ਚੀਨ ਵਿੱਚ ਫੈਲੇ ਕੋਰੋਨਾ ਵਾਇਰਸ ਦਾ ਅਸਰ ਹੁਣ ਪੂਰੀ ਦੁਨੀਆ ਵਿੱਚ ਦੇਖਣ ਨੂੰ ਮਿਲ ਰਿਹਾ ਹੈ । ਚੀਨ ਵਿੱਚ ਜਿਸ ਤਰ੍ਹਾਂ ਕੋਰੋਨਾ ਨੇ ਤਬਾਹੀ ਮਚਾਈ ਹੈ, ਉਸ ਨਾਲ ਭਾਰਤ ਸਰਕਾਰ ਵੀ ਅਲਰਟ ਮੋਡ ਵਿੱਚ ਆ ਗਈ ਹੈ । ਇਹੀ ਕਾਰਨ ਹੈ ਕਿ ਕੋਰੋਨਾ ਦੇ ਖ਼ਤਰੇ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਦੁਪਹਿਰ ਨੂੰ ਇੱਕ ਉੱਚ ਪੱਧਰੀ ਮੀਟਿੰਗ ਵਿੱਚ ਦੇਸ਼ ਵਿੱਚ ਕੋਰੋਨਾ ਵਾਇਰਸ ਨਾਲ ਸਬੰਧਤ ਸਥਿਤੀ ਦੀ ਸਮੀਖਿਆ ਕਰਨਗੇ । ਮੰਨਿਆ ਜਾ ਰਿਹਾ ਹੈ ਕਿ ਇਸ ਬੈਠਕ ਤੋਂ ਬਾਅਦ ਕੋਰੋਨਾ ਨੂੰ ਲੈ ਕੇ ਕੁਝ ਦਿਸ਼ਾ-ਨਿਰਦੇਸ਼ ਵੀ ਜਾਰੀ ਹੋ ਸਕਦੇ ਹਨ।
ਇੱਕ ਪਾਸੇ ਜਿੱਥੇ ਦੇਸ਼ ਪੱਧਰ ‘ਤੇ ਪ੍ਰਧਾਨ ਮੰਤਰੀ ਮੋਦੀ ਕੋਰੋਨਾ ਦੀ ਸਥਿਤੀ ਦੀ ਸਮੀਖਿਆ ਕਰਨਗੇ ਅਤੇ ਸਥਿਤੀ ਦਾ ਜਾਇਜ਼ਾ ਲੈਣਗੇ, ਉੱਥੇ ਹੀ ਦੇਸ਼ ਦੀ ਰਾਜਧਾਨੀ ਦਿੱਲੀ, ਉੱਤਰ ਪ੍ਰਦੇਸ਼, ਮਹਾਰਾਸ਼ਟਰ ਅਤੇ ਕਰਨਾਟਕ ਦੇ ਮੁੱਖ ਮੰਤਰੀ ਵੀ ਕੋਰੋਨਾ ਦੇ ਮੱਦੇਨਜ਼ਰ ਸਮੀਖਿਆ ਬੈਠਕ ਕਰਨਗੇ । ਦੱਸ ਦੇਈਏ ਕਿ ਜਿਸ Omicron ਦੇ ਸਬ-ਵੇਰੀਐਂਟ ਜਿਸ ਨੇ ਚੀਨ ਵਿੱਚ ਤਬਾਹੀ ਮਚਾਈ ਹੈ, ਭਾਰਤ ਵਿੱਚ ਵੀ ਇਸ ਦੇ ਤਿੰਨ ਮਾਮਲੇ ਦਰਜ ਕੀਤੇ ਜਾ ਚੁੱਕੇ ਹਨ।
ਇਹ ਵੀ ਪੜ੍ਹੋ: ਚੀਨ ‘ਚ ਕਹਿਰ ਦਾ ਕਾਰਨ ਬਣੇ ਓਮੀਕ੍ਰਾਨ ਸਬ-ਵੈਰੀਐਂਟ BF.7 ਦੇ ਚਾਰ ਮਾਮਲੇ ਭਾਰਤ ‘ਚ ਵੀ ਮਿਲੇ
ਦੱਸ ਦੇਈਏ ਕਿ ਚੀਨ ਵਿੱਚ ਕੋਰੋਨਾ ਦੀ ਵਿਗੜਦੀ ਸਥਿਤੀ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਮੰਗਲਵਾਰ ਨੂੰ ਸਾਰੇ ਰਾਜਾਂ ਨੂੰ ਪੱਤਰ ਲਿਖਿਆ ਸੀ । ਇਸ ਵਿੱਚ ਕਿਹਾ ਗਿਆ ਸੀ ਕਿ ਸਾਰੇ ਪਾਜ਼ੀਟਿਵ ਮਾਮਲਿਆਂ ਦੇ ਸੈਂਪਲ ਜੀਨੋਮ ਸੀਕਵੈਂਸਿੰਗ ਲਈ ਭੇਜੇ ਜਾਣ, ਤਾਂ ਜੋ ਕੋਰੋਨਾ ਦੇ ਨਵੇਂ ਰੂਪਾਂ ਦਾ ਪਤਾ ਲਗਾਇਆ ਜਾ ਸਕੇ । ਬੁੱਧਵਾਰ ਨੂੰ ਸਿਹਤ ਮੰਤਰਾਲੇ ਦੀ ਉੱਚ ਪੱਧਰੀ ਬੈਠਕ ਵਿੱਚ ਮਾਂਡਵੀਆ ਨੇ ਕਿਹਾ ਕਿ ਕੋਰੋਨਾ ਅਜੇ ਖਤਮ ਨਹੀਂ ਹੋਇਆ ਹੈ ਪਰ ਭਾਰਤ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੈ। ਅਸੀਂ ਸਾਰੇ ਸਬੰਧਿਤ ਲੋਕਾਂ ਨੂੰ ਚੌਕਸ ਰਹਿਣ ਅਤੇ ਚੌਕਸੀ ਵਧਾਉਣ ਲਈ ਕਿਹਾ ਹੈ । ਸੂਤਰਾਂ ਅਨੁਸਾਰ ਹਵਾਈ ਅੱਡਿਆਂ ‘ਤੇ ਵਿਦੇਸ਼ੀ ਮੁਸਾਫਰਾਂ ਦੀ ਰੈਂਡਮ ਸੈਂਪਲਿੰਗ ਵੀ ਸ਼ੁਰੂ ਕਰ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: