ਅਗਾਮੀ ਚੋਣਾਂ ਦੇ ਮੱਦੇਨਜ਼ਰ ਭਾਜਪਾ ਦੀ ਰਣਨੀਤੀ ਤੈਅ ਕਰਨ ਲਈ ਪ੍ਰਧਾਨ ਮੰਤਰੀ ਮੋਦੀ ਨੇ ਸ਼ੁੱਕਰਵਾਰ ਸਵੇਰੇ ਉੱਤਰ ਪ੍ਰਦੇਸ਼ ਦੇ ਭਾਜਪਾ ਸੰਸਦ ਮੈਂਬਰਾਂ ਨਾਲ ਬੈਠਕ ਕੀਤੀ । ਯੂਪੀ ਤੋਂ ਕਰੀਬ 40 ਸਾਂਸਦ ਪ੍ਰਧਾਨ ਮੰਤਰੀ ਨੂੰ ਮਿਲਣ ਦਿੱਲੀ ਪਹੁੰਚੇ। ਲਖੀਮਪੁਰ ਹਿੰਸਾ ਨੂੰ ਲੈ ਕੇ ਵਿਵਾਦਾਂ ਵਿੱਚ ਘਿਰੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਇਸ ਮੀਟਿੰਗ ਵਿੱਚ ਨਜ਼ਰ ਨਹੀਂ ਆਏ। ਪੀਐਮ ਮੋਦੀ ਨੇ ਭਾਜਪਾ ਦੇ ਸੰਸਦ ਮੈਂਬਰਾਂ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਕੋਈ ਵੀ ਵਿਅਕਤੀ ਪਾਰਟੀ ਅਤੇ ਸੰਗਠਨ ਤੋਂ ਵੱਡਾ ਨਹੀਂ ਹੈ । ਇਸ ਗੱਲ ਨੂੰ ਧਿਆਨ ਵਿੱਚ ਰੱਖ ਕੇ ਪੂਰੇ ਜ਼ੋਰ-ਸ਼ੋਰ ਨਾਲ ਚੋਣਾਂ ਵਿੱਚ ਜੁੱਟ ਜਾਓ। ਦੱਸਿਆ ਜਾ ਰਿਹਾ ਹੈ ਕਿ ਇਸ ਬੈਠਕ ਵਿੱਚ ਪੀਐੱਮ ਮੋਦੀ ਨੇ ਬੈਠਕ ਦੌਰਾਨ ਸੰਸਦ ਮੈਂਬਰਾਂ ਤੋਂ ਉੱਤਰ ਪ੍ਰਦੇਸ਼ ਵਿੱਚ ਪਾਰਟੀ ਦੀ ਫੀਡਬੈਕ ਵੀ ਲਈ ।
ਜ਼ਿਕਰਯੋਗ ਹੈ ਕਿ ਪੀਐੱਮ ਮੋਦੀ ਇਸ ਤੋਂ ਪਹਿਲਾਂ ਵੀ ਵੱਖ-ਵੱਖ ਰਾਜਾਂ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕਰ ਚੁੱਕੇ ਹਨ। ਹਰ ਵਾਰ ਸੰਸਦ ਸੈਸ਼ਨ ਦੌਰਾਨ ਪ੍ਰਧਾਨ ਮੰਤਰੀ ਵੱਖ-ਵੱਖ ਰਾਜਾਂ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕਰਦੇ ਹਨ, ਪਰ ਇਸ ਵਾਰ ਯੂਪੀ ਚੋਣਾਂ ਤੋਂ ਪਹਿਲਾਂ ਰਾਜ ਦੇ ਸੰਸਦ ਮੈਂਬਰਾਂ ਨਾਲ ਉਨ੍ਹਾਂ ਦੀ ਮੁਲਾਕਾਤ ਬਹੁਤ ਅਹਿਮ ਹੈ। ਉਹ ਇਸ ਤੋਂ ਪਹਿਲਾਂ ਉੱਤਰ-ਪੂਰਬ, ਦੱਖਣੀ ਰਾਜਾਂ ਅਤੇ ਮੱਧ ਪ੍ਰਦੇਸ਼ ਦੇ ਸੰਸਦ ਮੈਂਬਰਾਂ ਨੂੰ ਮਿਲ ਚੁੱਕੇ ਹਨ।
ਇਹ ਵੀ ਪੜ੍ਹੋ: PM ਮੋਦੀ ਨੂੰ ਇਕ ਹੋਰ ਅੰਤਰਰਾਸ਼ਟਰੀ ਸਨਮਾਨ, ਸਰਵਉੱਚ ਨਾਗਰਿਕ ਐਵਾਰਡ ਨਾਲ ਨਿਵਾਜੇਗਾ ਭੂਟਾਨ
ਦੱਸ ਦੇਈਏ ਕਿ ਉੱਤਰ ਪ੍ਰਦੇਸ਼ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਮੁੜ ਜਿੱਤ ਹਾਸਿਲ ਕਰਨਾ ਭਾਜਪਾ ਲਈ ਇੱਕ ਚੁਣੌਤੀ ਹੈ। ਇਸ ਦੇ ਲਈ ਪੀਐਮ ਮੋਦੀ ਖੁਦ ਸਰਕਾਰੀ ਯੋਜਨਾਵਾਂ ਅਤੇ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਲਈ ਲਗਾਤਾਰ ਯੂਪੀ ਦਾ ਦੌਰਾ ਕਰ ਰਹੇ ਹਨ । ਇਸ ਦੌਰਾਨ ਮਿਲੇ ਫੀਡਬੈਕ ਦੇ ਆਧਾਰ ‘ਤੇ ਮੋਦੀ ਨੇ ਸੰਸਦ ਮੈਂਬਰਾਂ ਨੂੰ ਚੋਣਾਂ ਵਿੱਚ ਸ਼ਾਮਿਲ ਹੋਣ ਦਾ ਮੰਤਰ ਵੀ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -: