ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੁਪਹਿਰ 12 ਵਜੇ ਰਾਜ ਸਭਾ ਵਿਚ ਸੰਬੋਧਨ ਕਰਨਗੇ। ਉਹ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਦੇ ਮਤੇ ਦਾ ਜਵਾਬ ਦੇਣਗੇ। ਇਸ ਤੋਂ ਪਹਿਲਾਂ ਪੀਐੱਮ ਮੋਦੀ ਨੇ ਮੰਗਲਵਾਰ ਨੂੰ ਲੋਕ ਸਭਾ ਵਿੱਚ 2 ਘੰਟੇ 15 ਮਿੰਟ ਤੱਕ ਭਾਸ਼ਣ ਦਿੱਤਾ ਸੀ। ਉਨ੍ਹਾਂ ਨੇ ਲੋਕ ਸਭਾ ਵਿੱਚ ਵਿਰੋਧੀ ਪਾਰਟੀ ਕਾਂਗਰਸ ਨੂੰ ਘੇਰਿਆ ਸੀ। PM ਮੋਦੀ ਦੇ ਭਾਸ਼ਣ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ। ਇਸ ਦੌਰਾਨ ਵਿਰੋਧੀ ਧਿਰ ਖੂਹ ‘ਤੇ ਆ ਕੇ ਹੰਗਾਮਾ ਕਰਦੀ ਰਹੀ।
ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ ‘ਤੇ ਧੰਨਵਾਦ ਦੇ ਮਤੇ ‘ਤੇ ਚਰਚਾ ਦੇ ਜਵਾਬ ਦੇ ਦੌਰਾਨ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ‘ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਨੇ ਕਿਹਾ, ”ਹਮਦਰਦੀ ਹਾਸਲ ਕਰਨ ਲਈ ਨਵਾਂ ਡਰਾਮਾ ਸ਼ੁਰੂ ਕੀਤਾ ਗਿਆ ਹੈ, ਪਰ ਦੇਸ਼ ਸੱਚ ਜਾਣਦਾ ਹੈ ਕਿ ਉਹ (ਰਾਹੁਲ ਗਾਂਧੀ) ਹਜ਼ਾਰਾਂ ਕਰੋੜ ਰੁਪਏ ਦੇ ਗਬਨ ਦੇ ਮਾਮਲੇ ‘ਚ ਜ਼ਮਾਨਤ ‘ਤੇ ਬਾਹਰ ਹਨ ਅਤੇ ਉਨ੍ਹਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ।
ਰਾਸ਼ਟਰਪਤੀ ਦੇ ਭਾਸ਼ਣ ਉਤੇ ਪੀ.ਐਮ. ਨਰਿੰਦਰ ਮੋਦੀ ਨੇ ਕਿਹਾ ਕਿ ਲੋਕ ਸਭਾ ਚੋਣਾਂ ‘ਚ ਕਾਂਗਰਸ ਲਗਾਤਾਰ 100 ਦਾ ਅੰਕੜਾ ਪਾਰ ਨਹੀਂ ਕਰ ਸਕੀ। ਕਾਂਗਰਸ ਨੂੰ 13 ਸੂਬਿਆਂ ਵਿਚੋਂ 0 ਸੀਟ ਆਈ। ਇਸ ਦੌਰਾਨ ਪੀਐੱਮ ਮੋਦੀ ਨੇ ਕਿਹਾ ਕਿ ਭਾਰਤ ਦੀ ਲੋਕਤੰਤਰੀ ਪ੍ਰਕਿਰਿਆ ‘ਤੇ ਸਵਾਲ ਚੁੱਕ ਕੇ ਅਰਾਜਕਤਾ ਫੈਲਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਸੀ.ਏ.ਏ. ਨੂੰ ਲੈ ਕੇ ਦੇਸ਼ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਗਈ। ਦੇਸ਼ ਨੂੰ ਦੰਗਿਆਂ ਵਿਚ ਧੱਕਣ ਦੀ ਸਾਜ਼ਿਸ਼ ਹੋਈ।
ਇਹ ਵੀ ਪੜ੍ਹੋ : ਜਲੰਧਰ ਕਮਿਸ਼ਨਰੇਟ ਪੁਲਿਸ ਨੇ ਨ.ਸ਼ਾ ਤ.ਸਕ.ਰੀ ਦੇ ਗਿਰੋਹ ਦਾ ਕੀਤਾ ਪਰਦਾਫਾਸ਼, ਡੇਢ ਕਿਲੋ ਅ.ਫ਼ੀ.ਮ ਸਣੇ 2 ਗ੍ਰਿਫਤਾਰ
ਲੋਕ ਸਭਾ ਵਿਚ ਰਾਹੁਲ ਗਾਂਧੀ ਦੇ ਸ਼ਬਦੀ ਹਮਲਿਆਂ ਦਾ ਜਵਾਬ ਦਿੰਦਿਆਂ ਪੀਐੱਮ ਮੋਦੀ ਨੇ ਕਿਹਾ ਕਿ ਜਨਤਾ ਨੇ ਸਾਡੇ 10 ਸਾਲ ਦਾ ਟਰੈਕ ਰਿਕਾਰਡ ਦੇਖਿਆ ਹੈ। ਸਾਡੀ ਸਰਕਾਰ ਵਿਚ 25 ਕਰੋੜ ਗਰੀਬ ਗਰੀਬੀ ਰੇਖਾ ‘ਚੋਂ ਬਾਹਰ ਨਿਕਲੇ ਹਨ। ਅਸੀਂ ਗਰੀਬਾਂ ਲਈ ਸਮਰਪਣ ਭਾਵਨਾ ਨਾਲ ਕੰਮ ਕੀਤਾ। ਅਸੀਂ ਤੁਸ਼ਟੀਕਰਨ ਨਹੀਂ ਸੰਤੁਸ਼ਟੀਕਰਨ ਦੀ ਰਾਜਨੀਤੀ ਉਤੇ ਚੱਲੇ। ਪੀਐੱਮ ਨਰਿੰਦਰ ਮੋਦੀ ਨੇ ਸੰਸਦ ਵਿਚ ਪੰਜਾਬ ਦਾ ਜ਼ਿਕਰ ਕੀਤਾ ਤੇ ਕਿਹਾ ਕਿ ਲੋਕ ਸਭਾ ਚੋਣਾਂ ‘ਚ ਸਾਡਾ ਪੰਜਾਬ ‘ਚ ਸ਼ਾਨਦਾਰ ਪ੍ਰਦਰਸ਼ਨ ਰਿਹਾ। ਸਾਨੂੰ ਪਹਿਲਾਂ ਨਾਲੋਂ ਜ਼ਿਆਦਾ ਵੋਟ ਸ਼ੇਅਰ ਮਿਲਿਆ।
ਵੀਡੀਓ ਲਈ ਕਲਿੱਕ ਕਰੋ -: