ਭਾਰਤ ਦੇ ਪ੍ਰਧਾਨ ਮੰਤਰੀ ਮੋਦੀ ਦਾ ਜਨਮ ਦਿਨ 17 ਸਤੰਬਰ ਨੂੰ ਦੇਸ਼ ਭਰ ਵਿੱਚ ਧੂਮ-ਧਾਮ ਨਾਲ ਮਨਾਇਆ ਜਾਵੇਗਾ। ਉਨ੍ਹਾਂ ਦੇ ਜਨਮ ਦਿਨ ਨੂੰ ਹੋਰ ਖਾਸ ਬਣਾਉਣ ਲਈ ਦੇਸ਼ ਭਰ ਦੇ ਭਾਜਪਾ ਵਰਕਰਾਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਪ੍ਰੋਗਰਾਮ ਆਯੋਜਿਤ ਕੀਤੇ ਜਾਂਦੇ ਹਨ। ਇਸ ਕੜੀ ਵਿੱਚ ਪੀਐਮ ਮੋਦੀ ਦੇ ਜਨਮ ਦਿਨ ਨੂੰ ਬਹੁਤ ਖਾਸ ਅਤੇ ਯਾਦਗਾਰ ਬਣਾਉਣ ਲਈ ਤਾਮਿਲਨਾਡੂ ਵਿੱਚ ਇਸ ਦਿਨ ਨੂੰ ਵਿਲੱਖਣ ਤਰੀਕੇ ਨਾਲ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ।
ਇੱਕ ਰਿਪੋਰਟ ਮੁਤਾਬਕ ਭਾਜਪਾ ਦੀ ਤਾਮਿਲਨਾਡੂ ਇਕਾਈ ਨੇ 17 ਸਤੰਬਰ ਨੂੰ ਪੀਐੱਮ ਮੋਦੀ ਦੇ ਜਨਮਦਿਨ ਮੌਕੇ ਨਵਜੰਮੇ ਬੱਚਿਆਂ ਨੂੰ ਸੋਨੇ ਦੀਆਂ ਅੰਗੂਠੀਆਂ ਅਤੇ 720 ਨ ਕਿਲੋ ਮੱਛੀ ਵੰਡਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਹੋਰ ਪ੍ਰੋਗਰਾਮ ਵੀ ਕਰਵਾਏ ਜਾਣਗੇ । ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਮੋਦੀ ਦੇ ਜਨਮ ਦਿਨ ਮੌਕੇ ਕਿਤੇ ਖ਼ੂਨਦਾਨ ਸਮਾਗਮ ਹੋਵੇਗਾ ਤੇ ਕਿਤੇ ਸੇਵਾ ਪੰਦਰਵਾੜਾ ਚਲਾਇਆ ਜਾਵੇਗਾ ।
ਕੇਂਦਰ ਸਰਕਾਰ ਦੇ ਮੱਛੀ ਪਾਲਣ ਅਤੇ ਸੂਚਨਾ ਅਤੇ ਪ੍ਰਸਾਰਣ ਰਾਜ ਮੰਤਰੀ ਐਲ ਮੁਰੂਗਨ ਨੇ ਕਿਹਾ ਕਿ ਅਸੀਂ ਚੇੱਨਈ ਦੇ ਸਰਕਾਰੀ RSRM ਹਸਪਤਾਲ ਨੂੰ ਚੁਣਿਆ ਹੈ ਜਿੱਥੇ ਪ੍ਰਧਾਨ ਮੰਤਰੀ ਮੋਦੀ ਦੇ ਜਨਮ ਦਿਨ ‘ਤੇ ਪੈਦਾ ਹੋਣ ਵਾਲੇ ਸਾਰੇ ਬੱਚਿਆਂ ਨੂੰ ਸੋਨੇ ਦੀਆਂ ਮੁੰਦਰੀਆਂ ਦਿੱਤੀਆਂ ਜਾਣਗੀਆਂ। ਹਰ ਮੁੰਦਰੀ ਲਗਪਗ 2 ਗ੍ਰਾਮ ਸੋਨੇ ਦੀ ਹੋਵੇਗੀ, ਜਿਸ ਦੀ ਕੀਮਤ ਲਗਪਗ 5000 ਰੁਪਏ ਹੋ ਸਕਦੀ ਹੈ। ਪਾਰਟੀ ਦੀ ਸਥਾਨਕ ਇਕਾਈ ਨੇ ਉਸ ਦਿਨ ਹਸਪਤਾਲ ਵਿੱਚ ਲਗਭਗ 10-15 ਜਣੇਪੇ ਹੋਣ ਦਾ ਅਨੁਮਾਨ ਲਗਾਇਆ ਹੈ। ਮੁਰੂਗਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਦਾ ਜਨਮ ਦਿਨ ਸਾਰੇ ਨਵਜੰਮੇ ਬੱਚਿਆਂ ਦਾ ਸਵਾਗਤ ਕਰਕੇ ਮਨਾਇਆ ਜਾਵੇਗਾ। ਹਾਲਾਂਕਿ, ਉਨ੍ਹਾਂ ਨੇ ਇਹ ਵੀ ਕਿਹਾ ਕਿ ਇਹ ਮੁਫਤ ਦੇ ਦਾਇਰੇ ਵਿੱਚ ਨਹੀਂ ਆਉਂਦਾ ਹੈ।
ਦੱਸ ਦੇਈਏ ਕਿ ਪੀਐੱਮ ਮੋਦੀ ਦੇ ਜਨਮਦਿਨ ਕੇਕ ਨਾ ਕੱਟਣ ਤੇ ਹੁਣ ਨਾ ਕਰਵਾਉਣ ਦੀ ਹਿਦਾਇਤ ਦਿੱਤੀ ਗਈ ਹੈਂ। ਇਸ ਤੋਂ ਇਲਾਵਾ ਭਾਜਪਾ 15 ਦਿਨਾਂ ਤੱਕ ਪੀਐਮ ਮੋਦੀ ਦਾ ਜਨਮ ਦਿਨ ਮਨਾਏਗੀ । ਇਸ ਦੌਰਾਨ ਕਈ ਭਲਾਈ ਸਕੀਮਾਂ ਦਾ ਵਿਸਤਾਰ ਕਰਨ ਅਤੇ ਉਨ੍ਹਾਂ ਦਾ ਲਾਭ ਹੋਰਨਾਂ ਵਾਂਝੇ ਲੋਕਾਂ ਤੱਕ ਪਹੁੰਚਾਉਣ ਲਈ ਪ੍ਰੋਗਰਾਮ ਉਲੀਕੇ ਜਾਣਗੇ ।
ਵੀਡੀਓ ਲਈ ਕਲਿੱਕ ਕਰੋ -: