ਰੂਸ ਅਤੇ ਯੂਕਰੇਨ ਵਿਚਾਲੇ ਜਾਰੀ ਜੰਗ ਦਾ ਅੱਜ 12ਵਾਂ ਦਿਨ ਹੈ। ਗਲੋਬਲੀ ਦਬਾਅ ਅਤੇ ਸਖ਼ਤ ਪਾਬੰਦੀਆਂ ਦੇ ਬਾਵਜੂਦ ਵੀ ਰੂਸ ਦੇ ਹਮਲੇ ਤੇਜ਼ ਹੋ ਰਹੇ ਹਨ । ਉਹ ਲਗਾਤਾਰ ਯੂਕਰੇਨ ਦੇ ਰਿਹਾਇਸ਼ੀ ਇਲਾਕਿਆਂ ਨੂੰ ਨਿਸ਼ਾਨਾ ਬਣਾ ਰਿਹਾ ਹੈ, ਜਿਸ ਕਾਰਨ ਦੁਨੀਆ ਭਰ ਦੇ ਦੇਸ਼ਾਂ ਨੂੰ ਲੋਕਾਂ ਨੂੰ ਕੱਢਣ ਵਿੱਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਇਸ ਦੌਰਾਨ ਪ੍ਰਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਇੱਕ ਵਾਰ ਫਿਰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦਿਮੀਰ ਜ਼ੇਲੇਂਸਕੀ ਨਾਲ ਫੋਨ ‘ਤੇ ਗੱਲ ਕਰਨਗੇ ।
ਜ਼ਿਕਰਯੋਗ ਹੈ ਕਿ ਰੂਸ ਨੇ 24 ਫਰਵਰੀ ਨੂੰ ਯੂਕਰੇਨ ‘ਤੇ ਹਮਲਾ ਸ਼ੁਰੂ ਕਰ ਦਿੱਤਾ ਸੀ । ਜਿਸ ਤੋਂ ਬਾਅਦ ਪਹਿਲੀ ਵਾਰ ਪੀਐੱਮ ਮੋਦੀ ਨੇ 26 ਫਰਵਰੀ ਨੂੰ ਪਹਿਲੀ ਵਾਰ ਜ਼ੇਲੇਂਸਕੀ ਨਾਲ ਫੋਨ ‘ਤੇ ਗੱਲ ਕੀਤੀ। ਭਾਰਤ ਨੇ ਸੰਯੁਕਤ ਰਾਸ਼ਟਰ ਵਿੱਚ ਰੂਸ ਵਿਰੁੱਧ ਵੋਟਿੰਗ ਤੋਂ ਦੂਰੀ ਬਣਾ ਲਈ ਸੀ । ਜਿਸ ਕਾਰਨ ਜ਼ੇਲੇਂਸਕੀ ਨੇ ਪੀਐਮ ਨੂੰ ਕਿਹਾ ਸੀ ਕਿ ਭਾਰਤ ਨੂੰ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਵਿੱਚ ਯੂਕਰੇਨ ਦਾ ਸਮਰਥਨ ਕਰਨਾ ਚਾਹੀਦਾ ਹੈ। ਹਾਲਾਂਕਿ ਭਾਰਤ ਇਸ ਮਾਮਲੇ ਵਿੱਚ ਕਿਸੇ ਇੱਕ ਪੱਖ ਦਾ ਸਮਰਥਨ ਕਰਨ ਤੋਂ ਬਚ ਰਿਹਾ ਹੈ। ਉਨ੍ਹਾਂ ਨੇ ਯੁੱਧ ਦੇ ਹੱਲ ਲਈ ਕੂਟਨੀਤੀ ਨੂੰ ਜ਼ਰੂਰੀ ਦੱਸਿਆ ਹੈ । ਭਾਰਤ ਨੇ ਯੂਕਰੇਨ ਯੁੱਧ ਦੀ ਨਿੰਦਾ ਕੀਤੀ ਹੈ, ਨਾਲ ਹੀ ਰੂਸ ਦੇ ਖਿਲਾਫ ਵੋਟਿੰਗ ਤੋਂ ਵੀ ਦੂਰੀ ਬਣਾਈ ਹੈ।
ਇਹ ਵੀ ਪੜ੍ਹੋ: ਯੂਕਰੇਨ-ਰੂਸ ਜੰਗ : ਹਰਜੋਤ ਦੀ ਅੱਜ ਹੋਵੇਗੀ ਵਤਨ ਵਾਪਸੀ, ਕੀਵ ‘ਚ ਲੱਗੀ ਸੀ ਗੋਲੀ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨਫਤਾਲੀ ਬੇਨੇਟ ਨੇ ਐਤਵਾਰ ਸ਼ਾਮ ਨੂੰ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਫੋਨ ‘ਤੇ ਗੱਲ ਕੀਤੀ। ਦੋਵਾਂ ਨੇਤਾਵਾਂ ਨੇ ਯੂਕਰੇਨ ‘ਤੇ ਰੂਸੀ ਹਮਲੇ ਦੇ ਵਿਚਕਾਰ ਇੱਕ ਦਿਨ ਪਹਿਲਾਂ ਮਾਸਕੋ ਵਿੱਚ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਦਫਤਰ ਦੇ ਅਨੁਸਾਰ ਬੇਨੇਟ ਨੇ ਜਰਮਨ ਚਾਂਸਲਰ ਓਲਾਫ ਸ਼ੋਲਜ਼ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨਾਲ ਵੀ ਫੋਨ ‘ਤੇ ਗੱਲ ਕੀਤੀ। ਬੇਨੇਟ ਨੇ ਰੂਸ ਅਤੇ ਯੂਕਰੇਨ ਵਿਚਕਾਰ ਚੱਲ ਰਹੇ ਯੁੱਧ ਨੂੰ ਰੋਕਣ ਲਈ ਵਿਚੋਲਗੀ ਦੇ ਮੱਦੇਨਜ਼ਰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਕਈ ਵਾਰ ਫੋਨ ‘ਤੇ ਗੱਲ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -: