PM Modi to address farmers: ਦਿੱਲੀ ਵਿੱਚ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਦੇ ਵਿਚਕਾਰ ਪੀਐਮ ਮੋਦੀ ਨੇ ਹੁਣ ਮਾਹੌਲ ਨੂੰ ਸਰਕਾਰ ਦੇ ਹੱਕ ਵਿੱਚ ਕਰਨ ਦਾ ਬੀੜਾ ਆਪਣੇ ਹੱਥਾਂ ਵਿੱਚ ਲੈ ਲਿਆ ਹੈ। ਅੱਜ ਸਾਬਕਾ ਪ੍ਰਧਾਨਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਜਯੰਤੀ ‘ਤੇ ਪ੍ਰਧਾਨ ਮੰਤਰੀ ਮੋਦੀ ਦੇਸ਼ ਦੇ 6 ਰਾਜਾਂ ਦੇ ਕਰੋੜਾਂ ਕਿਸਾਨਾਂ ਨਾਲ ਵਰਚੁਅਲ ਵਿਚਾਰ ਵਟਾਂਦਰੇ ਕਰਨ ਜਾ ਰਹੇ ਹਨ। ਇਸ ਦੇ ਨਾਲ ਹੀ ਪੀਐਮ ਮੋਦੀ ਦੇਸ਼ ਦੇ 9 ਕਰੋੜ ਕਿਸਾਨਾਂ ਦੇ ਖਾਤੇ ਵਿੱਚ ਕਿਸਾਨੀ ਸਨਮਾਨ ਨਿਧੀ (ਪ੍ਰਧਾਨ ਮੰਤਰੀ ਕਿਸਾਨ ਯੋਜਨਾ) ਦੇ 18 ਹਜ਼ਾਰ ਕਰੋੜ ਵੀ ਟ੍ਰਾਂਸਫਰ ਕਰਨਗੇ।
ਇਸ ਸਬੰਧੀ ਪੀਐਮ ਮੋਦੀ ਵੱਲੋਂ ਇੱਕ ਟਵੀਟ ਵੀ ਕੀਤਾ ਗਿਆ ਹੈ। ਆਪਣੇ ਟਵੀਟ ਵਿੱਚ ਪੀਐਮ ਮੋਦੀ ਨੇ ਲਿਖਿਆ ਹੈ, “ਕੱਲ੍ਹ ਦਾ ਦਿਨ ਦੇਸ਼ ਦੇ ਅੰਨਦਾਤਾਵਾਂ ਲਈ ਬਹੁਤ ਮਹੱਤਵਪੂਰਨ ਹੈ। ਦੁਪਹਿਰ 12 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ 9 ਕਰੋੜ ਤੋਂ ਵੱਧ ਕਿਸਾਨ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ-ਕਿਸਾਨ ਦੀ ਅਗਲੀ ਕਿਸ਼ਤ ਜਾਰੀ ਕਰਨ ਦਾ ਮੌਕਾ ਮਿਲੇਗਾ। ਇਸ ਮੌਕੇ ‘ਤੇ ਕਈ ਰਾਜਾਂ ਦੇ ਕਿਸਾਨ ਵੀ ਭੈਣਾਂ-ਭਰਾਵਾਂ ਨਾਲ ਗੱਲਬਾਤ ਵੀ ਕਰਾਂਗਾ।”
ਦਰਅਸਲ, ਪ੍ਰਧਾਨ ਮੰਤਰੀ ਮੋਦੀ ਦੇ ਸੰਬੋਧਨ ਲਈ ਦੇਸ਼ ਦੇ ਵੱਖ-ਵੱਖ ਖੇਤਰਾਂ ਵਿੱਚ ਮੰਤਰੀਆਂ ਅਤੇ ਸੰਸਦ ਮੈਂਬਰਾਂ ਦੀ ਡਿਊਟੀ ਲਗਾਈ ਗਈ ਹੈ। ਭਾਜਪਾ ਨੇ ਇਸ ਪ੍ਰੋਗਰਾਮ ਲਈ ਕਿਸਾਨ ਚੌਪਾਲ ਨੂੰ ਆਯੋਜਿਤ ਕਰਨ ਦੀ ਯੋਜਨਾ ਬਣਾਈ ਹੈ। ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਆਪਣੇ ਵਰਕਰਾਂ ਨੂੰ ਇਸ ਵਿੱਚ ਸ਼ਾਮਿਲ ਹੋਣ ਲਈ ਕਿਹਾ ਹੈ ਅਤੇ ਸਰਕਾਰ ਦੀਆਂ ਯੋਜਨਾਵਾਂ ਨੂੰ ਕਿਸਾਨਾਂ ਤੱਕ ਪਹੁੰਚਣ ਦੇ ਨਿਰਦੇਸ਼ ਦਿੱਤੇ ਹਨ।
ਦੱਸਿਆ ਜਾ ਰਿਹਾ ਹੈ ਕਿ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਲਖਨਊ ਤੋਂ ਅਤੇ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਅਮੇਠੀ ਤੋਂ ਪ੍ਰੋਗਰਾਮ ਵਿੱਚ ਸ਼ਾਮਿਲ ਹੋਣਗੇ । ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਹੋਸ਼ੰਗਾਬਾਦ ਤੋਂ ਇਸ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ । ਸਰਕਾਰ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਇਸ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਹੁਣ ਤੱਕ ਦੋ ਕਰੋੜ ਕਿਸਾਨ ਪਹਿਲਾਂ ਹੀ ਰਜਿਸਟਰੇਸ਼ਨ ਕਰਵਾ ਚੁੱਕੇ ਹਨ।
ਇਹ ਵੀ ਦੇਖੋ: ਦੇਖ ਲਉ ਮੋਦੀ ਸਾਬ ਵਿਦੇਸ਼ਾਂ ਤੋਂ ਫੰਡਿੰਗ ਦੀ ਸੱਚਾਈ, ਕਿਸਾਨਾਂ ਦੇ ਧੀ ਪੁੱਤ ਭੇਜ ਰਹੇ ਨੇ ਜਾਂ ਆਈ ਐਸ ਆਈ