ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੁਣੇ, ਮਹਾਰਾਸ਼ਟਰ ਵਿੱਚ ਹੋਣਗੇ। ਇਸ ਦੌਰਾਨ ਵਿਰੋਧੀ ਪਾਰਟੀਆਂ ਨੇ ਉਨ੍ਹਾਂ ਦਾ ਵਿਰੋਧ ਕਰਨ ਦੀ ਤਿਆਰੀ ਕਰ ਲਈ ਹੈ। ਇਸ ਦੌਰਾਨ ਦੱਸਿਆ ਗਿਆ ਹੈ ਕਿ ਕੁਝ ਕਾਂਗਰਸੀ ਵਰਕਰਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਪੁਣੇ ਵਿੱਚ ਪੀਐਮ ਮੋਦੀ ਨੂੰ ਕਾਲੀਆਂ ਝੰਡੀਆਂ ਦਿਖਾਉਣ ਜਾ ਰਹੇ ਇੱਕ ਕਾਂਗਰਸੀ ਵਰਕਰ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ।
ਹਿਰਾਸਤ ‘ਚ ਲਏ ਗਏ ਕਾਂਗਰਸੀ ਵਰਕਰ ਦਾ ਕਹਿਣਾ ਹੈ ਕਿ ਸੰਸਦ ਭਵਨ ‘ਚ ਮਣੀਪੁਰ ਘਟਨਾ ‘ਤੇ ਪ੍ਰਧਾਨ ਮੰਤਰੀ ਨੇ ਚੁੱਪ ਧਾਰੀ ਹੋਈ ਹੈ, ਇਸੇ ਲਈ ਉਹ ਵਿਰੋਧ ਪ੍ਰਦਰਸ਼ਨ ਕਰਨ ਜਾ ਰਹੇ ਸਨ। ਹਾਲਾਂਕਿ ਪੁਣੇ ਪੁਲਿਸ ਨੇ ਕਿਸੇ ਵੀ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਦਿੱਤੀ ਹੈ। ਇਸ ਦੇ ਲਈ ਪ੍ਰਧਾਨ ਮੰਤਰੀ ਦੇ ਪ੍ਰੋਟੋਕੋਲ ਦਾ ਹਵਾਲਾ ਦਿੱਤਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਮੋਦੀ ਦੇ ਪੁਣੇ ਦੌਰੇ ਦੌਰਾਨ ਵਿਰੋਧ ਪ੍ਰਦਰਸ਼ਨ ਕਰਨ ਦੀ ਯੋਜਨਾ ਬਣਾ ਰਹੇ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਦਾਅਵਾ ਕੀਤਾ ਕਿ ਪੁਲਿਸ ਨੇ ਉਨ੍ਹਾਂ ਨੂੰ ਨੋਟਿਸ ਭੇਜਿਆ ਹੈ। ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ.ਸੀ.ਪੀ.) ਦੀ ਪੁਣੇ ਇਕਾਈ (ਸ਼ਰਦ ਪਵਾਰ ਧੜੇ) ਦੇ ਪ੍ਰਧਾਨ ਪ੍ਰਸ਼ਾਂਤ ਜਗਤਾਪ, ਜੋ ਕਿ ਪ੍ਰਦਰਸ਼ਨ ਵਿਚ ਹਿੱਸਾ ਲੈਣ ਦੀ ਯੋਜਨਾ ਬਣਾ ਰਹੇ ਸਨ, ਨੇ ਕਿਹਾ ਕਿ ਪੁਲਸ ਨੇ ਉਸ ‘ਤੇ (ਸੀਆਰਪੀਸੀ) ਦੀ ਧਾਰਾ 149 ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਨੋਟਿਸ ਦਾ ਹਵਾਲਾ ਦਿੰਦੇ ਹੋਏ ਜਗਤਾਪ ਨੇ ਕਿਹਾ ਕਿ ਉਨ੍ਹਾਂ ਨੂੰ ਕਿਹਾ ਗਿਆ ਹੈ ਕਿ ਮਹਾਰਾਸ਼ਟਰ ਪੁਲਿਸ ਐਕਟ ਦੇ ਅਨੁਸਾਰ ਜਨਤਕ ਅਤੇ ਨਿੱਜੀ ਥਾਵਾਂ ‘ਤੇ ਪ੍ਰਦਰਸ਼ਨ ਅਤੇ ਰੋਡ ਰੋਕੋ ਦੀ ਮਨਾਹੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “
ਕਾਂਗਰਸ ਦੀ ਮਹਾਰਾਸ਼ਟਰ ਇਕਾਈ ਦੇ ਮੀਤ ਪ੍ਰਧਾਨ ਮੋਹਨ ਜੋਸ਼ੀ ਨੇ ਕਿਹਾ ਕਿ ਉਨ੍ਹਾਂ ਨੂੰ ਵੀ ਪੁਲਸ ਵੱਲੋਂ ਨੋਟਿਸ ਮਿਲਿਆ ਹੈ। ਜੋਸ਼ੀ ਨੇ ਕਿਹਾ ਕਿ ਧਰਨਾ ਯੋਜਨਾ ਅਨੁਸਾਰ ਚੱਲੇਗਾ। ਇਸ ਦੌਰਾਨ ਭਾਜਪਾ ਆਗੂ ਮੁਰਲੀਧਰ ਮੋਹੋਲ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਵਿਰੋਧ ਪ੍ਰਦਰਸ਼ਨਾਂ ਦਾ ਜਵਾਬ ਅੰਦੋਲਨ ਨਾਲ ਦੇਵੇਗੀ। ਇਸ ਤੋਂ ਪਹਿਲਾਂ ਵਿਰੋਧੀ ਗਠਜੋੜ ਦੇ ਮੈਂਬਰਾਂ ਨੇ ਇਕ ਬਿਆਨ ਵਿਚ ਕਿਹਾ ਕਿ ਪ੍ਰਧਾਨ ਮੰਤਰੀ ਕੋਲ ਵਿਦੇਸ਼ ਜਾਣ ਦਾ ਸਮਾਂ ਹੈ, ਪਰ ਮਣੀਪੁਰ ਜਾਣ ਦਾ ਸਮਾਂ ਨਹੀਂ ਹੈ। ਮਣੀਪੁਰ ਮਈ ਦੀ ਸ਼ੁਰੂਆਤ ਤੋਂ ਹੀ ਨਸਲੀ ਹਿੰਸਾ ਦਾ ਸਾਹਮਣਾ ਕਰ ਰਿਹਾ ਹੈ।