ਪ੍ਰਧਾਨ ਮੰਤਰੀ ਮੋਦੀ ਨੇ ਸ਼ੁੱਕਰਵਾਰ ਨੂੰ ਪੱਛਮੀ ਬੰਗਾਲ ਨੂੰ 7600 ਕਰੋੜ ਰੁਪਏ ਦੀਆਂ ਯੋਜਨਾਵਾਂ ਦੀ ਸੌਗਾਤ ਦਿੱਤੀ। ਉਨ੍ਹਾਂ ਨੇ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨ ਨੂੰ ਹਰੀ ਝੰਡੀ ਦਿਖਾਈ। ਪੀਐੱਮ ਮੋਦੀ ਵੀਡੀਓ ਕਾਨਫਰੰਸਿੰਗ ਰਾਹੀਂ ਇਸ ਪ੍ਰੋਗਰਾਮ ਵਿੱਚ ਸ਼ਾਮਿਲ ਹੋਏ। ਪੱਛਮੀ ਬੰਗਾਲ ਦੀ CM ਮਮਤਾ ਬੈਨਰਜੀ, ਕੇਂਦਰੀ ਰੇਲ ਮੰਤਰੀ ਅਸ਼੍ਵਿਨੀ ਵੈਸ਼ਨਵ ਤੇ ਹੋਰ ਨੇਤਾ ਹਾਵੜਾ ਵਿੱਚ ਪ੍ਰੋਗਰਾਮ ਵਿੱਚ ਮੌਜੂਦ ਰਹੇ। ਪੀਐੱਮ ਮੋਦੀ ਲਈ ਅੱਜ ਦਾ ਦਿਨ ਬਹੁਤ ਦੁਖਦ ਰਿਹਾ,ਕਿਉਂਕਿ ਸ਼ੁੱਕਰਵਾਰ ਨੂੰ ਹੀ ਅਹਿਮਦਾਬਾਦ ਵਿੱਚ ਉਨ੍ਹਾਂ ਦੀ ਮਾਂ ਹੀਰਾ ਬਾ ਦਾ ਦਿਹਾਂਤ ਹੋ ਗਿਆ। ਪੀਐੱਮ ਮੋਦੀ ਨੇ ਗਾਂਧੀ ਨਗਰ ਪਹੁੰਚ ਕੇ ਮਾਂ ਨੂੰ ਅੰਤਿਮ ਵਿਦਾਇਗੀ ਦਿੱਤੀ ਤੇ ਇਸ ਤੋਂ ਬਾਅਦ ਤੈਅ ਪ੍ਰੋਗਰਾਮਾਂ ਵਿੱਚ ਸ਼ਾਮਿਲ ਹੋਏ।
ਇਸ ਪ੍ਰੋਗਰਾਮ ਵਿੱਚ ਸ਼ਾਮਿਲ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪੀਐੱਮ ਦੀ ਮਾਂ ਹੀਰਾ ਬਾ ਦੇ ਦਿਹਾਂਤ ‘ਤੇ ਦੁੱਖ ਜਤਾਇਆ। ਮਮਤਾ ਨੇ ਕਿਹਾ ਕਿ ਮੇਰੀ ਹਮਦਰਦੀ ਤੁਹਾਡੇ ਨਾਲ ਹੈ। ਦੁੱਖ ਦੀ ਘੜੀ ਵਿੱਚ ਅਸੀਂ ਸਭ ਤੁਹਾਡੇ ਨਾਲ ਹਾਂ। ਮਾਂ ਤੋਂ ਵੱਧ ਕੇ ਕੁਝ ਹੋਰ ਨਹੀਂ ਹੋ ਸਕਦਾ। ਮਮਤਾ ਬੈਨਰਜੀ ਨੇ ਪੀਐੱਮ ਮੋਦੀ ਨੂੰ ਪ੍ਰੋਗਰਾਮ ਨੂੰ ਛੋਟਾ ਕਰਨ ਦੀ ਅਪੀਲ ਕੀਤੀ। ਮਮਤਾ ਨੇ ਕਿਹਾ ਕਿ ਸਾਨੂੰ ਪਤਾ ਹੈ ਕਿ ਤੁਸੀ ਕਿਸ ਦੁੱਖ ਨੂੰ ਝੇਲ ਰਹੇ ਹੋ। ਤੁਸੀਂ ਆਪਣੀ ਮਾਂ ਨੂੰ ਗੁਆਇਆ ਹੈ। ਤੁਸੀਂ ਹਾਲੇ ਹੀ ਉਨ੍ਹਾਂ ਦੇ ਅੰਤਿਮ ਸਸਕਾਰ ਤੋਂ ਪਰਤੇ ਹੋ। ਅਜਿਹੇ ਵਿੱਚ ਤੁਸੀ ਪ੍ਰੋਗਰਾਮ ਨੂੰ ਛੋਟਾ ਕਰ ਕੇ ਆਰਾਮ ਕਰੋ।
ਇਹ ਵੀ ਪੜ੍ਹੋ: PM ਮੋਦੀ ਦੀ ਮਾਂ ਹੀਰਾਬੇਨ ਦਾ 100 ਸਾਲ ਦੀ ਉਮਰ ‘ਚ ਦੇਹਾਂਤ, ਅਹਿਮਦਾਬਾਦ ਪਹੁੰਚੇ ਪ੍ਰਧਾਨ ਮੰਤਰੀ
ਦੱਸ ਦੇਈਏ ਕਿ ਪ੍ਰਧਾਨ ਮੰਤਰੀ 990 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਰਾਸ਼ਟਰੀ ਸਵੱਛ ਗੰਗਾ ਮਿਸ਼ਨ ਦੇ ਤਹਿਤ 7 ਸੀਵਰੇਜ ਬੁਨਿਆਦੀ ਢਾਂਚਾ ਪਰਿਯੋਜਨਾ ਦਾ ਉਦਘਾਟਨ ਕਰਨਗੇ। ਇਹ ਪ੍ਰੋਜੈਕਟ ਪੱਛਮੀ ਬੰਗਾਲ ਵਿੱਚ 200 MLD ਤੋਂ ਵੱਧ ਦੀ ਸੀਵਰੇਜ ਟ੍ਰੀਟਮੈਂਟ ਕੈਪੇਸਿਟੀ ਨੂੰ ਵਧਾਏਗੀ। ਇਸ ਤੋਂ ਇਲਾਵਾ 1585 ਕਰੋੜ ਰੁਪਏ ਦੀ ਲਾਗਤ ਨਾਲ ਰਾਸ਼ਟਰੀ ਸਵੱਛ ਗੰਗਾ ਮਿਸ਼ਨ ਦੇ ਤਹਿਤ ਵਿਕਸਿਤ ਕੀਤੇ ਜਾਣ ਵਾਲੇ 5 ਸੀਵਰੇਜ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ ਜਾਣਾ ਹੈ।
ਵੀਡੀਓ ਲਈ ਕਲਿੱਕ ਕਰੋ -: