ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਜ਼ਾਦੀ ਦਿਹਾੜੇ ਦੇ ਮੌਕੇ ‘ਤੇ ਲਾਲ ਕਿਲ੍ਹੇ ਤੋਂ ਇੱਕ ਵੱਡਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਮੈਂ ਇਸ ਦੀਵਾਲੀ ‘ਤੇ ਦੇਸ਼ ਨੂੰ ਇੱਕ ਵੱਡਾ ਤੋਹਫ਼ਾ ਦੇਣ ਜਾ ਰਿਹਾ ਹਾਂ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਲੰਬੇ ਸਮੇਂ ਤੋਂ GST ਸੁਧਾਰਾਂ ਦੀ ਗੱਲ ਹੋ ਰਹੀ ਹੈ। ਇਸ ਲਈ ਅਸੀਂ ਸੂਬਿਆਂ ਨਾਲ ਵੀ ਗੱਲ ਕੀਤੀ ਹੈ। ਇੱਕ ਉੱਚ ਪੱਧਰੀ ਕਮੇਟੀ ਇਸ ਮਾਮਲੇ ‘ਤੇ ਚਰਚਾ ਕਰ ਰਹੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਬਾਰੇ ਜਲਦੀ ਹੀ ਇੱਕ ਐਲਾਨ ਕੀਤਾ ਜਾ ਸਕਦਾ ਹੈ, ਜਿਸ ਨਾਲ ਰੋਜ਼ਾਨਾ ਜ਼ਰੂਰਤ ਦੀਆਂ ਕਈ ਚੀਜ਼ਾਂ ਸਸਤੀਆਂ ਹੋ ਜਾਣਗੀਆਂ।
ਤੁਹਾਨੂੰ ਦੱਸ ਦੇਈਏ ਕਿ ਲੰਬੇ ਸਮੇਂ ਤੋਂ ਪੈਟਰੋਲ ਅਤੇ ਡੀਜ਼ਲ ਨੂੰ GST ਦੇ ਦਾਇਰੇ ਵਿੱਚ ਲਿਆਉਣ ਦੀ ਮੰਗ ਕੀਤੀ ਜਾ ਰਹੀ ਹੈ। ਇਸ ਮਾਮਲੇ ‘ਤੇ ਕੇਂਦਰ ਅਤੇ ਰਾਜਾਂ ਵਿਚਕਾਰ ਵਿਵਾਦ ਹੈ। ਅਜ਼ਾਦੀ ਦਿਹਾੜੇ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ GST ਸੁਧਾਰਾਂ ਦੀ ਚਰਚਾ ਤੋਂ ਸੰਕੇਤ ਮਿਲਣੇ ਸ਼ੁਰੂ ਹੋ ਗਏ ਹਨ ਕਿ ਕੇਂਦਰ ਸਰਕਾਰ ਰਾਜਾਂ ਨਾਲ ਗੱਲ ਕਰਕੇ ਪੈਟਰੋਲ ਅਤੇ ਡੀਜ਼ਲ ਨੂੰ GST ਦੇ ਦਾਇਰੇ ਵਿੱਚ ਲਿਆਉਣ ਦਾ ਐਲਾਨ ਕਰ ਸਕਦੀ ਹੈ। ਇਸ ਨਾਲ ਈਂਧਨ ਦੀਆਂ ਕੀਮਤਾਂ ਵਿੱਚ ਕਾਫ਼ੀ ਕਮੀ ਆ ਸਕਦੀ ਹੈ ਅਤੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।
ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਦੇਸ਼ ਵਿੱਚ ਵਸਤੂਆਂ ਅਤੇ ਸੇਵਾਵਾਂ ਟੈਕਸ (GST) ਨੂੰ ਲਾਗੂ ਹੋਏ ਅੱਠ ਸਾਲ ਹੋ ਗਏ ਹਨ। ਇਸ ਦੇ ਫਾਇਦੇ ਦਿਖਾਈ ਦੇ ਰਹੇ ਹਨ। ਹੁਣ ਇਸ ਸਾਲ ਦੀਵਾਲੀ ‘ਤੇ ਇੱਕ ਖਾਸ ਤੋਹਫ਼ਾ ਮਿਲਣ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਵੀਂ ਪੀੜ੍ਹੀ ਦੇ GST ਸੁਧਾਰ ਕੀਤੇ ਜਾ ਰਹੇ ਹਨ। ਇਸ ਲਈ ਸਮੀਖਿਆ ਦਾ ਕੰਮ ਪੂਰਾ ਹੋ ਗਿਆ ਹੈ। ਸੂਬਿਾਂ ਨਾਲ ਸਲਾਹ-ਮਸ਼ਵਰਾ ਵੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : PM ਮੋਦੀ ਨੇ 79ਵੇਂ ਅਜ਼ਾਦੀ ਦਿਹਾੜੇ ਦੀ ਦਿੱਤੀ ਵਧਾਈ, ਲਾਲ ਕਿਲ੍ਹੇ ਤੋਂ ਦੇਸ਼ਵਾਸੀਆਂ ਨੂੰ ਕੀਤਾ ਸੰਬੋਧਨ
ਪ੍ਰਧਾਨ ਮੰਤਰੀ ਨੇ ਕਿਹਾ ਕਿ ਨਵੀਂ ਪੀੜ੍ਹੀ ਦੇ ਸੁਧਾਰਾਂ ਤਹਿਤ GST ਵਿੱਚ ਟੈਕਸ ਦਰਾਂ ਘਟਾਈਆਂ ਜਾਣਗੀਆਂ। ਦੇਸ਼ ਦੇ ਆਮ ਲੋਕਾਂ ਨੂੰ ਇਸ ਦਾ ਫਾਇਦਾ ਹੋਵੇਗਾ। ਚੀਜ਼ਾਂ ਸਸਤੀਆਂ ਹੋਣਗੀਆਂ। ਲਘੂ, ਛੋਟੇ ਅਤੇ ਦਰਮਿਆਨੇ ਉੱਦਮ (MSMEs) ਨੂੰ ਇਸ ਦਾ ਫਾਇਦਾ ਹੋਵੇਗਾ। ਜ਼ਿਕਰਯੋਗ ਹੈ ਕਿ ਦੇਸ਼ ਵਿੱਚ GST ਪ੍ਰਣਾਲੀ 01 ਜੁਲਾਈ 2017 ਤੋਂ ਲਾਗੂ ਕੀਤੀ ਗਈ ਸੀ।
ਵੀਡੀਓ ਲਈ ਕਲਿੱਕ ਕਰੋ -:
























