ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ 11 ਵਜੇ ਦੀ ਬਜਾਏ 11.30 ਵਜੇ ਸ਼ੁਰੂ ਹੋਵੇਗਾ। ਇਸ ਤੋਂ ਪਹਿਲਾਂ ਮਹਾਤਮਾ ਗਾਂਧੀ ਨੂੰ ਯਾਦ ਕੀਤਾ ਜਾਵੇਗਾ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਦਾ ਰੇਡੀਓ ਸੰਬੋਧਨ ਹਰ ਮਹੀਨੇ ਦੇ ਆਖਰੀ ਐਤਵਾਰ ਸਵੇਰੇ 11 ਵਜੇ ਸ਼ੁਰੂ ਹੁੰਦਾ ਹੈ, ਪਰ ਇਸ ਵਾਰ ਇਹ ਗਾਂਧੀ ਜੀ ਦੀ ਬਰਸੀ ‘ਤੇ ਉਨ੍ਹਾਂ ਨੂੰ ਯਾਦ ਕਰਨ ਤੋਂ ਬਾਅਦ ਸਵੇਰੇ 11:30 ਵਜੇ ਸ਼ੁਰੂ ਹੋਵੇਗਾ।
ਪ੍ਰਧਾਨ ਮੰਤਰੀ ਮੋਦੀ ਨੇ 19 ਜਨਵਰੀ ਨੂੰ ‘ਮਨ ਕੀ ਬਾਤ’ ਲਈ ਨਾਗਰਿਕਾਂ ਨੂੰ ਆਪਣੇ ਵਿਚਾਰ ਅਤੇ ਸੁਝਾਅ ਸਾਂਝੇ ਕਰਨ ਲਈ ਸੱਦਾ ਦਿੱਤਾ। ਪ੍ਰਧਾਨ ਮੰਤਰੀ ਨੇ ਆਪਣੇ ਟਵੀਟ ‘ਚ ਦੱਸਿਆ ਸੀ ਕਿ ਇਸ ਮਹੀਨੇ ਦੀ 30 ਤਰੀਕ ਨੂੰ 2022 ਦੀ ਪਹਿਲੀ ‘ਮਨ ਕੀ ਬਾਤ’ ਹੋਵੇਗੀ। ਮੈਨੂੰ ਯਕੀਨ ਹੈ ਕਿ ਤੁਹਾਡੇ ਕੋਲ ਪ੍ਰੇਰਣਾਦਾਇਕ ਜੀਵਨ ਕਹਾਣੀਆਂ ਅਤੇ ਵਿਸ਼ਿਆਂ ਦੇ ਰੂਪ ਵਿੱਚ ਸਾਂਝਾ ਕਰਨ ਲਈ ਬਹੁਤ ਕੁਝ ਹੈ।
ਅੱਜ ਮਹਾਤਮਾ ਗਾਂਧੀ ਦੀ ਬਰਸੀ ਹੈ, ਸੰਭਾਵਨਾ ਹੈ ਕਿ ਪ੍ਰਧਾਨ ਮੰਤਰੀ ਮਹਾਤਮਾ ਗਾਂਧੀ ਦੇ ਜੀਵਨ ਦੀਆਂ ਪ੍ਰੇਰਨਾਦਾਇਕ ਕਹਾਣੀਆਂ ਨਾਲ ਮਨ ਕੀ ਬਾਤ ਕਰਨਗੇ। ਇਸ ਤੋਂ ਇਲਾਵਾ ਪਿਛਲੇ ਦਿਨਾਂ ਵਿੱਚ ਨੈਸ਼ਨਲ ਸਟਾਰਟ-ਅਪ ਡੇ ਦੀ ਘੋਸ਼ਣਾ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: