ਦੇਸ਼ ਅਤੇ ਦੁਨੀਆ ਵਿੱਚ ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਦਿਨ ਦੁਨੀਆ ਦੇ ਕਈ ਦੇਸ਼ਾਂ ਵਿੱਚ ਮਹਿਲਾਵਾਂ ਦੀਆਂ ਉਪਲਬਧੀਆਂ ਦੀ ਸ਼ਲਾਘਾ ਕੀਤੀ ਜਾਂਦੀ ਹੈ ਅਤੇ ਕਈ ਤਰ੍ਹਾਂ ਦੇ ਪ੍ਰੋਗਰਾਮ ਆਯੋਜਿਤ ਕੀਤੇ ਜਾਂਦੇ ਹਨ । ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਨਾਰੀ ਸ਼ਕਤੀ ਨੂੰ ਪ੍ਰਣਾਮ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸਨਮਾਨ ਅਤੇ ਮੌਕਿਆਂ ‘ਤੇ ਵਿਸ਼ੇਸ਼ ਜ਼ੋਰ ਦੇ ਕੇ ਆਪਣੀਆਂ ਵੱਖ-ਵੱਖ ਯੋਜਨਾਵਾਂ ਰਾਹੀਂ ਔਰਤਾਂ ਦੇ ਸਸ਼ਕਤੀਕਰਨ ‘ਤੇ ਧਿਆਨ ਕੇਂਦਰਿਤ ਕਰਦੀ ਰਹੇਗੀ।
ਪੀਐੱਮ ਮੋਦੀ ਨੇ ਟਵੀਟ ਕਰਦਿਆਂ ਕਿਹਾ ਕਿ ਭਾਰਤ ਦੀ ਵਿਕਾਸ ਯਾਤਰਾ ਵਿੱਚ ਸਾਡੀ ਮਹਿਲਾ ਸ਼ਕਤੀ ਨੂੰ ਅੱਗੇ ਰੱਖਣ ਲਈ ਵਿੱਤੀ ਸਮਾਵੇਸ਼ ਤੋਂ ਲੈ ਕੇ ਸਮਾਜਿਕ ਸੁਰੱਖਿਆ, ਮਿਆਰੀ ਸਿਹਤ ਦੇਖਭਾਲ ਤੋਂ ਲੈ ਕੇ ਰਿਹਾਇਸ਼ ਤੱਕ, ਸਿੱਖਿਆ ਤੋਂ ਉੱਦਮਤਾ ਵਰਗੇ ਬਹੁਤ ਸਾਰੇ ਯਤਨ ਕੀਤੇ ਗਏ ਹਨ। ਇਹ ਉਪਰਾਲੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਜੋਸ਼ ਨਾਲ ਜਾਰੀ ਰਹਿਣਗੇ।
ਉਨ੍ਹਾਂ ਨੇ ਇੱਕ ਹੋਰ ਟਵੀਟ ਵਿੱਚ ਕਿਹਾ, “ਮਹਿਲਾ ਦਿਵਸ ‘ਤੇ ਮੈਂ ਨਾਰੀ ਸ਼ਕਤੀ ਅਤੇ ਵੱਖ-ਵੱਖ ਖੇਤਰਾਂ ਵਿੱਚ ਉਨ੍ਹਾਂ ਦੀਆਂ ਪ੍ਰਾਪਤੀਆਂ ਨੂੰ ਸਲਾਮ ਕਰਦਾ ਹਾਂ। ਭਾਰਤ ਸਰਕਾਰ ਸਨਮਾਨਾਂ ਅਤੇ ਮੌਕਿਆਂ ‘ਤੇ ਵਿਸ਼ੇਸ਼ ਜ਼ੋਰ ਦੇ ਕੇ ਆਪਣੀਆਂ ਵੱਖ-ਵੱਖ ਯੋਜਨਾਵਾਂ ਰਾਹੀਂ ਮਹਿਲਾ ਸਸ਼ਕਤੀਕਰਨ ‘ਤੇ ਆਪਣਾ ਧਿਆਨ ਕੇਂਦਰਤ ਕਰਨਾ ਜਾਰੀ ਰੱਖੇਗੀ।” ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ‘ਤੇ ਪ੍ਰਧਾਨ ਮੰਤਰੀ ਮੋਦੀ ਵੀਡੀਓ ਕਾਨਫਰੰਸ ਰਾਹੀਂ ਗੁਜਰਾਤ ਦੇ ਕੱਛ ਦੇ ਧੌਰਦੋ ਪਿੰਡ ਵਿੱਚ ਸਥਿਤ ਮਹਿਲਾ ਸੰਤ ਕੈਂਪ ਵਿੱਚ ਆਯੋਜਿਤ ਸੈਮੀਨਾਰ ਨੂੰ ਸੰਬੋਧਿਤ ਕਰਨਗੇ।
ਦੱਸ ਦੇਈਏ ਕਿ ਸਾਲ 1908 ਵਿੱਚ ਅਮਰੀਕਾ ਵਿੱਚ 8 ਮਾਰਚ ਨੂੰ 15,000 ਤੋਂ ਵੱਧ ਔਰਤਾਂ ਨੇ ਆਪਣੇ ਹੱਕਾਂ ਲਈ ਸੜਕਾਂ ‘ਤੇ ਉਤਰ ਕੇ ਪ੍ਰਦਰਸ਼ਨ ਕੀਤਾ ਸੀ । ਇਹ ਸਾਰੀਆਂ ਮਹਿਲਾਵਾਂ ਕੰਮਕਾਜ ਵਾਲੀਆਂ ਸਨ ਅਤੇ ਉਨ੍ਹਾਂ ਦੀ ਮੰਗ ਸੀ ਕਿ ਉਨ੍ਹਾਂ ਦੇ ਕੰਮ ਦੇ ਘੰਟੇ ਘਟਾਏ ਜਾਣ ਅਤੇ ਉਨ੍ਹਾਂ ਦੀਆਂ ਤਨਖਾਹਾਂ ਵਿੱਚ ਵੀ ਵਾਧਾ ਕੀਤਾ ਜਾਵੇ । ਇਸ ਦੇ ਨਾਲ ਹੀ ਉਨ੍ਹਾਂ ਨੂੰ ਸਮਾਜ ਵਿੱਚ ਬਰਾਬਰ ਦਾ ਸਥਾਨ ਦਿੰਦੇ ਹੋਏ ਉਨ੍ਹਾਂ ਨੂੰ ਵੋਟ ਦਾ ਅਧਿਕਾਰ ਵੀ ਦਿੱਤਾ ਜਾਵੇ। ਇਸ ਅੰਦੋਲਨ ਦੀ ਆਵਾਜ਼ ਸਰਕਾਰ ਤੱਕ ਪਹੁੰਚੀ। ਇਸ ਤੋਂ ਬਾਅਦ 1909 ਵਿੱਚ ਅਮਰੀਕਾ ਦੀ ਸੋਸ਼ਲਿਸਟ ਪਾਰਟੀ ਨੇ ਇਸ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਵਜੋਂ ਮਨਾਉਣਾ ਸ਼ੁਰੂ ਕਰ ਦਿੱਤਾ।
ਵੀਡੀਓ ਲਈ ਕਲਿੱਕ ਕਰੋ -: