ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਾਹ ਅਲ-ਸੀਸੀ ਦਿੱਲੀ ਪਹੁੰਚ ਗਏ ਹਨ । ਉਹ ਗਣਤੰਤਰ ਦਿਵਸ ਪਰੇਡ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ । ਆਪਣੇ ਦੌਰੇ ਦੌਰਾਨ ਉਹ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨਾਲ ਵੀ ਮੁਲਾਕਾਤ ਕਰਨਗੇ । ਪੀਐਮ ਮੋਦੀ ਨੇ ਮਿਸਰ ਦੇ ਰਾਸ਼ਟਰਪਤੀ ਦਾ ਭਾਰਤ ਪਹੁੰਚਣ ‘ਤੇ ਜ਼ੋਰਦਾਰ ਸਵਾਗਤ ਕੀਤਾ ਹੈ। ਪੀਐਮ ਮੋਦੀ ਨੇ ਬੁੱਧਵਾਰ ਨੂੰ ਉਨ੍ਹਾਂ ਨਾਲ ਹੋਣ ਵਾਲੀ ਬੈਠਕ ਬਾਰੇ ਟਵੀਟ ਕਰਕੇ ਵੀ ਉਤਸ਼ਾਹ ਦਿਖਾਇਆ।
ਪੀਐਮ ਮੋਦੀ ਨੇ ਟਵੀਟ ਵਿੱਚ ਲਿਖਿਆ, “ਰਾਸ਼ਟਰਪਤੀ ਅਬਦੇਲ ਫਤਾਹ ਅਲ-ਸੀਸੀ ਦਾ ਭਾਰਤ ਵਿੱਚ ਨਿੱਘਾ ਸੁਆਗਤ ਹੈ। ਸਾਡੇ ਗਣਤੰਤਰ ਦਿਵਸ ਸਮਾਰੋਹ ਦੇ ਮੁੱਖ ਮਹਿਮਾਨ ਦੇ ਰੂਪ ਵਿੱਚ ਤੁਹਾਡੀ ਭਾਰਤ ਦੀ ਇਤਿਹਾਸਕ ਫੇਰੀ ਸਾਰੇ ਭਾਰਤੀਆਂ ਲਈ ਬਹੁਤ ਖੁਸ਼ੀ ਦੀ ਗੱਲ ਹੈ। ਅਸੀਂ ਕੱਲ੍ਹ ਦੀ ਚਰਚਾ ਦੇ ਲਈ ਉਤਸੁਕ ਹਾਂ।”
ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਾਹ ਅਲ-ਸੀਸੀ ਇਸ ਦੌਰਾਨ ਖੇਤੀਬਾੜੀ, ਡਿਜੀਟਲ ਡੋਮੇਨ ਅਤੇ ਵਪਾਰ ਸਮੇਤ ਕਈ ਖੇਤਰਾਂ ਵਿੱਚ ਦੁਵੱਲੇ ਸਬੰਧਾਂ ਨੂੰ ਵਧਾਉਣ ‘ਤੇ ਵੀ ਗੱਲਬਾਤ ਕਰਨਗੇ । ਉਨ੍ਹਾਂ ਦੇ ਪ੍ਰੋਗਰਾਮ ਦੇ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੀਸੀ ਬੁੱਧਵਾਰ ਨੂੰ ਇਨ੍ਹਾਂ ਮੁੱਦਿਆਂ ‘ਤੇ ਗੱਲਬਾਤ ਕਰਨਗੇ । ਦੱਸਿਆ ਜਾ ਰਿਹਾ ਹੈ ਕਿ ਗੱਲਬਾਤ ਤੋਂ ਬਾਅਦ ਦੋਹਾਂ ਪੱਖਾਂ ਵਿਚਾਲੇ ਕਈ ਖੇਤਰਾਂ ਵਿੱਚ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਅੱਧਾ ਦਰਜਨ ਸਮਝੌਤਿਆਂ ‘ਤੇ ਦਸਤਖਤ ਹੋਣ ਦੀ ਉਮੀਦ ਹੈ । ਮਿਸਰ ਦੇ ਰਾਸ਼ਟਰਪਤੀ ਸੀਸੀ ਦੇ ਨਾਲ ਇੱਕ ਉੱਚ ਪੱਧਰੀ ਵਫ਼ਦ ਵੀ ਭਾਰਤ ਆਇਆ ਹੈ। ਇਸ ਵਿੱਚ ਪੰਜ ਮੰਤਰੀ ਅਤੇ ਸੀਨੀਅਰ ਅਧਿਕਾਰੀ ਸ਼ਾਮਲ ਹਨ।
ਇਹ ਵੀ ਪੜ੍ਹੋ: 24 ਸਾਲ ਤੋਂ ਮਾਂ ਇਕ ਹੀ ਥਾਲੀ ‘ਚ ਖਾਣਾ ਖਾਧੀ ਸੀ, ਦੇਹਾਂਤ ਦੇ ਬਾਅਦ ਖੁੱਲ੍ਹਿਆ ਥਾਲੀ ਦਾ ਰਾਜ਼
ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ ਤੋਂ ਪਹਿਲਾਂ ਬੁੱਧਵਾਰ ਨੂੰ ਰਾਸ਼ਟਰਪਤੀ ਭਵਨ ਵਿੱਚ ਸੀਸੀ ਦਾ ਰਵਾਇਤੀ ਸਵਾਗਤ ਕੀਤਾ ਜਾਵੇਗਾ । ਵਿਦੇਸ਼ ਮੰਤਰੀ ਐਸ ਜੈਸ਼ੰਕਰ ਵੀ ਸੀਸੀ ਨਾਲ ਮੁਲਾਕਾਤ ਕਰਨਗੇ। ਵਿਦੇਸ਼ ਮੰਤਰਾਲੇ ਨੇ ਸ਼ਨੀਵਾਰ ਨੂੰ ਉਨ੍ਹਾਂ ਦੇ ਦੌਰੇ ‘ਤੇ ਪ੍ਰਤੀਕਿਰਿਆ ਦਿੱਤੀ ਸੀ । ਵਿਦੇਸ਼ ਮੰਤਰਾਲੇ ਨੇ ਕਿਹਾ ਸੀ ਕਿ ਰਾਸ਼ਟਰਪਤੀ ਸੀਸੀ ਦੀ ਆਗਾਮੀ ਫੇਰੀ ਨਾਲ ਭਾਰਤ ਅਤੇ ਮਿਸਰ ਦਰਮਿਆਨ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਅਤੇ ਡੂੰਘਾ ਕਰਨ ਦੀ ਉਮੀਦ ਹੈ।
ਵੀਡੀਓ ਲਈ ਕਲਿੱਕ ਕਰੋ -: