PM Modi targets Opposition: ਭਾਰਤੀ ਜਨਸੰਘ ਦੇ ਪਿਤਾ ਪੰਡਿਤ ਦੀਨਦਿਆਲ ਉਪਾਧਿਆਏ ਦੇ ਜਨਮ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਕੋਰੋਨਾ ਸੰਕਟ ਦੌਰਾਨ ਪਾਰਟੀ ਵਰਕਰਾਂ ਨੇ ਲੋਕਾਂ ਦੀ ਸੇਵਾ ਕੀਤੀ, ਕੁਝ ਕੋਰੋਨਾ ਨਾਲ ਸੰਕਰਮਿਤ ਹੋਏ ਅਤੇ ਕੁਝ ਆਪਣੀ ਜਾਨ ਤੋਂ ਵੀ ਹੱਥ ਧੋ ਬੈਠੇ। ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਇੱਕ ਵਾਰ ਫਿਰ ਖੇਤੀਬਾੜੀ ਬਿੱਲਾਂ ਨੂੰ ਲੈ ਕੇ ਵਿਰੋਧੀ ਧਿਰ ਨੂੰ ਨਿਸ਼ਾਨਾ ਬਣਾਇਆ।
ਖੇਤੀ ਬਿੱਲ ਬਾਰੇ ਪੀਐਮ ਮੋਦੀ ਨੇ ਕਿਹਾ ਕਿ ਪਿਛਲੇ ਸਮੇਂ ਵਿੱਚ ਸਾਡੀ ਸਰਕਾਰ ਨੇ ਨੌਜਵਾਨਾਂ ਅਤੇ ਕਿਸਾਨਾਂ ਲਈ ਇਤਿਹਾਸਕ ਫੈਸਲੇ ਲਏ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਜਿੰਨੀ ਘੱਟ ਲੋਕਾਂ ਦੇ ਜੀਵਨ ਵਿੱਚ ਦਖਲ ਦੇਵੇਗੀ, ਉਨ੍ਹਾਂ ਹੀ ਚੰਗਾ ਹੋਵੇਗਾ। ਆਜ਼ਾਦੀ ਤੋਂ ਬਾਅਦ ਕਈ ਸਾਲਾਂ ਤੱਕ ਕਿਸਾਨਾਂ ਦੇ ਨਾਮ ‘ਤੇ ਕਈ ਨਾਅਰੇ ਲੱਗੇ, ਪਰ ਉਨ੍ਹਾਂ ਦੇ ਨਾਅਰੇ ਖੋਖਲੇ ਸਨ। ਪੀਐਮ ਮੋਦੀ ਨੇ ਕਿਹਾ ਕਿ ਛੋਟੇ ਕਿਸਾਨ ਖੇਤੀਬਾੜੀ ਬਿੱਲ ਦਾ ਸਭ ਤੋਂ ਵੱਧ ਫਾਇਦਾ ਲੈਣਗੇ । ਪ੍ਰਧਾਨ ਮੰਤਰੀ ਨੇ ਕਿਹਾ ਕਿ ਹੁਣ ਕਿਸਾਨ ਦੀ ਇੱਛਾ ਹੈ ਕਿ ਉਹ ਕਿਤੇ ਵੀ ਫਸਲ ਵੇਚ ਸਕਣ, ਜਿੱਥੇ ਕਿਸਾਨ ਨੂੰ ਵੱਧ ਮੁੱਲ ਮਿਲੇਗਾ, ਉਹ ਉਥੇ ਵੇਚ ਸਕਣਗੇ । ਭਾਜਪਾ ਵਰਕਰਾਂ ਨੂੰ ਆਸਾਨ ਭਾਸ਼ਾ ਵਿੱਚ ਕਿਸਾਨਾਂ ਨੂੰ ਯਕੀਨ ਦਿਵਾਉਣਾ ਪਏਗਾ। ਪੀਐਮ ਮੋਦੀ ਨੇ ਕਿਹਾ ਕਿ ਜਿਨ੍ਹਾਂ ਨੇ ਕਿਸਾਨਾਂ ਨਾਲ ਝੂਠ ਬੋਲਿਆ, ਹੁਣ ਉਹ ਕਿਸਾਨ ਦੇ ਮੋਢਿਆਂ ‘ਤੇ ਬੰਦੂਕ ਰੱਖ ਕੇ ਚਲਾ ਰਹੇ ਹਨ। ਇਹ ਲੋਕ ਝੂਠ ਫੈਲਾ ਕੇ ਕਿਸਾਨਾਂ ਨੂੰ ਧੋਖਾ ਦੇ ਰਹੇ ਹਨ।
ਪੀਐੱਮ ਮੋਦੀ ਨੇ ਕਿਹਾ ਕਿ ਕੁਝ ਲੋਕ ਆਪਣੇ ਹਿੱਤ ਨੂੰ ਰਾਸ਼ਟਰੀ ਹਿੱਤ ਦੀ ਬਜਾਏ ਸਰਬੋਤਮ ਸਮਝਦੇ ਹਨ । ਕਿਸਾਨਾਂ ਨੂੰ ਕਾਨੂੰਨਾਂ ਵਿੱਚ ਉਲਝਾਇਆ ਹੋਇਆ ਸੀ, ਜਿਸ ਕਾਰਨ ਉਹ ਆਪਣੀ ਫਸਲ ਕਿਤੇ ਵੀ ਨਹੀਂ ਵੇਚ ਸਕੇ । ਪ੍ਰਧਾਨ ਮੰਤਰੀ ਨੇ ਕਿਹਾ ਕਿ ਅਸੀਂ MSP ਵਿੱਚ ਰਿਕਾਰਡ ਵਧਾ ਦਿੱਤਾ ਹੈ। ਹੁਣ ਤੱਕ ਇੱਕ ਲੱਖ ਕਰੋੜ ਰੁਪਏ ਤੋਂ ਵੱਧ ਦੀ ਰਕਮ ਕਿਸਾਨਾਂ ਨੂੰ ਦਿੱਤੀ ਜਾ ਚੁੱਕੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ UPA ਸਰਕਾਰ ਨੇ ਕਿਸਾਨਾਂ ਨੂੰ ਸਿਰਫ 20 ਲੱਖ ਕਰੋੜ ਦਾ ਕਰਜ਼ਾ ਦਿੱਤਾ ਸੀ, ਪਰ ਸਾਡੀ ਸਰਕਾਰ ਨੇ 35 ਲੱਖ ਕਰੋੜ ਤੋਂ ਵੱਧ ਦੇ ਕਰਜ਼ੇ ਦਿੱਤੇ ਹਨ।
ਇਸ ਤੋਂ ਅੱਗੇ ਮਜ਼ਦੂਰਾਂ ਬਾਰੇ ਗੱਲ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਕਿਸਾਨਾਂ ਦੀ ਤਰ੍ਹਾਂ ਮਜ਼ਦੂਰਾਂ ਨੂੰ ਵੀ ਸਾਲਾਂ ਤੋਂ ਧੋਖਾ ਦਿੱਤਾ ਗਿਆ ਸੀ। ਪੀਐਮ ਮੋਦੀ ਨੇ ਕਿਹਾ ਕਿ ਹੁਣ ਇੱਕ ਰਾਜ ਤੋਂ ਦੂਜੇ ਰਾਜ ਵਿੱਚ ਜਾ ਰਹੇ ਮਜ਼ਦੂਰਾਂ ਦੀ ਸਿਹਤ ਲਈ ਕੰਮ ਕੀਤਾ ਜਾ ਚੁੱਕਾ ਹੈ, ਦਿਹਾੜੀ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ, ਨਵੇਂ ਕਾਨੂੰਨ ਵਿੱਚ ਪੈਨਸ਼ਨ ਦੀ ਗੱਲ ਵੀ ਹੋ ਰਹੀ ਹੈ। ਨਾਲ ਹੀ, ਘੱਟੋ-ਘੱਟ ਤਨਖਾਹ ਨੂੰ ਇੱਕ ਪੱਧਰ ‘ਤੇ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹ। ਪ੍ਰਧਾਨ ਮੰਤਰੀ ਨੇ ਕਿਹਾ ਕਿ ਹੁਣ ਮਹਿਲਾ ਮਜ਼ਦੂਰਾਂ ਨੂੰ ਵੀ ਬਰਾਬਰ ਮਾਣ ਭੱਤਾ ਮਿਲੇਗਾ।