ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ PM ਮਨਮੋਹਨ ਸਿੰਘ ਜੀ ਦੇ ਜਨਮ ਦਿਨ ‘ਤੇ ਵਧਾਈ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਦੀ ਲੰਬੀ ਉਮਰ ਤੇ ਚੰਗੀ ਸਿਹਤ ਦੀ ਕਾਮਨਾ ਕੀਤੀ। ਦੂਜੇ ਪਾਸੇ ਕਾਂਗਰਸ ਮੁਖੀ ਮੱਲਿਕਾਰੁਜਨ ਖੜਗੇ ਨੇ ਉਨ੍ਹਾਂ ਦੀ ਤਾਰੀਫ ਕਰਦਿਆਂ ਕਿਹਾ ਕਿ ਉਹ ਇਕ ਸੱਚੇ ਪ੍ਰਧਾਨ ਮੰਤਰੀ ਸਨ ਜਿਨ੍ਹਾਂ ਦੇ ਕੰਮ ਉਨ੍ਹਾਂ ਦੇ ਸ਼ਬਦਾਂ ਤੋਂ ਵੱਧ ਬੋਲਦੇ ਸਨ।
ਦੱਸ ਦੇਈਏ ਕਿ 91 ਸਾਲਾ ਮਨਮੋਹਨ ਸਿੰਘ ਨੇ ਸਾਲ 2004 ਤੋਂ 2014 ਦੇ ਵਿਚ ਪ੍ਰਧਾਨ ਮੰਤਰੀ ਵਜੋਂ ਕਾਂਗਰਸ ਦੀ ਅਗਵਾਈ ਵਾਲੀ ਯੂਪੀਏ ਸਰਕਾਰ ਦੀ ਅਗਵਾਈ ਕੀਤੀ ਸੀ। ਉਹ 1991-96 ਦੌਰਾਨ ਪੀਵੀ ਨਰਸਿਮ੍ਹਾ ਰਾਓ ਦੀ ਅਗਵਾਈ ਵਾਲੀ ਸਰਕਾਰ ਵਿਚ ਭਾਰਤ ਦੇ ਵਿੱਤ ਮੰਤਰੀ ਵੀ ਰਹੇ ਸਨ।
ਮਨਮੋਹਨ ਸਿੰਘ ਨੂੰ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਕਾਂਗਰਸ ਪ੍ਰਧਾਨ ਖੜਗੇ ਨੇ ਕਿਹਾ ਕਿ ਉਹ ਇਕ ਅਜਿਹੀ ਸ਼ਖਸੀਅਤ ਹਨ ਜਿਨ੍ਹਾਂ ਨੇ ਰਾਜਨੀਤੀ ਵਿਚ ਸਾਦਗੀ ਤੇ ਗਰਿਮਾ ਦਾ ਉਦਾਹਰਣ ਪੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਮਨਮੋਹਨ ਸਿੰਘ ਇਕ ਸੱਚੇ ਰਾਜਨੇਤਾ ਪ੍ਰਧਾਨ ਮੰਤਰੀ ਹਨ ਜਿਨ੍ਹਾਂ ਦੇ ਕੰਮ ਸ਼ਬਦਾਂ ਤੋਂ ਜ਼ਿਆਦਾ ਬੋਲਦੇ ਸਨ। ਅਸੀਂ ਉਨ੍ਹਾਂ ਦੇ ਯੋਗਦਾਨ ਲਈ ਹਮੇਸ਼ਾ ਧੰਨਵਾਦੀ ਰਹਾਂਗੇ। ਕਾਂਗਰਸ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਦੀ ਚੰਗੀ ਸਿਹਤ, ਖੁਸ਼ਹਾਲੀ ਤੇ ਉਨ੍ਹਾਂ ਦੇ ਲੰਬੇ ਜੀਵਨ ਦੀ ਕਾਮਨਾ ਕਰਦਾ ਹਾਂ।
ਇਹ ਵੀ ਪੜ੍ਹੋ : Android ਉਪਭੋਗਤਾਵਾਂ ਨੂੰ ਝਟਕਾ! ਇਨ੍ਹਾਂ ਫੋਨਾਂ ‘ਤੇ ਹੁਣ ਕੰਮ ਨਹੀਂ ਕਰੇਗਾ WhatsApp
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਵੀ ਰਾਸ਼ਟਰ ਨਿਰਮਾਣ ਵਿਚ ਮਨਮੋਹਨ ਸਿੰਘ ਦੇ ਯੋਗਦਾਨ ਦੀ ਪ੍ਰਸ਼ੰਸਾ ਕੀਤੀ।ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਈਮਾਨਦਾਰੀ, ਰਾਸ਼ਟਰ ਨਿਰਮਾਣ ਤੇ ਜਨਤਾ ਦੇ ਆਰਥਿਕ ਤਰੱਕੀ ਪ੍ਰਤੀ ਅਟੁੱਟ ਵਚਨਬੱਧਤਾ ਹਮੇਸ਼ਾ ਮੇਰੇ ਲਈ ਇਕ ਪ੍ਰੇਰਣਾ ਰਹੇਗੀ। ਉਨ੍ਹਾਂ ਕਿਹਾ ਕਿ ਜਨਮਦਿਨ ‘ਤੇ ਉਨ੍ਹਾਂ ਦੀ ਚੰਗੀ ਸਿਹਤ ਤੇ ਖੁਸ਼ਹਾਲੀ ਦੀ ਕਾਮਨਾ ਕਰਦਾ ਹਾਂ।
ਵੀਡੀਓ ਲਈ ਕਲਿੱਕ ਕਰੋ -: