ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਇੱਕ ਵਾਰ ਫਿਰ ਰਾਸ਼ਟਰ ਨੂੰ ਸੰਬੋਧਨ ਕਰਨ ਜਾ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਅੱਜ ਸ਼ਾਮ 5 ਵਜੇ ਰਾਸ਼ਟਰ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਮੋਦੀ ਦੇ ਸੰਬੋਧਨ ਦੇ ਵਿਸ਼ੇ ਬਾਰੇ ਜਾਣਕਾਰੀ ਅਜੇ ਉਪਲਬਧ ਨਹੀਂ ਹੈ। ਸੰਭਵ ਹੈ ਕਿ ਉਹ ਇਸ ਮੌਕੇ ਦੇਸ਼ ਵਾਸੀਆਂ ਲਈ ਕੋਈ ਵੱਡਾ ਐਲਾਨ ਕਰ ਸਕਦੇ ਹਨ।
ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ 15 ਅਗਸਤ ਨੂੰ ਲਾਲ ਕਿਲ੍ਹੇ ਦੀ ਪ੍ਰਾਚੀਰ ਤੋਂ ਉਨ੍ਹਾਂ ਨੇ ਕਿਹਾ ਸੀ ਕਿ ਇਹ ਦੀਵਾਲੀ ਲੋਕਾਂ ਲਈ ਦੋਹਰਾ ਤੋਹਫ਼ਾ ਹੋਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹਿਲਾਂ ਵੀ ਕਈ ਮੌਕਿਆਂ ‘ਤੇ ਰਾਸ਼ਟਰ ਨੂੰ ਸੰਬੋਧਨ ਕਰ ਚੁੱਕੇ ਹਨ। ਉਨ੍ਹਾਂ ਨੇ ਆਪਣੇ ‘ਰਾਸ਼ਟਰ ਨੂੰ ਸੰਬੋਧਨ’ ਰਾਹੀਂ ਨੋਟਬੰਦੀ ਅਤੇ ਕੋਰੋਨਾ ਕਾਲ ਦੌਰਾਨ ਲਾਕਡਾਉਨ ਦਾ ਐਲਾਨ ਕੀਤਾ ਸੀ।
ਇਹ ਵੀ ਪੜ੍ਹੋ : ਯੂਰਪ ਦੇ 3 ਵੱਡੇ ਏਅਰਪੋਰਟਾਂ ‘ਤੇ ਸਾਈਬਰ ਅ.ਟੈ/ਕ, ਚੈੱਕ-ਇਨ ਤੇ ਬੋਰਡਿੰਗ ਸਿਸਟਮ ਠੱਪ, ਯਾਤਰੀ ਹੋਏ ਪ੍ਰੇਸ਼ਾਨ
ਵੀਡੀਓ ਲਈ ਕਲਿੱਕ ਕਰੋ -:
























