ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਵੇਂ ਸਾਲ ‘ਤੇ ਕਿਸਾਨਾਂ ਨੂੰ ਵੱਡਾ ਤੋਹਫਾ ਦੇਣ ਜਾ ਰਹੇ ਹਨ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਕਿਸਾਨਾਂ ਨੂੰ ਸਕੀਮ ਦੀ ਦਸਵੀਂ ਕਿਸ਼ਤ ਦੀ ਰਾਸ਼ੀ ਜਾਰੀ ਕਰਨਗੇ।

1 ਜਨਵਰੀ, 2022 ਨੂੰ ਪ੍ਰਧਾਨ ਮੰਤਰੀ 10 ਕਰੋੜ ਕਿਸਾਨ ਪਰਿਵਾਰਾਂ ਦੇ ਬੈਂਕ ਖਾਤਿਆਂ ਵਿੱਚ 20,000 ਕਰੋੜ ਰੁਪਏ ਟਰਾਂਸਫਰ ਕੀਤੇ ਜਾਣਗੇ। ਤੁਹਾਨੂੰ ਦੱਸ ਦੇਈਏ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਹੁਣ ਤੱਕ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 1.6 ਲੱਖ ਕਰੋੜ ਰੁਪਏ ਟਰਾਂਸਫਰ ਕੀਤੇ ਜਾ ਚੁੱਕੇ ਹਨ। ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਪ੍ਰੈਸ ਬਿਆਨ ਵਿੱਚ ਦੱਸਿਆ ਗਿਆ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ 1 ਜਨਵਰੀ 2022 ਨੂੰ ਦੁਪਹਿਰ 12.30 ਵਜੇ ਹੋਣ ਵਾਲੇ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਪੈਸੇ ਟਰਾਂਸਫਰ ਕਰਨਗੇ।
ਪ੍ਰੋਗਰਾਮ ਦੌਰਾਨ, ਪ੍ਰਧਾਨ ਮੰਤਰੀ 351 FPO ਕਿਸਾਨ ਉਤਪਾਦਕ ਸੰਗਠਨਾਂ (FPOs) ਨੂੰ 14 ਕਰੋੜ ਰੁਪਏ ਦੀ ਇਕੁਇਟੀ ਗ੍ਰਾਂਟ ਵੀ ਜਾਰੀ ਕਰਨਗੇ। ਇਸ ਨਾਲ 1.24 ਲੱਖ ਕਿਸਾਨਾਂ ਨੂੰ ਫਾਇਦਾ ਹੋਵੇਗਾ। ਐਫਪੀਓ ਨਾਲ ਗੱਲਬਾਤ ਕਰਨ ਦੇ ਨਾਲ, ਪ੍ਰਧਾਨ ਮੰਤਰੀ ਰਾਸ਼ਟਰ ਨੂੰ ਵੀ ਸੰਬੋਧਨ ਕਰਨਗੇ। ਇਸ ਪ੍ਰੋਗਰਾਮ ‘ਚ ਪ੍ਰਧਾਨ ਮੰਤਰੀ ਦੇ ਨਾਲ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਵੀ ਮੌਜੂਦ ਰਹਿਣਗੇ।
ਇਹ ਵੀ ਪੜ੍ਹੋ : USA: 37 ਸਾਲਾ ਮਰਦ ਨੇ ਬੇਟੇ ਨੂੰ ਦਿੱਤਾ ਜਨਮ! ਬੱਚੇ ਦੀ ‘ਮਾਂ’ ਕਹਿਣ ‘ਤੇ ਹੋਇਆ ਅੱਗ-ਬਬੂਲਾ
ਇਸ ਸਕੀਮ ਤਹਿਤ ਕੇਂਦਰ ਸਰਕਾਰ ਕਿਸਾਨਾਂ ਨੂੰ ਸਾਲਾਨਾ 6000 ਰੁਪਏ ਦੀ ਵਿੱਤੀ ਸਹਾਇਤਾ ਦਿੰਦੀ ਹੈ। ਸਰਕਾਰ ਇਹ ਪੈਸਾ ਤਿੰਨ ਕਿਸ਼ਤਾਂ ਦੇ ਰੂਪ ਵਿੱਚ ਦਿੰਦੀ ਹੈ। ਯਾਨੀ ਕਿਸਾਨਾਂ ਨੂੰ 4 ਮਹੀਨਿਆਂ ਦੇ ਫਰਕ ‘ਤੇ 2000 ਰੁਪਏ ਦੀ ਰਕਮ ਮਿਲਦੀ ਹੈ। ਇਹ ਪੈਸਾ ਸਿੱਧਾ ਕਿਸਾਨਾਂ ਦੇ ਬੈਂਕ ਖਾਤੇ ਵਿੱਚ ਟ੍ਰਾਂਸਫਰ ਕੀਤਾ ਜਾਂਦਾ ਹੈ। ਹੁਣ ਤੱਕ, ਸਰਕਾਰ ਇਸ ਯੋਜਨਾ ਦੇ ਤਹਿਤ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 1.6 ਲੱਖ ਕਰੋੜ ਰੁਪਏ ਟਰਾਂਸਫਰ ਕਰ ਚੁੱਕੀ ਹੈ।
ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
