ਪ੍ਰਧਾਨ ਮੰਤਰੀ ਮੋਦੀ ਨੇ ਅੱਜ ਆਪਣੇ ਮਾਸਿਕ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦੇ 107ਵੇਂ ਐਡੀਸ਼ਨ ਨੂੰ ਸੰਬੋਧਿਤ ਕੀਤਾ। ਇਸ ਪ੍ਰੋਗਰਾਮ ਰਾਹੀਂ ਪੀਐੱਮ ਮੋਦੀ ਦੇਸ਼-ਵਿਦੇਸ਼ ਦੇ ਲੋਕਾਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹਨ । ਇਹ ਪ੍ਰੋਗਰਾਮ ਸਵੇਰੇ 11 ਵਜੇ ਆਲ ਇੰਡੀਆ ਰੇਡੀਓ ‘ਤੇ ਟੈਲੀਕਾਸਟ ਕੀਤਾ ਜਾਂਦਾ ਹੈ। ਆਪਣੇ ਸੰਬੋਧਨ ਦੀ ਸ਼ੁਰੂਆਤ ਵਿੱਚ ਪੀਐੱਮ ਮੋਦੀ ਨੇ ਮੁੰਬਈ ਹਮਲੇ ਦਾ ਜ਼ਿਕਰ ਕੀਤਾ ਹੈ। ਉਨ੍ਹਾਂ ਕਿਹਾ ਕਿ ਮੇਰੇ ਪਿਆਰੇ ਦੇਸ਼ ਵਾਸੀਓ, ‘ਮਨ ਕੀ ਬਾਤ’ ਵਿੱਚ ਤੁਹਾਡਾ ਸੁਆਗਤ ਹੈ, ਪਰ ਅੱਜ 26 ਨਵੰਬਰ ਨੂੰ ਅਸੀਂ ਕਦੇ ਨਹੀਂ ਭੁੱਲ ਸਕਦੇ।
ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਦੇਸ਼ ‘ਤੇ ਸਭ ਤੋਂ ਭਿਆਨਕ ਹ/ਮਲਾ ਹੋਇਆ ਸੀ, ਜਿਸਨੇ ਮੁੰਬਈ ਤੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਸੀ । ਉਨ੍ਹਾਂ ਕਿਹਾ ਕਿ ਇਹ ਭਾਰਤ ਦੀ ਤਾਕਤ ਹੈ ਕਿ ਅਸੀਂ ਉਸ ਹ.ਮਲੇ ਤੋਂ ਉਭਰ ਆਏ ਹਾਂ । ਮੈਂ ਉਨ੍ਹਾਂ ਸਾਰਿਆਂ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ ਜਿਨ੍ਹਾਂ ਨੇ ਮੁੰਬਈ ਹ.ਮਲੇ ਵਿੱਚ ਆਪਣੀਆਂ ਜਾ.ਨਾਂ ਗਵਾਈਆਂ। ਸਾਡੇ ਬਹਾਦਰਾਂ ਨੇ ਇਸ ਹਮਲੇ ਵਿੱਚ ਆਪਣੀਆਂ ਜਾ.ਨਾਂ ਕੁਰਬਾਨ ਕੀਤੀਆਂ ਤੇ ਦੇਸ਼ ਅੱਜ ਉਨ੍ਹਾਂ ਨੂੰ ਯਾਦ ਕਰ ਰਿਹਾ ਹੈ।
ਇਹ ਵੀ ਪੜ੍ਹੋ: PM ਸੁਰੱਖਿਆ ਚੂਕ ਮਾਮਲੇ ‘ਚ CM ਮਾਨ ਦਾ ਵੱਡਾ ਐਕਸ਼ਨ, DSP ਸਣੇ 6 ਹੋਰ ਮੁਲਾਜ਼ਮਾਂ ‘ਤੇ ਕਾਰਵਾਈ
ਇਸ ਤੋਂ ਇਲਾਵਾ ਅੱਜ ਦੇਸ਼ ਭਰ ਵਿੱਚ ਸੰਵਿਧਾਨ ਦਿਵਸ ਮਨਾਇਆ ਜਾ ਰਿਹਾ ਹੈ। ਇਸ ਦਾ ਜ਼ਿਕਰ ਕਰਦੇ ਹੋਏ ਪੀਐੱਮ ਮੋਦੀ ਨੇ ਕਿਹਾ ਕਿ 26 ਨਵੰਬਰ ਦਾ ਦਿਨ ਇਸ ਕਾਰਨ ਵੀ ਖਾਸ ਦਿਨ ਹੈ । ਇਸ ਦਿਨ ਸੰਵਿਧਾਨ ਸਭਾ ਨੇ ਭਾਰਤ ਦੇ ਸੰਵਿਧਾਨ ਨੂੰ ਅਪਣਾਇਆ ਸੀ । 2015 ਵਿੱਚ ਜਦੋਂ ਸੰਵਿਧਾਨ ਨਿਰਮਾਤਾ ਬੀ ਆਰ ਅੰਬੇਡਕਰ ਦੀ 125ਵੀਂ ਜਯੰਤੀ ਮਨਾਈ ਜਾ ਰਹੀ ਸੀ, ਉਦੋਂ 26 ਨਵੰਬਰ ਨੂੰ ਸੰਵਿਧਾਨ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ ਸੀ । ਮੈਂ ਸਾਰੇ ਦੇਸ਼ ਵਾਸੀਆਂ ਨੂੰ ਸੰਵਿਧਾਨ ਦਿਵਸ ਦੀਆਂ ਵਧਾਈਆਂ ਦਿੰਦਾ ਹਾਂ।ਪੀਐੱਮ ਮੋਦੀ ਨੇ ਕਿਹਾ ਕਿ ਸੰਵਿਧਾਨ ਨੂੰ ਤਿਆਰ ਹੋਣ ਵਿੱਚ 2 ਸਾਲ, 11 ਮਹੀਨੇ ਅਤੇ 18 ਦਿਨ ਦਾ ਸਮਾਂ ਲੱਗਿਆ । ਸਾਡਾ ਸੰਵਿਧਾਨ 60 ਦੇਸ਼ਾਂ ਦੇ ਸੰਵਿਧਾਨਾਂ ਦੇ ਡੂੰਘੇ ਅਧਿਐਨ ਤੋਂ ਬਾਅਦ ਤਿਆਰ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਸੰਵਿਧਾਨ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਇਸ ਵਿੱਚ 2000 ਤੋਂ ਵੱਧ ਸੋਧਾਂ ਕੀਤੀਆਂ ਗਈਆਂ ਸਨ।
ਇਸ ਤੋਂ ਅੱਗੇ ਪੀਐੱਮ ਮੋਦੀ ਨੇ ‘ਵੋਕਲ ਫਾਰ ਲੋਕਲ’ ‘ਤੇ ਵੀ ਜ਼ੋਰ ਦਿੱਤਾ ਅਤੇ ਕਿਹਾ ਕਿ ਪਿਛਲੇ ਕੁਝ ਦਿਨਾਂ ਵਿੱਚ ਹੀ ਦੀਵਾਲੀ, ਭਾਈ ਦੂਜ ਅਤੇ ਛਠ ‘ਤੇ ਦੇਸ਼ ਵਿੱਚ 4 ਲੱਖ ਕਰੋੜ ਰੁਪਏ ਤੋਂ ਜ਼ਿਆਦਾ ਦਾ ਕਾਰੋਬਾਰ ਹੋਇਆ ਹੈ । ਇਸ ਦੌਰਾਨ ਭਾਰਤ ਵਿੱਚ ਬਣੇ ਉਤਪਾਦਾਂ ਨੂੰ ਖਰੀਦਣ ਲਈ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਿਆ ਗਿਆ। PM ਮੋਦੀ ਨੇ ਵਿਦੇਸ਼ਾਂ ਵਿੱਚ ਵਿਆਹ ਕਰਵਾਉਣ ਵਾਲਿਆਂ ਨੂੰ ਸਵਾਲ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹੀਂ ਦਿਨੀਂ ਕੁਝ ਪਰਿਵਾਰ ਵਿਦੇਸ਼ ਜਾ ਕੇ ਵਿਆਹ ਕਰਵਾਉਣ ਲੱਗੇ ਹਨ । ਇਸ ਕਾਰਨ ਨਵਾਂ ਮਾਹੌਲ ਸਿਰਜਿਆ ਜਾ ਰਿਹਾ ਹੈ। ਕੀ ਇਹ ਜ਼ਰੂਰੀ ਹੈ? ਜੇਕਰ ਅਸੀਂ ਭਾਰਤੀ ਧਰਤੀ ‘ਤੇ ਵਿਆਹਾਂ ਨੂੰ ਭਾਰਤ ਦੇ ਲੋਕਾਂ ਵਿੱਚ ਮਨਾਉਂਦੇ ਹਾਂ, ਤਾਂ ਦੇਸ਼ ਦਾ ਪੈਸਾ ਦੇਸ਼ ਵਿੱਚ ਹੀ ਰਹੇਗਾ।
ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨੇ ਡਿਜੀਟਲ ਪੇਮੈਂਟਸ ਨੂੰ ਲੈ ਕੇ ਵੀ ਲੋਕਾਂ ਨੂੰ ਵਿਸ਼ੇਸ਼ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਤਿਉਹਾਰੀ ਸੀਜ਼ਨ ਵਿੱਚ ਨਕਦੀ ਦੇ ਕੇ ਸਾਮਾਨ ਖਰੀਦਣ ਦਾ ਰੁਝਾਨ ਘੱਟ ਰਿਹਾ ਹੈ। ਲੋਕ ਜ਼ਿਆਦਾ ਡਿਜੀਟਲ ਪੇਮੈਂਟ ਕਰ ਰਹੇ ਹਨ। ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਇੱਕ ਅਜਿਹੀ ਯੋਜਨਾ ਤੈਅ ਕਰਨ ਜਿਸ ਦੇ ਤਹਿਤ ਉਹ ਇੱਕ ਮਹੀਨੇ ਵਿੱਚ ਡਿਜੀਟਲ ਮਾਧਿਅਮ ਰਾਹੀਂ ਹੀ ਭੁਗਤਾਨ ਕਰਨ । ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਦੇ ਨੌਜਵਾਨਾਂ ਨੇ ਦੇਸ਼ ਲਈ ਨਵੀਂ ਸਫਲਤਾ ਲਿਆਂਦੀ ਹੈ । ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਲ 2022 ਵਿੱਚ ਭਾਰਤ ਦੀਆਂ ਪੇਟੈਂਟ ਅਰਜ਼ੀਆਂ ਵਿੱਚ 31 ਫੀਸਦੀ ਤੋਂ ਵੱਧ ਦਾ ਵਾਧਾ ਹੋਇਆ ਹੈ।
ਵੀਡੀਓ ਲਈ ਕਲਿੱਕ ਕਰੋ : –