PM Modi VP Venkaiah Naidu: ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਅਤੇ ਹੋਰ ਨੇਤਾਵਾਂ ਨੇ ਭਾਰਤੀ ਜਨਸੰਘ ਦੇ ਸੰਸਥਾਪਕ ਸ਼ਿਆਮਾ ਪ੍ਰਸਾਦ ਮੁਖਰਜੀ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾਂਜਲੀ ਭੇਟ ਕੀਤੀ । ਪੀਐਮ ਮੋਦੀ ਨੇ ਕਿਹਾ ਕਿ ਸ਼ਿਆਮਾ ਪ੍ਰਸਾਦ ਨੇ ਭਾਰਤ ਦੀ ਏਕਤਾ ਨੂੰ ਅੱਗੇ ਵਧਾਉਣ ਲਈ ਦ੍ਰਿੜ ਯਤਨ ਕੀਤੇ । ਮੁਖਰਜੀ ਦਾ ਜਨਮ ਅੱਜ ਹੀ ਦੇ ਦਿਨ 1901 ਨੂੰ ਕਲਕੱਤਾ ਵਿਚ ਹੋਇਆ ਸੀ।
ਪੀਐਮ ਮੋਦੀ ਨੇ ਟਵਿੱਟਰ ‘ਤੇ ਲਿਖਿਆ, ਮੈਂ ਡਾ: ਸ਼ਿਆਮਾ ਪ੍ਰਸਾਦ ਮੁਖਰਜੀ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸਲਾਮ ਕਰਦਾ ਹਾਂ। ਉਹ ਇੱਕ ਸੱਚੇ ਦੇਸ਼ ਭਗਤ ਸੀ, ਉਨ੍ਹਾਂ ਨੇ ਭਾਰਤ ਦੇ ਵਿਕਾਸ ਵਿੱਚ ਬਹੁਤ ਵੱਡਾ ਯੋਗਦਾਨ ਪਾਇਆ । ਮੁਖਰਜੀ ਨੇ ਭਾਰਤ ਦੀ ਏਕਤਾ ਨੂੰ ਅੱਗੇ ਵਧਾਉਣ ਲਈ ਸਾਹਸੀ ਯਤਨ ਕੀਤੇ । ਉਨ੍ਹਾਂ ਦੇ ਵਿਚਾਰ ਅਤੇ ਆਦਰਸ਼ ਦੇਸ਼ ਭਰ ਦੇ ਲੱਖਾਂ ਲੋਕਾਂ ਨੂੰ ਤਾਕਤ ਦਿੰਦੇ ਹਨ।
ਉੱਥੇ ਹੀ ਦੂਜੇ ਪਾਸੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਸੋਮਵਾਰ ਨੂੰ ਭਾਰਤੀ ਜਨਸੰਘ ਦੇ ਸੰਸਥਾਪਕ ਸ਼ਿਆਮਾ ਪ੍ਰਸਾਦ ਮੁਖਰਜੀ ਨੂੰ ਉਨ੍ਹਾਂ ਦੇ ਜਨਮ ਦਿਵਸ ਮੌਕੇ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਮਾਤਭੂਮੀ ਪ੍ਰਤੀ ਪਿਆਰ ਹਰ ਭਾਰਤੀ ਲਈ ਹਮੇਸ਼ਾਂ ਪ੍ਰੇਰਣਾ ਬਣਿਆ ਰਹੇਗਾ।
ਭਾਰਤ ਦੇ ਉਪ ਰਾਸ਼ਟਰਪਤੀ ਨੇ ਟਵੀਟ ਕੀਤਾ ਕਿ ਉਹ ਇੱਕ ਮਹਾਨ ਦੇਸ਼ ਭਗਤ ਸੀ ਜੋ ਜੰਮੂ-ਕਸ਼ਮੀਰ ਦੀ ਰਾਸ਼ਟਰੀ ਏਕਤਾ ਅਤੇ ਭਾਰਤ ਵਿੱਚ ਏਕਤਾ ਬਣਾਈ ਰੱਖਣ ਲਈ ਅਣਥੱਕ ਸੰਘਰਸ਼ ਕਰਦੇ ਰਹੇ। ਮਾਤ ਭੂਮੀ ਪ੍ਰਤੀ ਉਸਦਾ ਪਿਆਰ ਹਮੇਸ਼ਾਂ ਭਾਰਤ ਲਈ ਪ੍ਰੇਰਣਾ ਬਣਿਆ ਰਹੇਗਾ।
ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ ਅਤੇ ਉਪ ਰਾਸ਼ਟਰਪਤੀ ਤੋਂ ਇਲਾਵਾ ਕੇਂਦਰੀ ਮੰਤਰੀ ਡਾ: ਹਰਸ਼ਵਰਧਨ, ਦਿੱਲੀ ਭਾਜਪਾ ਮੁੱਖ ਆਦੇਸ਼ ਕੁਮਾਰ ਗੁਪਤਾ ਅਤੇ ਹੋਰ ਭਾਜਪਾ ਨੇਤਾਵਾਂ ਨੇ ਡਾ: ਸ਼ਿਆਮਾ ਪ੍ਰਸਾਦ ਮੁਖਰਜੀ ਨੂੰ ਸ਼ਹੀਦੀ ਪਾਰਕ ਵਿਖੇ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾਂਜਲੀ ਭੇਟ ਕੀਤੀ ।