ਪ੍ਰਧਾਨ ਮੰਤਰੀ ਮੋਦੀ ਮੰਗਲਵਾਰ ਨੂੰ 108ਵੇਂ ਇੰਡੀਅਨ ਸਾਇੰਸ ਕਾਂਗਰਸ ਦਾ ਉਦਘਾਟਨ ਕਰਨਗੇ । ਇਸ ਈਵੈਂਟ ਦਾ ਫੋਕਸ ਮਹਿਲਾ ਸਸ਼ਕਤੀਕਰਨ ਦੇ ਨਾਲ-ਨਾਲ ਵਿਗਿਆਨ ਅਤੇ ਤਕਨਾਲੋਜੀ ‘ਤੇ ਹੋਵੇਗਾ । ਇਸ ਪ੍ਰੋਗਰਾਮ ਦਾ ਵਿਸ਼ਾ- ਸਾਈਂਸ ਐਂਡ ਤਕਨਾਲੋਜੀ ਫਾਰ ਸਸਟੇਨੇਬਲ ਵਿਦ ਵੂਮੈਨ ਐਂਪਾਵਰਮੈਂਟ ਰੱਖਿਆ ਗਿਆ ਹੈ । ਇਸ ਪ੍ਰੋਗਰਾਮ ਦਾ ਆਯੋਜਨ ਤੁਕੋਜੀ ਮਹਾਰਾਜ ਨਾਗਪੁਰ ਯੂਨੀਵਰਸਿਟੀ ਵਿੱਚ ਸਵੇਰੇ 10 ਵਜੇ ਤੋਂ ਹੋਵੇਗਾ । ਤੁਕੋਜੀ ਮਹਾਰਾਜ ਨਾਗਪੁਰ ਯੂਨੀਵਰਸਿਟੀ ਇਸ ਸਾਲ ਆਪਣੀ ਸ਼ਤਾਬਦੀ ਮਨਾ ਰਹੀ ਹੈ।
PMO ਮੁਤਾਬਕ ਪ੍ਰਧਾਨ ਮੰਤਰੀ ਮੋਦੀ ਵੀਡੀਓ ਕਾਨਫਰੰਸ ਜ਼ਰੀਏ ਲੋਕਾਂ ਨੂੰ ਸੰਬੋਧਿਤ ਕਰਨਗੇ । ਜਾਣਕਾਰੀ ਮੁਤਾਬਿਕ ਸਯਾਇੰਸ ਡਿਪਾਰਟਮੈਂਟ ਦੇ ਸਕੱਤਰ ਆਪਣੇ-ਆਪਣੇ ਖੇਤਰਾਂ ਲਈ 2030 ਦੀ ਰੂਪ-ਰੇਖਾ ਪੇਸ਼ ਕਰਨਗੇ । ਇਸ ਦੌਰਾਨ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ, ਰਾਜਪਾਲ ਭਗਤ ਸਿੰਘ ਕੋਸ਼ਯਾਰੀ ਅਤੇ ਕਈ ਕੇਂਦਰੀ ਮੰਤਰੀ ਵੀ ਮੌਜੂਦ ਰਹਿਣਗੇ। ਇਸ ਸਮਾਗਮ ਦਾ ਆਯੋਜਨ ਪੰਜ ਦਿਨ ਤੱਕ ਚੱਲੇਗਾ।
ਇਹ ਪ੍ਰੋਗਰਾਮ ਦੋ ਸਾਲਾਂ ਬਾਅਦ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ 2020 ਵਿੱਚ, ਇਹ ਸਮਾਗਮ ਬੈਂਗਲੁਰੂ ਵਿੱਚ ਕਰਵਾਇਆ ਗਿਆ ਸੀ। ਕੋਵਿਡ-19 ਕਾਰਨ ਇਸਨੂੰ ਦੋ ਸਾਲਾਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ। ਇਹ ਪਹਿਲੀ ਅਜਿਹਾ ਮੌਕਾ ਹੋਵੇਗਾ ਜਦੋਂ ਪ੍ਰਧਾਨ ਮੰਤਰੀ ਮੋਦੀ ਵੱਖ-ਵੱਖ ਖੇਤਰਾਂ ਦੇ ਚੋਟੀ ਦੇ ਵਿਗਿਆਨੀਆਂ ਦੇ ਸਮਾਗਮ ਵਿੱਚ ਹਿੱਸਾ ਨਹੀਂ ਲੈਣਗੇ। ਦੱਸ ਦੇਈਏ ਕਿ ਭਾਰਤੀ ਵਿਗਿਆਨ ਕਾਂਗਰਸ ਦਾ ਪਹਿਲਾ ਸੈਸ਼ਨ 1914 ਵਿੱਚ ਕੀਤਾ ਗਿਆ ਸੀ। ਉਦੋਂ ਤੋਂ ਹਰ ਸਾਲ ਇਸ ਦਾ ਆਯੋਜਨ ਕੀਤਾ ਜਾਂਦਾ ਹੈ।
ਦੱਸ ਦੇਈਏ ਕਿ ਮੰਗਲਵਾਰ ਨੂੰ ਹੋਣ ਵਾਲੇ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਮੈਂਬਰ ਸਿੱਖਿਆ, ਖੋਜ ਅਤੇ ਉਦਯੋਗ ਵਿੱਚ ਮਹਿਲਾਵਾਂ ਦੀ ਭਾਗੀਦਾਰੀ ਵਧਾਉਣ ਬਾਰੇ ਚਰਚਾ ਕਰਨਗੇ । ਸਾਇੰਸ ਕਾਂਗਰਸ ਵਿੱਚ ਸ਼ਾਮਲ ਹੋਣ ਵਾਲੇ ਮੈਂਬਰ ਵਿਗਿਆਨ, ਤਕਨਾਲੋਜੀ, ਇੰਜਨੀਅਰਿੰਗ ਅਤੇ ਗਣਿਤ (STEM) ਦੇ ਖੇਤਰਾਂ ਵਿੱਚ ਔਰਤਾਂ ਦੀ ਭਾਗੀਦਾਰੀ ਨੂੰ ਵਧਾਉਣ ਦੇ ਤਰੀਕਿਆਂ ਦੇ ਨਾਲ-ਨਾਲ ਸਿੱਖਿਆ, ਖੋਜ ਦੇ ਮੌਕਿਆਂ ਅਤੇ ਆਰਥਿਕ ਭਾਈਵਾਲੀ ਵਿੱਚ ਬਰਾਬਰੀ ਦੇ ਤਰੀਕਿਆਂ ਬਾਰੇ ਚਰਚਾ ਕਰਨਗੇ।
ਵੀਡੀਓ ਲਈ ਕਲਿੱਕ ਕਰੋ -: