pm narendra modi appeal to do kumbh: ਪੀਐੱਮ ਮੋਦੀ ਨੇ ਸ਼ਨੀਵਾਰ ਨੂੰ ਇੱਕ ਟਵੀਟ ਕੀਤਾ।ਇਸ ‘ਚ ਉਨਾਂ੍ਹ ਨੇ ਦੱਸਿਆ ਕਿ ਆਚਾਰੀਆ ਮਹਾਂਮੰਡਲੇਸ਼ਵਰ ਸਵਾਮੀ ਅਵਧੇਸ਼ਾਨੰਦ ਗਿਰੀ ਨਾਲ ਫੋਨ ‘ਤੇ ਗੱਲ ਕੀਤੀ ਹੈ।ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ, ‘ਸੰਤਾਂ ਦੀ ਸਿਹਤ ਦਾ ਹਾਲ-ਚਾਲ ਪੁੱਛਿਆ।ਸਾਰੇ ਸੰਤ ਪ੍ਰਸ਼ਾਸਨ ਨੂੰ ਹਰ ਤਰ੍ਹਾਂ ਦੇ ਸਹਿਯੋਗ ਕਰ ਰਹੇ ਹਨ।ਮੈਂ ਇਸ ਲਈ ਸੰਤਾਂ ਦਾ ਧੰਨਵਾਦ ਕਰਦਾ ਹਾਂ।ਮੈਂ ਅਪੀਲ ਕਰਦਾ ਹਾਂ ਕਿ ਦੋ ਸ਼ਾਹੀ ਇਸ਼ਨਾਨ ਹੋ ਚੁੱਕੇ ਹਨ ਤੇ ਹੁਣ ਕੁੰਭ ਨੂੰ ਕੋਰੋਨਾ ਦੇ ਚੱਲਦਿਆਂ ਪ੍ਰਤੀਕਾਤਮਕ ਹੀ ਰੱਖਿਆ ਜਾਵੇ।ਇਸ ਨਾਲ ਸੰਕਟ ਨਾਲ ਲੜਾਈ ਨੂੰ ਤਾਕਤ ਮਿਲੇਗੀ।
ਪ੍ਰਧਾਨ ਮੰਤਰੀ ਮੋਦੀ ਦੀ ਅਪੀਲ ‘ਤੇ ਜੁਨਾ ਅਖਾੜਾ ਆਚਾਰੀਆ ਮਹਾਂਮੰਡਲੇਸ਼ਵਰ ਸਵਾਮੀ ਅਵਧੇਸ਼ਾਨੰਦ ਗਿਰੀ ਨੇ ਲੋਕਾਂ ਨੂੰ ਕੋਵਿਡ ਨਿਯਮਾਂ ਦੀ ਪਾਲਣਾ ਕਰਨ ਅਤੇ ਕੁੰਭ ਵਿੱਚ ਲੋਕਾਂ ਦੇ ਨਾ ਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਮਾਨਯੋਗ ਪ੍ਰਧਾਨ ਮੰਤਰੀ ਅਪੀਲ ਦਾ ਅਸੀਂ ਸਤਿਕਾਰ ਕਰਦੇ ਹਾਂ ! ਜ਼ਿੰਦਗੀ ਦੀ ਰੱਖਿਆ ਕਰਨਾ ਇੱਕ ਬਹੁਤ ਵੱਡਾ ਪੁੰਨ ਹੈ। ਮੇਰਾ ਧਰਮ ਪਰਾਯਣ ਜਨਤਾ ਨੂੰ ਅਪੀਲ ਕਰ ਰਿਹਾ ਹੈ ਕਿ ਕੋਵਿਡ ਦੇ ਹਾਲਾਤਾਂ ਨੂੰ ਵੇਖਦਿਆਂ ਵੱਡੀ ਗਿਣਤੀ ਵਿੱਚ ਇਸਨਾਨ ਲਈ ਨਾ ਆਉਣ ਅਤੇ ਨਿਯਮਾਂ ਦੀ ਪਾਲਣਾ ਕਰਨ।
ਦੱਸ ਦੇਈਏ ਕਿ ਇਨ੍ਹੀ ਦਿਨੀਂ ਜਾਰੀ ਰਹੇ ਕੁੰਭ ਇਸਨਾਨ ਦੌਰਾਨ ਕੋਵਿਡ ਨਿਯਮਾਂ ਦੀ ਅਣਦੇਖੀ ਦੇਖਣ ਨੂੰ ਮਿਲ ਰਹੀ ਹੈ। ਦੂਜੇ ਪਾਸੇ ਇਸਨਾਨ ਲਈ ਆਏ ਬਹੁਤ ਸਾਰੇ ਸ਼ਰਧਾਲੂ ਵੀ ਸੰਕਰਮਣ ਦੀ ਚਪੇਟ ਵਿੱਚ ਆ ਗਏ ਹਨ, ਜਿਸ ਕਾਰਨ ਇਸ ਨੂੰ ਰੋਕਣ ਦੀ ਅਪੀਲ ਕੀਤੀ ਜਾ ਰਹੀ ਸੀ । ਇਸ ਸਬੰਧ ਵਿੱਚ ਸੁਪਰੀਮ ਕੋਰਟ ਵਿੱਚ ਇੱਕ ਪਟੀਸ਼ਨ ਵੀ ਦਾਇਰ ਕੀਤੀ ਗਈ ਹੈ।