸੀ।
ਵੀਡੀਓ ਲਈ ਕਲਿੱਕ ਕਰੋ -: