PM Modi reply to motion of thanks: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ ਕਿ ਬੁੱਧਵਾਰ ਨੂੰ ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਪ੍ਰਸਤਾਵ ਦਾ ਜਵਾਬ ਦੇਣਗੇ । ਇਸ ਦੌਰਾਨ ਲੋਕ ਸਭਾ ਨੇ ਸੰਸਦੀ ਕਾਰਜ ਮੰਤਰੀ ਪ੍ਰਹਿਲਾਦ ਜੋਸ਼ੀ ਦੇ ਪ੍ਰਸਤਾਵ ਨੂੰ ਬੁੱਧਵਾਰ ਤੱਕ ਪ੍ਰਸ਼ਨਕਾਲ ਸਣੇ ਸਵੀਕਾਰ ਕਰ ਲਿਆ ਹੈ। ਸੂਤਰਾਂ ਨੇ ਦੱਸਿਆ ਕਿ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਦੇ ਪ੍ਰਸਤਾਵ ‘ਤੇ ਬੋਲਣ ਵਾਲਿਆਂ ਦੀ ਲੰਬੀ ਸੂਚੀ ਬਣਾਉਣ ਲਈ ਮੰਗਲਵਾਰ ਅੱਧੀ ਰਾਤ ਤੱਕ ਸੰਸਦ ਦੀ ਕਾਰਵਾਈ ਜਾਰੀ ਰਹੇਗੀ। ਦੱਸਿਆ ਜਾ ਰਿਹਾ ਹੈ ਕਿ ਮੋਦੀ ਦੇ ਜਵਾਬ ਤੋਂ ਬਾਅਦ ਕਕਾਂਗਰਸ ਨੇਤਾ ਰਾਹੁਲ ਗਾਂਧੀ ਬਜਟ ‘ਤੇ ਚਰਚਾ ਦੌਰਾਨ ਬੋਲ ਸਕਦੇ ਹਨ।
ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਮੰਗਲਵਾਰ ਨੂੰ ਰਾਜ ਸਭਾ ਵਿੱਚ ਭਾਵੁਕ ਹੋ ਗਏ ਸਨ । ਉਨ੍ਹਾਂ ਨੇ ਕਾਂਗਰਸੀ ਨੇਤਾ ਗੁਲਾਮ ਨਬੀ ਆਜ਼ਾਦ ਦੀ ਵਿਦਾਈ ਸਮੇਂ ਹੋਈ ਅੱਤਵਾਦੀ ਘਟਨਾ ਦਾ ਜ਼ਿਕਰ ਕੀਤਾ । ਇਸ ਤੋਂ ਬਾਅਦ ਉਨ੍ਹਾਂ ਦੀਆਂ ਅੱਖਾਂ ਭਰ ਆਈਆਂ। ਉਨ੍ਹਾਂ ਨੇ ਪਾਣੀ ਪੀਤਾ ਅਤੇ ਆਜ਼ਾਦ ਨੂੰ ਸਲਾਮ ਕੀਤਾ।
ਦੱਸ ਦੇਈਏ ਕਿ 8 ਫਰਵਰੀ ਨੂੰ ਰਾਜ ਸਭਾ ਵਿੱਚ ਬੋਲਦਿਆਂ ਮੋਦੀ ਨੇ ਸਪੱਸ਼ਟ ਸੰਕੇਤ ਦਿੱਤੇ ਸੀ ਕਿ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਨਹੀਂ ਲਿਆ ਜਾਵੇਗਾ । ਉਨ੍ਹਾਂ ਨੇ ਕਿਸਾਨਾਂ ਨੂੰ ਅੰਦੋਲਨ ਨੂੰ ਖਤਮ ਕਰਨ ਦੀ ਅਪੀਲ ਕੀਤੀ ਸੀ । ਉਨ੍ਹਾਂ ਨੇ ਕਿਹਾ ਕਿ MSP ਸੀ, MSP ਹੈ ਅਤੇ MSP ਹੋਵੇਗੀ। ਕਿਸਾਨਾਂ ਨੂੰ ਅੰਦੋਲਨ ਨੂੰ ਖਤਮ ਕਰਨਾ ਚਾਹੀਦਾ ਹੈ। ਸਦਨ ਵਿੱਚ ਸਿਰਫ ਅੰਦੋਲਨ ਦੀ ਗੱਲ ਕੀਤੀ ਗਈ ਹੈ, ਕਾਨੂੰਨ ਵਿੱਚ ਕੀ ਕਮੀ ਹੈ ਅਤੇ ਇਸ ਨੂੰ ਕਿਵੇਂ ਸੁਧਾਰਿਆ ਜਾ ਸਕਦਾ ਹੈ, ਇਸ ‘ਤੇ ਕਿਸੇ ਨੇ ਵੀ ਚਰਚਾ ਨਹੀਂ ਕੀਤੀ।
ਗੌਰਤਲਬ ਹੈ ਕਿ ਕਿਸਾਨਾਂ ਦੇ ਸਮਰਥਨ ਵਿੱਚ ਰਾਹੁਲ ਹਮੇਸ਼ਾਂ ਹੀ ਨਵੇਂ ਕਾਨੂੰਨਾਂ ਦੇ ਖਿਲਾਫ਼ ਰਹੇ ਹਨ । ਹਾਲ ਹੀ ਵਿੱਚ ਉਨ੍ਹਾਂ ਨੇ ਕਿਹਾ ਸੀ ਕਿ ਇਸ ਕਾਨੂੰਨ ਬਾਰੇ ਸਾਰੇ ਕਿਸਾਨ ਨਹੀਂ ਜਾਣਦੇ। ਜੇ ਸਾਰਿਆਂ ਨੂੰ ਪਤਾ ਚੱਲਦਾ ਹੈ ਤਾਂ ਅੰਦੋਲਨ ਸਾਰੇ ਦੇਸ਼ ਵਿੱਚ ਫੈਲ ਜਾਵੇਗਾ। ਉਨ੍ਹਾਂ ਕਿਹਾ ਸੀ ਕਿ ਕੇਂਦਰ ਸਰਕਾਰ ਨੂੰ ਕਾਨੂੰਨ ਵਾਪਸ ਲੈਣੇ ਹੀ ਪੈਣਗੇ ।
ਇਹ ਵੀ ਦੇਖੋ: ਪ੍ਰਧਾਨਮੰਤਰੀ ਦੇ ਰਾਜਸਭਾ ਦੀ ਧਾਕੜ ਤਕਰੀਰ ‘ਤੇ ਬਲਬੀਰ ਸਿੰਘ ਰਾਜੇਵਾਲ ਦੀ Exclusive Interview