PM Modi speaks to Joe Biden: ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਅਮਰੀਕੀ ਰਾਸ਼ਟਰਪਤੀ ਜੋ ਬਾਇਡੇਨ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਨਾਲ ਕਈ ਮੁੱਦਿਆਂ ‘ਤੇ ਚਰਚਾ ਕੀਤੀ। ਇਸ ਸਬੰਧੀ ਪੀਐੱਮ ਮੋਦੀ ਨੇ ਟਵੀਟ ਕਰ ਜਾਣਕਾਰੀ ਦਿੱਤੀ। ਅਮਰੀਕੀ ਰਾਸ਼ਟਰਪਤੀ ਬਣਨ ਤੋਂ ਬਾਅਦ ਇਹ ਜੋ ਬਾਇਡੇਨ ਤੇ ਪ੍ਰਧਾਨਮੰਤਰੀ ਮੋਦੀ ਵਿਚਾਲੇ ਪਹਿਲੀ ਫੋਨ ਕਾਲ ਹੈ।
ਇਸ ਸਬੰਧੀ ਟਵੀਟ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ, ਮੈਂ ਅਮਰੀਕੀ ਰਾਸ਼ਟਰਪਤੀ ਜੋ ਬਾਇਡੇਨ ਨਾਲ ਫ਼ੋਨ ‘ਤੇ ਗੱਲ ਕੀਤੀ ਅਤੇ ਉਨ੍ਹਾਂ ਨੂੰ ਸਫਲਤਾ ਲਈ ਸ਼ੁੱਭਕਾਮਨਾਵਾਂ ਦਿੱਤੀਆਂ । ਅਸੀਂ ਖੇਤਰੀ ਸਹਿਯੋਗ ਅਤੇ ਸਾਂਝੀਆਂ ਤਰਜੀਹਾਂ ਬਾਰੇ ਵਿਚਾਰ-ਵਟਾਂਦਰੇ ਕੀਤੇ। ਅਸੀਂ ਮੌਸਮ ਵਿੱਚ ਤਬਦੀਲੀ ਖਿਲਾਫ ਹੋਰ ਸਹਿਯੋਗ ਕਰਨ ਲਈ ਵੀ ਸਹਿਮਤ ਹੋਏ ਹਾਂ।
ਇਸ ਤੋਂ ਇਲਾਵਾ ਇੱਕ ਹੋਰ ਟਵੀਟ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, ਮੈਂ ਅਤੇ ਰਾਸ਼ਟਰਪਤੀ ਬਾਇਡੇਨ ਨੇ ਦੁਨੀਆ ਵਿੱਚ ਨਿਯਮ-ਕਾਨੂੰਨ ਅਧਾਰਿਤ ਅੰਤਰਰਾਸ਼ਟਰੀ ਪ੍ਰਣਾਲੀ ਦੇ ਹੱਕ ਵਿੱਚ ਹਾਂ। ਅਸੀਂ ਹਿੰਦ-ਪ੍ਰਸ਼ਾਂਤ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਨੂੰ ਉਤਸ਼ਾਹਿਤ ਕਰਨ ਲਈ ਆਪਣੀ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਮਰੀਕਾ ਦੇ ਵਿਦੇਸ਼ ਮੰਤਰੀ ਨੇ ਨਵੀਂ ਸਰਕਾਰ ਦੇ ਗਠਨ ਤੋਂ ਬਾਅਦ ਸਾਰੇ ਦੇਸ਼ਾਂ ਵਿੱਚ ਆਪਣੇ ਹਮਰੁਤਬਾ ਨਾਲ ਗੱਲਬਾਤ ਕੀਤੀ ਸੀ । ਇਸ ਵਿੱਚ ਭਾਰਤ ਵੀ ਸ਼ਾਮਿਲ ਸੀ। ਜੋ ਬਾਇਡੇਨ ਨੇ ਇੱਕ ਦਿਨ ਪਹਿਲਾਂ ਇੱਕ ਇੰਟਰਵਿਊ ਵਿੱਚ ਕਿਹਾ ਸੀ ਕਿ ਉਸਨੇ ਅਜੇ ਤੱਕ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਗੱਲ ਨਹੀਂ ਕੀਤੀ ਹੈ।