Pm modi virtual address farmers : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 29 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਇਸੇ ਵਿਚਾਲੇ ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਗੱਲਬਾਤ ਕਰਨ ਦੀ ਨਵੀਂ ਤਰੀਕ ਤੈਅ ਕਰਨ ਲਈ ਇੱਕ ਹੋਰ ਪੱਤਰ ਭੇਜਿਆ ਗਿਆ ਹੈ।
ਖੇਤੀਬਾੜੀ ਕਾਨੂੰਨਾਂ ਖਿਲਾਫ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਵਿਚਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਇੱਕ ਵਾਰ ਫਿਰ ਕਿਸਾਨਾਂ ਨੂੰ ਵਰਚੁਅਲ ਭਾਸ਼ਣ ਦੇਣਗੇ। ਇਸ ਮੌਕੇ ਕੇਂਦਰੀ ਮੰਤਰੀ ਵੀ ਮੌਜੂਦ ਰਹਿਣਗੇ। ਦਿੱਲੀ ਦੇ ਮਹਰੌਲੀ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਪ੍ਰਧਾਨ ਮੰਤਰੀ ਮੋਦੀ ਦਾ ਸੰਬੋਧਨ ਕਿਸਾਨਾਂ ਨਾਲ ਸੁਣਨਗੇ। ਪ੍ਰਧਾਨ ਮੰਤਰੀ ਦੁਪਹਿਰ 12 ਵਜੇ ਕਿਸਾਨਾਂ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (ਪੀਐਮ-ਕਿਸਾਨ) ਅਧੀਨ ਵਿੱਤੀ ਲਾਭ ਦੀ ਅਗਲੀ ਕਿਸ਼ਤ 25 ਦਸੰਬਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਜਾਰੀ ਕਰਨਗੇ। ਪ੍ਰਧਾਨ ਮੰਤਰੀ 9,000 ਕਰੋੜ ਲਾਭਪਾਤਰੀ ਕਿਸਾਨ ਪਰਿਵਾਰਾਂ ਨੂੰ 18,000 ਕਰੋੜ ਰੁਪਏ ਤੋਂ ਵੱਧ ਦੀ ਕਿਸ਼ਤ ਜਾਰੀ ਕਰਨਗੇ। ਪੀਐਮ ਮੋਦੀ ਇਸ ਸਮਾਰੋਹ ਦੌਰਾਨ ਵੱਖ-ਵੱਖ 6 ਰਾਜਾਂ ਦੇ ਕਿਸਾਨਾਂ ਨਾਲ ਗੱਲਬਾਤ ਕਰਨਗੇ। ਇਸ ਮੌਕੇ ਪ੍ਰਧਾਨ ਮੰਤਰੀ ਕਿਸਾਨਾਂ ਨਾਲ ਉਨ੍ਹਾਂ ਦੀ ਭਲਾਈ ਲਈ ਚੁੱਕੇ ਗਏ ਕਦਮਾਂ ਬਾਰੇ ਗੱਲਬਾਤ ਕਰਨਗੇ।
ਇਹ ਵੀ ਦੇਖੋ : ਦਿੱਲੀ ਕਿਸਾਨ ਮੋਰਚੇ ਦੀ stage ਤੋਂ 29 ਵੇਂ ਦਿਨ ਗਰਜਦੇ ਬੋਲ, live…