ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ ਕਿ ਮੰਗਲਵਾਰ ਨੂੰ ਕੋਰੋਨਾ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਉੱਤਰ-ਪੂਰਬੀ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਸਮੀਖਿਆ ਬੈਠਕ ਕਰਨਗੇ । ਇਸ ਬੈਠਕ ਵਿੱਚ ਅਸਾਮ, ਨਾਗਾਲੈਂਡ, ਤ੍ਰਿਪੁਰਾ, ਸਿੱਕਮ, ਮਣੀਪੁਰ, ਮੇਘਾਲਿਆ, ਅਰੁਣਾਚਲ ਪ੍ਰਦੇਸ਼ ਅਤੇ ਮਿਜ਼ੋਰਮ ਦੇ ਮੁੱਖ ਮੰਤਰੀ ਸ਼ਾਮਿਲ ਹੋਣਗੇ।
ਇਹ ਬੈਠਕ ਵੀਡੀਓ ਕਾਨਫਰੰਸਿੰਗ ਰਾਹੀਂ ਸਵੇਰੇ 11 ਵਜੇ ਹੋਣੀ ਹੈ । ਉੱਤਰ-ਪੂਰਬੀ ਖੇਤਰ ਵਿੱਚ ਹੁਣ ਵੀ ਕੋਰੋਨਾ ਸੰਕ੍ਰਮਣ ਦੇ ਮਾਮਲੇ ਜਾਂ ਤਾਂ ਵੱਧ ਰਹੇ ਹਨ ਜਾਂ ਰਾਸ਼ਟਰੀ ਟ੍ਰੇਡ ਦੇ ਮੁਕਾਬਲੇ ਘੱਟ ਨਹੀਂ ਹੋਏ ਹਨ।
ਇਹ ਵੀ ਪੜ੍ਹੋ: ਅੱਜ ਇਨ੍ਹਾਂ ਰਾਜਾਂ ‘ਚ ਪਵੇਗਾ ਭਾਰੀ ਮੀਂਹ, IMD ਨੇ ਜਾਰੀ ਕੀਤਾ ਰੈੱਡ ਅਲਰਟ
ਇਸ ਸਮੀਖਿਆ ਬੈਠਕ ਵਿੱਚ ਕੋਰੋਨਾ ਮਹਾਂਮਾਰੀ ਦੀ ਸੰਭਾਵਿਤ ਤੀਜੀ ਲਹਿਰ ਨੂੰ ਲੈ ਕੇ ਵੀ ਗੱਲਬਾਤ ਹੋਵੇਗੀ। ਕੇਂਦਰੀ ਕੈਬਨਿਟ ਸਕੱਤਰ ਰਾਜੀਵ ਗੌਬਾ ਦੀ ਉੱਤਰ-ਪੂਰਬੀ ਰਾਜਾਂ ਦੇ ਗ੍ਰਹਿ ਵਿਭਾਗਾਂ ਦੇ ਅਧਿਕਾਰੀਆਂ ਨਾਲ ਪਿਛਲੇ ਬੁੱਧਵਾਰ ਨੂੰ ਹੋਈ ਗੱਲਬਾਤ ਤੋਂ ਬਾਅਦ ਇਸ ਖੇਤਰ ਵਿੱਚ ਕੋਰੋਨਾ ਵਾਇਰਸ ਸੰਕਰਮਣ ਦੇ ਵੱਧ ਰਹੇ ਮਾਮਲਿਆਂ ‘ਤੇ ਚਿੰਤਾ ਵਿਚਾਲੇ ਹੋਵੇਗੀ ।
ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ ਨੇ ਉੱਤਰ-ਪੂਰਬ ਦੇ ਰਾਜਾਂ ਅਤੇ ਕੁਝ ਕੇਂਦਰ ਸ਼ਾਸਤ ਪ੍ਰਦੇਸ਼ਾਂ ਨਾਲ ਕੋਵਿਡ-19 ਪ੍ਰਬੰਧਨ ਨੂੰ ਲਾਗੂ ਕੀਤੇ ਜਾਣ ਅਤੇ ਹੋਰ ਕੋਰੋਨਾ ਨਾਲ ਜੁੜੇ ਮਾਮਲਿਆਂ ਨੂੰ ਲੈ ਕੇ ਬੈਠਕ ਕੀਤੀ ਸੀ ।
ਇਹ ਵੀ ਪੜ੍ਹੋ: ਮੱਧ ਪ੍ਰਦੇਸ਼ ‘ਚ ਅੱਜ ਤੋਂ 10 ਵਜੇ ਤੱਕ ਖੁੱਲ੍ਹਣਗੇ ਬਾਜ਼ਾਰ
ਦੇਸ਼ ਭਰ ਵਿੱਚ ਕੋਰੋਨਾ ਮਾਮਲਿਆਂ ਦੀ ਗਿਣਤੀ ਵਿੱਚ ਕਮੀ ਦੇ ਬਾਵਜੂਦ ਉੱਤਰ-ਪੂਰਬੀ ਰਾਜਾਂ ਵਿੱਚ ਹਾਲ ਹੀ ਵਿੱਚ ਕੋਵਿਡ-19 ਦੇ ਮਾਮਲਿਆਂ ਵਿੱਚ ਵਾਧਾ ਦੇਖਿਆ ਗਿਆ ਹੈ. ਕੇਂਦਰ ਸਰਕਾਰ ਨੇ ਇਸ ਮਹੀਨੇ ਦੀ ਸ਼ੁਰੂਆਤ ਵਿੱਚ ਛੇ ਰਾਜਾਂ ਵਿੱਚ ਬਹੁ-ਅਨੁਸ਼ਾਸਨੀ ਮਾਹਿਰ ਟੀਮਾਂ ਨੂੰ ਭੇਜਿਆ ਸੀ, ਜਿਨ੍ਹਾਂ ਵਿੱਚੋਂ ਚਾਰ ਖੇਤਰ- ਅਸਾਮ, ਮਣੀਪੁਰ, ਅਰੁਣਾਚਲ ਪ੍ਰਦੇਸ਼ ਅਤੇ ਤ੍ਰਿਪੁਰਾ ਸਨ। ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਕਿਹਾ ਕਿ ਭਾਰਤ ਵਿੱਚ ਇਸ ਸਮੇਂ ਕੋਰੋਨਾ ਦੇ ਲਗਭਗ 80 ਪ੍ਰਤੀਸ਼ਤ ਮਾਮਲੇ 90 ਜ਼ਿਲ੍ਹਿਆਂ ਵਿਚੋਂ ਦੇਖੇ ਜਾ ਰਹੇ ਹਨ । ਇਸ ਵਿੱਚੋਂ 46 ਉੱਤਰ-ਪੂਰਬ ਦੇ ਹਨ ।
ਦੱਸ ਦੇਈਏ ਕਿ ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਵੱਲੋਂ ਜਾਰੀ ਇੱਕ ਪੱਤਰ ਵਿੱਚ ਕਿਹਾ ਗਿਆ ਹੈ ਕਿ ਅਰੁਣਾਚਲ ਪ੍ਰਦੇਸ਼ ਚਿੰਤਾ ਦਾ ਵਿਸ਼ਾ ਹੈ ਕਿ ਰਾਜ ਵਿੱਚ ਹਫਤਾਵਾਰੀ ਸਕਾਰਾਤਮਕ ਦਰ 16.2 ਹੈ ਅਤੇ ਇਸ ਵਿੱਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ।