PM Modi to Meet Farmers: ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 20ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ । ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਲਈ ਸਰਕਾਰ ਸੋਮਵਾਰ ਨੂੰ ਵੱਖ-ਵੱਖ ਪੱਧਰਾਂ ‘ਤੇ ਸਰਗਰਮ ਸੀ। ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਕੀਤੀ । ਤੋਮਰ ਨੇ ਦੇਸ਼ ਦੇ ਵੱਖ-ਵੱਖ ਰਾਜਾਂ ਦੀਆਂ ਕਿਸਾਨ ਜੱਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਵੀ ਮੁਲਾਕਾਤ ਕੀਤੀ ਹੈ । ਉਨ੍ਹਾਂ ਉਮੀਦ ਜਤਾਈ ਕਿ ਕਿਸਾਨ ਜਲਦੀ ਹੀ ਸਰਕਾਰ ਦੇ ਪ੍ਰਸਤਾਵ ਦਾ ਜਵਾਬ ਦੇਣਗੇ ਤਾਂ ਜੋ ਗੱਲਬਾਤ ਅੱਗੇ ਵਧਾਈ ਜਾ ਸਕੇ ।
ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਨੂੰ ਗੁਜਰਾਤ ਦੇ ਕੱਛ ਦੇ ਇਕ ਦਿਨ ਦੇ ਦੌਰੇ ‘ਤੇ ਜਾਣਗੇ । ਖੇਤੀਬਾੜੀ ਕਾਨੂੰਨਾਂ ਖਿਲਾਫ ਜਾਰੀ ਕਿਸਾਨ ਅੰਦੋਲਨ ਵਿਚਾਲੇ ਉਹ ਕੱਛ ਦੇ ਕਿਸਾਨੀ ਭਾਈਚਾਰੇ ਤੋਂ ਇਲਾਵਾ ਗੁਜਰਾਤ ਦੇ ਸਿੱਖ ਕਿਸਾਨਾਂ ਨੂੰ ਵੀ ਮਿਲਣਗੇ । ਅਧਿਕਾਰਤ ਬਿਆਨ ਅਨੁਸਾਰ ਪ੍ਰਧਾਨਮੰਤਰੀ ਕੁਝ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਕੱਛ ਦੇ ਧੌਰਡੋ ਦੇ ਕਿਸਾਨਾਂ ਅਤੇ ਕਲਾਕਾਰਾਂ ਨਾਲ ਗੱਲਬਾਤ ਕਰਨਗੇ । ਮੁੱਖ ਸਮਾਗਮ ਤੋਂ ਪਹਿਲਾਂ ਕੱਛ ਦੇ ਕਿਸਾਨਾਂ ਨਾਲ ਵਿਚਾਰ ਵਟਾਂਦਰੇ ਕਰਨਗੇ । ਭਾਰਤ-ਪਾਕਿ ਸਰਹੱਦ ਨੇੜੇ ਸਿੱਖ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਨਾਲ ਗੱਲਬਾਤ ਕਰਨ ਦਾ ਸੱਦਾ ਦਿੱਤਾ ਗਿਆ ਹੈ।
ਦਰਅਸਲ, ਕੱਛ ਜ਼ਿਲ੍ਹੇ ਦੀ ਲਖਪਤ ਤਾਲੁਕਾ ਵਿੱਚ ਤੇ ਇਸਦੇ ਆਸ-ਪਾਸ ਮਿਲਾ ਕੇ ਲਗਭਗ 5000 ਸਿੱਖ ਪਰਿਵਾਰ ਰਹਿੰਦੇ ਹਨ। ਦੱਸ ਦੇਈਏ ਕਿ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਵਿੱਚ ਹਜ਼ਾਰਾਂ ਕਿਸਾਨ ਪਿਛਲੇ ਦੋ ਹਫ਼ਤਿਆਂ ਤੋਂ ਵੀ ਵੱਧ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ ।
ਦੱਸ ਦੇਈਏ ਕਿ ਰਾਜਧਾਨੀ ਦਿੱਲੀ ਦੀਆਂ ਸਰਹੱਦਾਂ ‘ਤੇ 20 ਦਿਨਾਂ ਤੋਂ ਜਾਰੀ ਕਿਸਾਨ ਅੰਦੋਲਨ ਨੂੰ ਖਤਮ ਕਰਨ ਲਈ ਸਰਕਾਰ ਸਰਗਰਮ ਹੈ । ਬੀਤੇ ਦਿਨ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਸੀਨੀਅਰ ਅਧਿਕਾਰੀਆਂ ਨਾਲ ਮਿਲ ਕੇ ਬੈਠਕ ਕੀਤੀ, ਜਿਸ ਵਿੱਚ ਕਾਨੂੰਨਾਂ ਵਿੱਚ ਬਦਲਾਅ ਅਤੇ ਕਿਸਾਨਾਂ ਦੀ ਮਨਜ਼ੂਰੀ ਦੇ ਮੁੱਦਿਆਂ ਬਾਰੇ ਜਾਇਜ਼ਾ ਲਿਆ । ਇਸ ਦੌਰਾਨ ਸਰਕਾਰ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਕਿਸਾਨਾਂ ਨੂੰ ਖੇਤੀਬਾੜੀ ਕਾਨੂੰਨਾਂ ਦੇ ਪੱਖ ਵਿੱਚ ਸਮਰਥਨ ਦਿੰਦੀ ਦਿਖਾਈ ਦਿੱਤੀ ।
ਇਹ ਵੀ ਦੇਖੋ: ਰਾਜੇਵਾਲ ਦੇ ਬਿਆਨ ਤੇ ਸੁਣੋ ਬਲਦੇਵ ਸਿਰਸਾ ਦਾ ਵੱਡਾ Interview