PM Modi to launch financing facility: ਨਵੀਂ ਦਿੱਲੀ: ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਦੇਸ਼ ਵਾਸੀਆਂ ਨੂੰ ਬਲਰਾਮ ਜੈਅੰਤੀ, ਹਲਛਠ ਅਤੇ ਦਾਉ ਦੀ ਜਨਮ ਦਿਵਸ ਦੀ ਵਧਾਈ ਦਿੱਤੀ । ਪ੍ਰਧਾਨਮੰਤਰੀ ਨੇ ਟਵਿੱਟਰ ‘ਤੇ ਲਿਖਿਆ, ” ਸਾਰੇ ਦੇਸ਼ ਵਾਸੀਆਂ ਨੂੰ ਵਿਸ਼ੇਸ਼ ਰੂਪ ਵਿੱਚ ਕਿਸਾਨ ਭੈਣ-ਭਰਾਵਾਂ ਨੂੰ ਬਲਰਾਮ ਜੈਯੰਤੀ, ਹਲਛਥ ਅਤੇ ਦਾਉ ਦੇ ਜਨਮ ਦਿਵਸ ਦੀਆਂ ਸ਼ੁੱਭਕਾਮਨਾਵਾਂ । ਉਨ੍ਹਾਂ ਲਿਖਿਆ ਕਿ ਮੈਂ ਇਸ ਵਿਸ਼ੇਸ਼ ਦਿਨ ਸਵੇਰੇ 11 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਅਧੀਨ 1 ਲੱਖ ਕਰੋੜ ਰੁਪਏ ਦੀ ਫੰਡਿੰਗ ਸੁਵਿਧਾ ਸ਼ੁਰੂ ਕਰਾਂਗਾ।
ਇਸ ਤੋਂ ਇਲਾਵਾ ਇੱਕ ਹੋਰ ਟਵੀਟ ਵਿੱਚ ਪ੍ਰਧਾਨ ਮੰਤਰੀ ਨੇ ਲਿਖਿਆ, ਇਸ ਪ੍ਰੋਗਰਾਮ ਵਿੱਚ ‘ਪ੍ਰਧਾਨ ਮੰਤਰੀ-ਕਿਸਾਨ ਯੋਜਨਾ’ ਤਹਿਤ ਸਹਾਇਤਾ ਰਾਸ਼ੀ ਦੀ ਛੇਵੀਂ ਕਿਸ਼ਤ ਵੀ ਜਾਰੀ ਕੀਤੀ ਜਾਵੇਗੀ । 8.5 ਕਰੋੜ ਕਿਸਾਨਾਂ ਦੇ ਖਾਤਿਆਂ ਵਿੱਚ 17,000 ਕਰੋੜ ਰੁਪਏ ਟ੍ਰਾਂਸਫਰ ਕੀਤੇ ਜਾਣਗੇ। ਕੋਵਿਡ-19 ਮਹਾਂਮਾਰੀ ਦੌਰਾਨ ਇਹ ਯੋਜਨਾ ਕਿਸਾਨਾਂ ਲਈ ਬਹੁਤ ਮਦਦਗਾਰ ਸਿੱਧ ਹੋ ਰਹੀ ਹੈ।
ਦਰਅਸਲ, ਕੋਰੋਨਾ ਵਾਇਰਸ ਮਹਾਂਮਾਰੀ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਕਈ ਭਲਾਈ ਸਕੀਮਾਂ ਸ਼ੁਰੂ ਕੀਤੀਆਂ ਹਨ । ਇਨ੍ਹਾਂ ਯੋਜਨਾਵਾਂ ਵਿੱਚ ਸਮਾਜ ਦੇ ਹਰ ਵਰਗ ਦਾ ਧਿਆਨ ਰੱਖਿਆ ਗਿਆ ਹੈ । ਸਰਕਾਰ ਨੇ ਕਿਸਾਨਾਂ ਦੀ ਆਰਥਿਕ ਮਦਦ ਕਰਨ ਲਈ ਕਈ ਵੱਡੇ ਕਦਮਾਂ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ ਤਹਿਤ ਸਰਕਾਰ ਕਿਸਾਨਾਂ ਦੇ ਖਾਤੇ ਵਿੱਚ ਸਹਾਇਤਾ ਰਾਸ਼ੀ ਟ੍ਰਾਂਸਫਰ ਕਰਦੀ ਹੈ।
ਦੱਸ ਦੇਈਏ ਕਿ ਐਤਵਾਰ ਨੂੰ ਇਸ ਪ੍ਰੋਗਰਾਮ ਵਿੱਚ ਪੂਰੇ ਦੇਸ਼ ਦੇ ਕਿਸਾਨ, ਸਹਿਕਾਰੀ ਮੈਂਬਰ ਅਤੇ ਆਮ ਨਾਗਰਿਕ ਭਾਗ ਲੈਣਗੇ । ਇਸ ਪ੍ਰੋਗਰਾਮ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਵੀ ਹਿੱਸਾ ਲੈਣਗੇ। ਕੇਂਦਰੀ ਮੰਤਰੀ ਮੰਡਲ ਨੇ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਤਹਿਤ 1 ਲੱਖ ਕਰੋੜ ਰੁਪਏ ਦੀ ਵੰਡ ਨੂੰ ਮਨਜ਼ੂਰੀ ਦੇ ਦਿੱਤੀ ਹੈ । ਇਸ ਰਕਮ ਦੀ ਵਰਤੋਂ ਕੋਲਡ ਸਟੋਰੇਜ, ਕੁਲੈਕਸ਼ਨ ਸੈਂਟਰਾਂ, ਪ੍ਰੋਸੈਸਿੰਗ ਇਕਾਈਆਂ ਆਦਿ ਵਿੱਚ ਕੀਤੀ ਜਾਣੀ ਹੈ। ਇਸ ਫੰਡ ਦਾ ਉਦੇਸ਼ ਇਹ ਵੀ ਹੈ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਲਈ ਚੰਗੀ ਕੀਮਤ ਮਿਲਣੀ ਚਾਹੀਦੀ ਹੈ ਅਤੇ ਉਹ ਆਪਣੇ ਉਤਪਾਦਾਂ ਦਾ ਨੁਕਸਾਨ ਵੀ ਘਟਾ ਸਕਣ।