ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਗੁਜਰਾਤ ਦੇ ਸੋਮਨਾਥ ਮੰਦਰ ਨਾਲ ਜੁੜੇ ਇੱਕ ਪ੍ਰੋਗਰਾਮ ਵਿੱਚ ਹਿੱਸਾ ਲਿਆ ਹੈ। ਇਸ ਦੌਰਾਨ, ਪੀਐਮ ਮੋਦੀ ਨੇ ਕਿਹਾ ਕਿ ਵਿਸ਼ਵਾਸ ਨੂੰ ਦਹਿਸ਼ਤ ਨਾਲ ਕੁਚਲਿਆ ਨਹੀਂ ਜਾ ਸਕਦਾ, ਅਤੇ ਇਹ ਵੀ ਕਿਹਾ ਕਿ ਉਨ੍ਹਾਂ ਲੋਕਾਂ ਦੀ ਹੋਂਦ ਸਥਾਈ ਨਹੀਂ ਹੈ ਜੋ ਅੱਤਵਾਦ ਦੇ ਅਧਾਰ ‘ਤੇ ਸਾਮਰਾਜ ਬਣਾ ਰਹੇ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ ਬਿਆਨ ਨੂੰ ਅਫਗਾਨਿਸਤਾਨ ਵਿੱਚ ਚੱਲ ਰਹੀ ਹਲਚਲ ਨਾਲ ਜੋੜਿਆ ਜਾ ਰਿਹਾ ਹੈ, ਜਿੱਥੇ ਤਾਲਿਬਾਨ ਨੂੰ ਸਿੱਧਾ ਸੰਦੇਸ਼ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਸੰਬੋਧਨ ਵਿੱਚ ਕਿਹਾ, ‘ਵਿਸ਼ਵਾਸ ਨੂੰ ਦਹਿਸ਼ਤ ਨਾਲ ਕੁਚਲਿਆ ਨਹੀਂ ਜਾ ਸਕਦਾ। ਸੋਮਨਾਥ ਮੰਦਰ ਨੂੰ ਕਈ ਵਾਰ ਢਾਹਿਆ ਗਿਆ, ਇਸ ਨੂੰ ਨਿਸ਼ਾਨਾ ਬਣਾਇਆ ਗਿਆ। ਪਰ ਹਰ ਵਾਰ ਇਹ ਮੰਦਰ ਖੜ੍ਹਾ ਹੁੰਦਾ ਹੈ ਅਤੇ ਇਹ ਦੁਨੀਆ ਲਈ ਸਭ ਤੋਂ ਵੱਡੀ ਉਦਾਹਰਣ ਹੈ।’ ਪੀਐਮ ਮੋਦੀ ਨੇ ਆਪਣੇ ਸੰਬੋਧਨ ਵਿੱਚ ਅੱਗੇ ਕਿਹਾ, ‘ਜੋ ਤੋੜਨ ਵਾਲੀਆਂ ਤਾਕਤਾਂ ਹਨ, ਜੋ ਦਹਿਸ਼ਤ ਦੇ ਅਧਾਰ ‘ਤੇ ਇੱਕ ਸਾਮਰਾਜ ਬਣਾਉਣ ਲਈ ਸੋਚ ਹੈ, ਉਹ ਕੁੱਝ ਸਮੇਂ ਲਈ ਹਾਵੀ ਹੋ ਸਕਦੇ ਹਨ, ਪਰ ਉਨ੍ਹਾਂ ਦੀ ਹੋਂਦ ਕਦੇ ਸਥਾਈ ਨਹੀਂ ਹੁੰਦੀ, ਉਹ ਮਨੁੱਖਤਾ ਨੂੰ ਜ਼ਿਆਦਾ ਦੇਰ ਤੱਕ ਦੱਬ ਕੇ ਨਹੀਂ ਰੱਖ ਸਕਦੀ।’
ਇਹ ਵੀ ਪੜ੍ਹੋ : ਅਮਰੀਕੀ ਜਹਾਜ਼ ਤੋਂ ਡਿੱਗਣ ਕਾਰਨ ਜਿਸ ਵਿਅਕਤੀ ਦੀ ਹੋਈ ਸੀ ਮੌਤ, ਉਹ ਨਿਕਲਿਆ ਅਫਗਾਨਿਸਤਾਨ ਦੀ ਨੈਸ਼ਨਲ ਟੀਮ ਦਾ ਫੁੱਟਬਾਲ ਖਿਡਾਰੀ
ਤੁਹਾਨੂੰ ਦੱਸ ਦੇਈਏ ਕਿ ਹੁਣ ਤੱਕ ਅਫਗਾਨਿਸਤਾਨ ਵਿੱਚ ਤਾਲਿਬਾਨ ਦੇ ਸ਼ਾਸਨ ਦੇ ਆਉਣ ਬਾਰੇ ਭਾਰਤ ਸਰਕਾਰ ਵੱਲੋਂ ਕੋਈ ਸਥਾਈ ਬਿਆਨ ਨਹੀਂ ਦਿੱਤਾ ਗਿਆ ਹੈ। ਭਾਰਤ ਇਸ ਵੇਲੇ ਅਫਗਾਨਿਸਤਾਨ ਵਿੱਚ ਚੱਲ ਰਹੀ ਗਤੀਵਿਧੀਆਂ ‘ਤੇ ਨਜ਼ਰ ਰੱਖ ਰਿਹਾ ਹੈ ਅਤੇ ਸਾਰਾ ਧਿਆਨ ਉੱਥੇ ਫਸੇ ਭਾਰਤੀਆਂ ਨੂੰ ਕੱਢਣ ‘ਤੇ ਲਗਾ ਰਿਹਾ ਹੈ। ਇਸ ਤੋਂ ਪਹਿਲਾਂ ਪਿਛਲੇ ਦਿਨ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਸੰਯੁਕਤ ਰਾਸ਼ਟਰ ਨਾਲ ਜੁੜੇ ਇੱਕ ਪ੍ਰੋਗਰਾਮ ਵਿੱਚ ਕਿਹਾ ਸੀ ਕਿ ਕੁੱਝ ਦੇਸ਼ ਅੱਤਵਾਦ ਦੇ ਖਿਲਾਫ ਚੱਲ ਰਹੀ ਲੜਾਈ ਨੂੰ ਕਮਜ਼ੋਰ ਕਰਨਾ ਚਾਹੁੰਦੇ ਹਨ, ਇਸ ਲਈ ਦੁਨੀਆ ਨੂੰ ਇਸ ਵੱਲ ਧਿਆਨ ਦੇਣ ਦੀ ਜ਼ਰੂਰਤ ਹੈ। ਵਿਦੇਸ਼ ਮੰਤਰੀ ਨੇ ਤਾਲਿਬਾਨ ਅਤੇ ਪਾਕਿਸਤਾਨ ਦਾ ਨਾਂ ਲਏ ਬਿਨਾਂ ਉਨ੍ਹਾਂ ‘ਤੇ ਹਮਲਾ ਕੀਤਾ ਸੀ।
ਇਹ ਵੀ ਦੇਖੋ : ਇੰਟਰਨੈੱਟ ‘ਤੇ ਭਰਾਵਾਂ ਨੇ ਵੇਚਣ ਨੂੰ ਪਾਈ ਗੱਡੀ,ਬਾਲੀਵੁੱਡ ਤੋਂ ਆ ਗਿਆ ਫੋਨ | Vintage Car | Bhele Cars For Shoot