ਪ੍ਰਧਾਨ ਮੰਤਰੀ ਮੋਦੀ 26 ਦਸੰਬਰ ਯਾਨੀ ਕਿ ਸੋਮਵਾਰ ਨੂੰ ਦਿੱਲੀ ਦੇ ਮੇਜਰ ਧਿਆਨਚੰਦ ਨੈਸ਼ਨਲ ਸਟੇਡੀਅਮ ਵਿੱਚ ‘ਵੀਰ ਬਾਲ ਦਿਵਸ’ ਦੇ ਮੌਕੇ ਆਯੋਜਿਤ ਕੀਤੇ ਜਾਣ ਵਾਲੇ ਇਤਿਹਾਸਿਕ ਪ੍ਰੋਗਰਾਮ ਵਿੱਚ ਸ਼ਿਰਕਤ ਕਰਨਗੇ। ਇਸ ਸਬੰਧੀ PMO ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ। ਪੀਐੱਮਓ ਨੇ ਇੱਕ ਬਿਆਨ ਵਿੱਚ ਕਿਹਾ ਕਿ ਪੀਐੱਮ ਮੋਦੀ ਲਗਭਗ 300 ਬਾਲ ਕੀਰਤਨੀਆਂ ਵੱਲੋਂ ਕੀਤੇ ਜਾਣ ਵਾਲੇ ਸ਼ਬਦ ਵਿੱਚ ਸ਼ਾਮਿਲ ਹੋਣਗੇ ਤੇ ਲਗਭਗ 3 ਹਜ਼ਾਰ ਬੱਚਿਆਂ ਵੱਲੋਂ ਕੀਤੇ ਜਾਣ ਵਾਲੇ ‘ਮਾਰਚ-ਪਾਸਟ’ ਨੂੰ ਹਰੀ ਝੰਡੀ ਦਿਖਾਉਣਗੇ।
ਪ੍ਰਧਾਨ ਮੰਤਰੀ ਮੋਦੀ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਇੱਕ ਟਵੀਟ ਕੀਤਾ ਹੈ। ਪੀਐੱਮ ਮੋਦੀ ਨੇ ਟਵੀਟ ਕਰਦਿਆਂ ਲਿਖਿਆ,”ਵੀਰ ਬਾਲ ਦਿਵਸ ‘ਤੇ ਅਸੀਂ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੇ ਸਾਹਸ ਨੂੰ ਯਾਦ ਕਰਦੇ ਹਾਂ। ਅੱਜ ਦੁਪਹਿਰ 12:30 ਵਜੇ ਇਸ ਪ੍ਰੇਰਨਾਦਾਇਕ ਦਿਨ ਨੂੰ ਮੈਨੂੰ ਲਈ ਇੱਕ ਪ੍ਰੋਗਰਾਮ ਵਿੱਚ ਸ਼ਾਮਿਲ ਹੋਵਾਂਗਾ।”
ਇਹ ਵੀ ਪੜ੍ਹੋ: ਵਿਦਿਆਰਥੀਆਂ ਨੂੰ ਪੜ੍ਹਨ ਲਈ ਜਗਾਏਗੀ ਹਰਿਆਣਾ ਸਰਕਾਰ, ਮੰਦਰ, ਮਸਜਿਦਾਂ ਨੂੰ ‘ਅਲਾਰਮ’ ਵਜਾਉਣ ਦੇ ਹੁਕਮ
ਇਸ ਸਬੰਧੀ ਅਧਿਕਾਰਿਤ ਬਿਆਨ ਵਿੱਚ ਕਿਹਾ ਗਿਆ ਹੈ ਕਿ ਸਰਕਾਰ ਦੇ ਇਸ ਪ੍ਰੋਗਰਾਮ ਦਾ ਉਦੇਸ਼ ਨਾਗਰਿਕਾਂ, ਖਾਸ ਕਰ ਕੇ ਛੋਟੇ ਬੱਚਿਆਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪੁੱਤਰਾਂ ਦੇ ਮਿਸਾਲੀ ਸਾਹਸ ਬਾਰੇ ਦੱਸਣਾ ਹੈ। ਬਿਆਨ ਅਨੁਸਾਰ ਦੇਸ਼ ਭਰ ਦੇ ਸਕੂਲਾਂ ਤੇ ਕਾਲਜਾਂ ਵਿੱਚ ਲੇਖ ਲਿਖਣ, ਕੁਇਜ਼ ਪ੍ਰਤੀਯੋਗਤਾਵਾਂ ਤੇ ਹੋਰ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਵੇਗਾ। ਬਿਆਨ ਵਿੱਚ ਕਿਹਾ ਗਿਆ ਹੈ ਕਿ ਰੇਲਵੇ ਸਟੇਸ਼ਨ, ਪੈਟਰੋਲ ਪੰਪ ਤੇ ਹਵਾਈ ਅੱਡਿਆਂ ਵਰਗੀਆਂ ਜਨਤਕ ਥਾਵਾਂ ‘ਤੇ ਡਿਜ਼ੀਟਲ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ।
ਵੀਡੀਓ ਲਈ ਕਲਿੱਕ ਕਰੋ -: