ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਸਵੇਰੇ ਪੋਲੈਂਡ ਦੇ ਦੋ ਦਿਨਾਂ ਦੌਰੇ ‘ਤੇ ਰਵਾਨਾ ਹੋ ਗਏ। ਪੋਲੈਂਡ ਦੌਰੇ ‘ਤੇ ਰਵਾਨਾ ਹੋਣ ਤੋਂ ਪਹਿਲਾਂ PM ਮੋਦੀ ਨੇ ਇੱਕ ਬਿਆਨ ਜਾਰੀ ਕਰਦੇ ਹੋਏ ਕਿਹਾ, ‘ਮੈਂ ਪੋਲੈਂਡ ਦੇ ਪ੍ਰਧਾਨ ਮੰਤਰੀ ਡੋਨਾਲਡ ਟਸਕ ਅਤੇ ਰਾਸ਼ਟਰਪਤੀ ਆਂਦਰੇਜ ਡੂਡਾ ਨੂੰ ਮਿਲਣ ਦਾ ਇੰਤਜ਼ਾਰ ਕਰ ਰਿਹਾ ਹਾਂ। ਮੈਂ ਪੋਲੈਂਡ ਵਿੱਚ ਮੌਜੂਦ ਭਾਰਤੀ ਭਾਈਚਾਰੇ ਦੇ ਲੋਕਾਂ ਨੂੰ ਵੀ ਮਿਲਾਂਗਾ। ਪੋਲੈਂਡ ਤੋਂ ਮੈਂ ਯੂਕਰੇਨ ਦਾ ਦੌਰਾ ਕਰਾਂਗਾ ਅਤੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਮਿਲਾਂਗਾ।
ਪਿਛਲੇ 45 ਸਾਲਾਂ ਵਿੱਚ ਕਿਸੇ ਭਾਰਤੀ ਪ੍ਰਧਾਨ ਮੰਤਰੀ ਦਾ ਪੋਲੈਂਡ ਦਾ ਇਹ ਪਹਿਲਾ ਦੌਰਾ ਹੈ। ਬਿਆਨ ‘ਚ ਕਿਹਾ ਗਿਆ ਹੈ ਕਿ ‘ਪ੍ਰਧਾਨ ਮੰਤਰੀ ਦਾ ਦੌਰਾ ਪੋਲੈਂਡ ਨਾਲ ਕੂਟਨੀਤਕ ਸਬੰਧਾਂ ਦੇ 70 ਸਾਲ ਪੂਰੇ ਹੋਣ ਦੀ ਯਾਦ ‘ਚ ਹੋ ਰਿਹਾ ਹੈ। ਪੋਲੈਂਡ ਮੱਧ ਯੂਰਪ ਵਿੱਚ ਭਾਰਤ ਦਾ ਇੱਕ ਮਹੱਤਵਪੂਰਨ ਵਪਾਰਕ ਭਾਈਵਾਲ ਹੈ। PM ਮੋਦੀ ਪੋਲੈਂਡ ਤੋਂ ਯੂਕਰੇਨ ਦੀ ਰਾਜਧਾਨੀ ਕੀਵ ਜਾਣਗੇ। ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਇਹ ਪਹਿਲੀ ਯੂਕਰੇਨ ਯਾਤਰਾ ਹੈ।
ਇਹ ਵੀ ਪੜ੍ਹੋ : ਰਾਜਸਥਾਨ ਤੋਂ ਰਾਜ ਸਭਾ ਜਾਣਗੇ ਰਵਨੀਤ ਬਿੱਟੂ, ਅੱਜ ਜੈਪੁਰ ‘ਚ ਦਾਖਲ ਕਰਨਗੇ ਆਪਣੀ ਨਾਮਜ਼ਦਗੀ
PM ਮੋਦੀ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਉਹ ਯੂਕਰੇਨ ਨਾਲ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਬਾਰੇ ਜ਼ੇਲੇਂਸਕੀ ਨਾਲ ਗੱਲ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਸਾਨੂੰ ਉਮੀਦ ਹੈ ਕਿ ਯੂਕਰੇਨ ਵਿੱਚ ਜਲਦੀ ਹੀ ਸ਼ਾਂਤੀ ਅਤੇ ਸਥਿਰਤਾ ਬਹਾਲ ਹੋ ਜਾਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਕਿਹਾ ਕਿ ਉਹ ਯੂਕਰੇਨ ਵਿੱਚ ਚੱਲ ਰਹੇ ਸੰਘਰਸ਼ ਦੇ ਸ਼ਾਂਤੀਪੂਰਨ ਹੱਲ ਲਈ ਆਪਣੇ ਦ੍ਰਿਸ਼ਟੀਕੋਣ ਨੂੰ ਸਾਂਝਾ ਕਰਨ ਲਈ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਗੱਲਬਾਤ ਕਰਨ ਦੀ ਉਮੀਦ ਕਰ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਰਾਸ਼ਟਰਪਤੀ ਜ਼ੇਲੇਂਸਕੀ ਦੇ ਸੱਦੇ ‘ਤੇ ਯੂਕਰੇਨ ਦਾ ਦੌਰਾ ਕਰ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -: