PM Modi to get vaccinated: ਟੀਕਾਕਰਨ ਦੇ ਦੂਜੇ ਪੜਾਅ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਾਰੇ ਮੁੱਖ ਮੰਤਰੀਆਂ ਨੂੰ ਕੋਰੋਨਾ ਟੀਕਾ ਲਗਾਇਆ ਜਾਵੇਗਾ । ਦੂਜੇ ਪੜਾਅ ਵਿੱਚ 50 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਟੀਕਾ ਲਗਾਇਆ ਜਾਵੇਗਾ। ਟੀਕੇ ਬਾਰੇ ਮੁੱਖ ਮੰਤਰੀਆਂ ਦੀ ਬੈਠਕ ਵਿੱਚ ਪੀਐਮ ਮੋਦੀ ਨੇ ਕਿਹਾ ਸੀ ਕਿ ਘਬਰਾਉਣ ਦੀ ਜ਼ਰੂਰਤ ਨਹੀਂ ਹੈ, ਦੂਜੇ ਪੜਾਅ ਸਾਰਿਆਂ ਨੂੰ ਟੀਕਾ ਲਗਾਇਆ ਜਾਵੇਗਾ, ਜੋ 50 ਸਾਲ ਤੋਂ ਉਪਰ ਹੋਣਗੇ । ਇਸਦੇ ਨਾਲ ਹੀ ਜਾਣਕਾਰੀ ਹੈ ਕਿ ਦੇਸ਼ ਦੇ ਹੋਰ ਵੱਡੇ ਚਿਹਰੇ ਵੀ ਜਿਵੇਂ ਗ੍ਰਹਿ ਮੰਤਰੀ ਅਮਿਤ ਸ਼ਾਹ, ਹੋਰ ਰਾਜਾਂ ਦੇ ਮੁੱਖ ਮੰਤਰੀ, ਰਾਜਪਾਲ ਅਤੇ ਮੰਤਰੀ ਮੰਡਲ ਦੇ ਹੋਰ ਮੈਂਬਰ ਵੀ ਟੀਕਾ ਲਗਵਾਉਣਗੇ। 50 ਸਾਲ ਤੋਂ ਉਪਰ ਦੇ ਸਾਰੇ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਕੋਰੋਨਾ ਵੈਕਸੀਨ ਦਿੱਤੀ ਜਾਵੇਗੀ ।
ਦੂਜੇ ਪੜਾਅ ਵਿੱਚ ਫੌਜ, ਅਰਧ ਸੈਨਿਕ ਬਲ ਦੇ ਜਵਾਨਾਂ ਅਤੇ 50 ਸਾਲ ਤੋਂ ਵੱਧ ਉਮਰ ਦੇ ਬੱਚਿਆਂ ਨੂੰ ਟੀਕਾ ਲਗਾਇਆ ਜਾਵੇਗਾ । ਹਾਲਾਂਕਿ, ਇਹ ਅਜੇ ਸਪੱਸ਼ਟ ਨਹੀਂ ਹੈ ਕਿ ਦੂਜਾ ਪੜਾਅ ਕਦੋਂ ਸ਼ੁਰੂ ਹੋਵੇਗਾ, ਪਰ ਦੂਜੇ ਪੜਾਅ ਲਈ ਦਿਸ਼ਾ ਨਿਰਦੇਸ਼ ਤੈਅ ਕੀਤੇ ਗਏ ਹਨ। ਇਸ ਪੜਾਅ ਵਿੱਚ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਬਹੁਤੇ ਰਾਜਾਂ ਦੇ ਮੁੱਖ ਮੰਤਰੀਆਂ, ਰਾਜਪਾਲਾਂ ਸਮੇਤ ਬਹੁਤ ਸਾਰੇ VVIP ਵੀ ਟੀਕੇ ਲਗਵਾਉਣਗੇ, ਕਿਉਂਕਿ ਹਰੇਕ ਦੀ ਉਮਰ 50 ਸਾਲ ਤੋਂ ਵੱਧ ਹੈ।
ਕੇਂਦਰ ਸਰਕਾਰ ਵੱਲੋਂ ਦੱਸਿਆ ਗਿਆ ਹੈ ਕਿ ਕਿਸ ਸੈਸ਼ਨ ਵਿੱਚ ਕਿਹੜੀ ਵੈਕਸੀਨ ਦਿੱਤੀ ਜਾਣੀ ਹੈ, ਇਹ ਪੂਰੀ ਤਰ੍ਹਾਂ ਰਾਜ ਸਰਕਾਰ ‘ਤੇ ਨਿਰਭਰ ਹੈ। ਹੁਣ ਤੱਕ ਉੱਤਰ ਪ੍ਰਦੇਸ਼, ਰਾਜਸਥਾਨ ਵਰਗੇ ਰਾਜ ਹਨ, ਜਿਥੇ ਟੀਚੇ ਨੂੰ ਤੇਜ਼ੀ ਨਾਲ ਪੂਰਾ ਕੀਤਾ ਜਾ ਰਿਹਾ ਹੈ । ਉੱਥੇ ਹੀ ਦਿੱਲੀ, ਪੰਜਾਬ ਸਮੇਤ ਬਹੁਤ ਸਾਰੇ ਅਜਿਹੇ ਰਾਜ ਹਨ, ਜਿੱਥੇ ਸਿਹਤ ਕਰਮਚਾਰੀ ਅਜੇ ਵੀ ਟੀਕਾਕਰਨ ਤੋਂ ਪਰਹੇਜ਼ ਕਰ ਰਹੇ ਹਨ। ਅਜਿਹੇ ਕਰਮਚਾਰੀਆਂ ਦੀ ਹੁਣ ਕਾਉਂਸਲਿੰਗ ਕੀਤੀ ਜਾਵੇਗੀ।
ਦੱਸ ਦੇਈਏ ਕਿ ਕੋਰੋਨਾ ਵੈਕਸੀਨ ਨਾ ਲਗਵਾਉਣ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਵਿਰੋਧੀ ਧਿਰ ਦੇ ਨਿਸ਼ਾਨੇ ‘ਤੇ ਸਨ। ਕਾਂਗਰਸ, ਬਸਪਾ, RJD ਸਣੇ ਸਾਰੀਆਂ ਪਾਰਟੀਆਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਟੀਕਾ ਨਾ ਲਗਾਉਣ ਦਾ ਮੁੱਦਾ ਬਣਾਇਆ ਸੀ । ਕਾਂਗਰਸੀ ਨੇਤਾ ਮਨੀਸ਼ ਤਿਵਾੜੀ ਨੇ ਵੈਕਸੀਨ ਮਨਜ਼ੂਰੀ ਪ੍ਰਕਿਰਿਆ ‘ਤੇ ਸਵਾਲ ਖੜੇ ਕੀਤੇ ਸਨ।