ਯੂਕਰੇਨ ‘ਚ ਫਸੇ ਭਾਰਤੀਆਂ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਯੂਪੀ ਦੀ ਜਨਸਭਾ ਵਿੱਚ ਬੋਲਦਿਆਂ ਕਿਹਾ ਕਿ ਅਸੀਂ ਹਰ ਹਾਲ ਵਿੱਚ ਫਸੇ ਸਾਰੇ ਭਾਰਤੀਆਂ ਨੂੰ ਕਿਸੇ ਵੀ ਕੀਮਤ ’ਤੇ ਬਚਾਵਾਂਗੇ।
ਉਨ੍ਹਾਂ ਕਿਹਾ, ਆਪਰੇਸ਼ਨ ਗੰਗਾ ਚੱਲ ਰਿਹਾ ਹੈ ਅਤੇ ਹੁਣ ਤੱਕ ਇੱਕ ਹਜ਼ਾਰ ਤੋਂ ਵੱਧ ਭਾਰਤੀਆਂ ਨੂੰ ਦੇਸ਼ ਵਾਪਸ ਲਿਆਂਦਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਆਪਰੇਸ਼ਨ ਗੰਗਾ ਨੂੰ ਹੁਲਾਰਾ ਦੇਣ ਲਈ ਅਸੀਂ ਚਾਰ ਕੇਂਦਰੀ ਮੰਤਰੀਆਂ ਨੂੰ ਉੱਥੇ ਭੇਜਿਆ ਹੈ। ਅਸੀਂ ਸਾਰੇ ਪ੍ਰਬੰਧ ਕਰ ਰਹੇ ਹਾਂ ਤਾਂ ਜੋ ਭਾਰਤੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਪੀਐਮ ਮੋਦੀ ਯੂਪੀ ਦੇ ਸੋਨਭਦਰ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਅਸੀਂ ਭਾਰਤੀਆਂ ਨੂੰ ਸੁਰੱਖਿਅਤ ਵਾਪਸ ਲਿਆਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗੇ।
ਵੀਡੀਓ ਲਈ ਕਲਿੱਕ ਕਰੋ -: