ਹਮਾਸ ਦੇ ਕੀਤੇ ਗਏ ਰਾਕੇਟ ਹਮਲੇ ਦੇ ਬਾਅਦ ਜਾਰੀ ਜੰਗ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੇਂਜਾਮਿਨ ਨੇਤਨਯਾਹੂ ਨਾਲ ਫੋਨ ‘ਤੇ ਗੱਲ ਕੀਤੀ। ਪੀਐੱਮ ਮੋਦੀ ਨੇ ਕਿਹਾ ਕਿ ਇਸ ਮੁਸ਼ਕਲ ਦੀ ਘੜੀ ਵਿਚ ਅਸੀਂ ਤੁਹਾਡੇ ਨਾਲ ਹਾਂ।
ਪੀਐੱਮ ਮੋਦੀ ਨੇ ਫਲਸਤੀਨ ਦੇ ਕੱਟੜਪੰਥੀ ਸੰਗਠਨ ਹਮਾਸ ਦੇ ਸ਼ਨੀਵਾਰ ਨੂੰ ਇਜ਼ਰਾਈਲ ‘ਤੇ ਕੀਤੇ ਗਏ ਰਾਕੇਟ ਹਮਲੇ ਨੂੰ ਪਹਿਲਾਂ ਵੀ ਅੱਤਵਾਦੀ ਹਮਲਾ ਕਰਾਰ ਦਿੱਤਾ ਸੀ। ਉਨ੍ਹਾਂ ਟਵਿੱਟਰ ‘ਤੇ ਲਿਖਇਆ ਸੀ, ਇਜ਼ਰਾਈਲ ਵਿਚ ਹੋਏ ਅੱਤਵਾਦੀ ਹਮਲੇ ਦੀ ਖਬਰ ਨਾਲ ਹੈਰਾਨ ਹਾਂ। ਸਾਡੀ ਹਮਦਰਦੀ ਮ੍ਰਿਤਕ ਦੇ ਪਰਿਵਾਰਾਂ ਦੇ ਨਾਲ ਹੈ।’
ਰਿਪੋਰਟ ਮੁਤਾਬਕ ਇਜ਼ਰਾਈਲ ਦੇ ਗਾਜਾ ਸਟ੍ਰਿਪ ‘ਤੇ ਏਅਸਟ੍ਰਾਈਕ ਵਧਾ ਕੇ ਇਸ ਦੀ ਪੂਰੀ ਘੇਰਾਬੰਦੀ ਕਰ ਦਿੱਤੀ ਗਈ ਹੈ। ਗਾਜਾ ਵਿਚ ਸਿਹਤ ਮੰਤਰਾਲੇ ਨੇ ਕਿਹਾ ਕਿ ਇਜ਼ਰਾਈਲ ਹਮਲਿਆਂ ਵਿਚ 680 ਲੋਕ ਮਾਰੇ ਗਏ ਹਨ ਤੇ 3700 ਤੋਂ ਵੱਧ ਲੋਕ ਜ਼ਖਮੀ ਹਨ।
ਇਹ ਵੀ ਪੜ੍ਹੋ : ਪਟਿਆਲਾ : ਨਸ਼ਾ ਕੇਂਦਰ ਤੋਂ ਫਰਾਰ ਹੋਏ ਨੌਜਵਾਨਾਂ ਨੇ ਨਹਿਰ ‘ਚ ਮਾਰੀ ਛਾਲ, 2 ਦੀ ਮੌ.ਤ
ਦੂਜੇ ਪਾਸੇ ਅਲਜਜੀਰਾ ਦੀ ਰਿਪੋਰਟ ਮੁਤਾਬਕ ਇਜ਼ਰਾਈਲ ਵਿਚ 900 ਤੋਂ ਵੱਧ ਲੋਕਾਂ ਦੀ ਜਾਨ ਚਲੀ ਗਈ ਹੈ। ਇਸ ਦਰਮਿਆਨ ਹਮਾਸ ਦੀ ਫੌਜ ਬ੍ਰਾਂਚ ਨੇ ਧਮਕੀ ਦਿੱਤੀ ਹੈ ਕਿ ਜਦੋਂ-ਜਦੋਂ ਇਜ਼ਰਾਈਲ ਗਾਜਾ ਦੇ ਨਾਗਰਿਕਾਂ ਨੂੰ ਉਨ੍ਹਾਂ ਦੇ ਘਰਾਂ ਵਿਚ ਬਿਨਾਂ ਕਿਸੇ ਚੇਤਾਵਨੀ ਦੇ ਨਿਸ਼ਾਨਾ ਬਣਾਏਗਾ, ਉਹ ਉਦੋਂ-ਉਦੋਂ ਇਕ ਇਜ਼ਰਾਈਲੀ ਬੰਧਕ ਨਾਗਰਿਕ ਦੀ ਹੱਤਿਆ ਕਰੇਗਾ।
ਵੀਡੀਓ ਲਈ ਕਲਿੱਕ ਕਰੋ -: