PM Narendra Modi to address: ਨਵੀਂ ਦਿੱਲੀ: ਸੰਯੁਕਤ ਰਾਸ਼ਟਰ ਦੇ 75ਵੇਂ ਸਾਲ ‘ਤੇ ਆਯੋਜਿਤ ਵਿਸ਼ੇਸ਼ ਸੈਸ਼ਨ ਨੂੰ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੱਕ ਵੀਡੀਓ ਸੰਦੇਸ਼ ਰਾਹੀਂ ਸੰਬੋਧਨ ਕਰਨਗੇ। ਇਹ ਬੈਠਕ ਨਿਊਯਾਰਕ ਵਿੱਚ ਭਾਰਤੀ ਸਮੇਂ ਅਨੁਸਾਰ ਸ਼ਾਮ 6.30 ਵਜੇ ਸ਼ੁਰੂ ਹੋਵੇਗੀ । ਇਸ ਸੈਸ਼ਨ ਵਿੱਚ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਦਾ ਵੀ ਇੱਕ ਸੰਦੇਸ਼ ਹੋਵੇਗਾ । ਪ੍ਰਧਾਨ ਮੰਤਰੀ ਮੋਦੀ ਦਾ ਭਾਸ਼ਣ ਪਹਿਲਾਂ ਤੋਂ ਹੀ ਰਿਕਾਰਡ ਕੀਤਾ ਗਿਆ ਹੋਵੇਗਾ। ਹਾਲਾਂਕਿ, ਕਿਨ੍ਹਾ ਮੁੱਦਿਆਂ ‘ਤੇ ਗੱਲਬਾਤ ਹੋਵੇਗੀ, ਇਸ ‘ਤੇ ਨਜ਼ਰ ਰਹੇਗੀ। ਪ੍ਰਧਾਨ ਮੰਤਰੀ ਦੁਨੀਆ ਭਰ ਵਿੱਚ ਕੋਰੋਨਾ ਦੇ ਵੱਧ ਰਹੇ ਇਨਫੈਕਸ਼ਨ ਬਾਰੇ ਆਪਣੀ ਗੱਲ ਰੱਖ ਸਕਦੇ ਹਨ।
ਦਰਅਸਲ, ਸੰਯੁਕਤ ਰਾਸ਼ਟਰ ਦੇ 75 ਸਾਲਾਂ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋ ਰਿਹਾ ਹੈ ਕਿ ਇਸ ਸਾਲ ਸਲਾਨਾ ਜਨਰਲ ਅਸੈਂਬਲੀ ਦਾ ਸੈਸ਼ਨ ਆਨਲਾਈਨ ਆਯੋਜਿਤ ਕੀਤਾ ਜਾ ਰਿਹਾ ਹੈ। ਆਲਮੀ ਮਹਾਂਮਾਰੀ ਦੇ ਕਾਰਨ ਦੇਸ਼ਾਂ ਅਤੇ ਸਰਕਾਰਾਂ ਦੇ ਪ੍ਰਮੁੱਖ ਇਸ ਬੈਠਕ ਵਿੱਚ ਸਰੀਰਕ ਤੌਰ ‘ਤੇ ਸ਼ਾਮਿਲ ਨਹੀਂ ਹੋ ਸਕਣਗੇ। ਗਲੋਬਲ ਆਗੂ ਸੈਸ਼ਨ ਲਈ ਪਹਿਲਾਂ ਤੋਂ ਰਿਕਾਰਡ ਕੀਤੇ ਵੀਡੀਓ ਬਿਆਨ ਸੌਂਪਣਗੇ।
ਦੱਸ ਦੇਈਏ ਕਿ ਡਿਜੀਟਲ ਵਿਚਾਰ ਵਟਾਂਦਰੇ ਨੂੰ ਤੁਰਕੀ ਦੇ ਰਾਸ਼ਟਰਪਤੀ ਰਜਬ ਤਇਅਬ ਏਰਡੋਆਨ, ਚੀਨੀ ਰਾਸ਼ਟਰਪਤੀ ਸ਼ੀ ਚਿਨਫਿੰਗ, ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ, ਇਰਾਨ ਦੇ ਰਾਸ਼ਟਰਪਤੀ ਹਸਨ ਰੁਹਾਨੀ, ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਵੀ ਸੰਬੋਧਿਤ ਕਰਨਗੇ । ਅਮਰੀਕਾ ਸੰਯੁਕਤ ਰਾਸ਼ਟਰ ਦਾ ਮੇਜ਼ਬਾਨ ਦੇਸ਼ ਹੈ। ਇਸ ਸਾਲ ਟਰੰਪ ਵਿਸ਼ਵ ਦੇ ਉਹ ਨੇਤਾ ਹੋਣਗੇ ਜੋ ਡਿਜ਼ੀਟਲ ਉੱਚ ਪੱਧਰੀ ਸਭਾ ਨੂੰ ਵਿਅਕਤੀਗਤ ਰੂਪ ਤੋਂ ਮੌਜੂਦ ਹੋ ਕੇ ਸੰਬੋਧਿਤ ਕਰਨਗੇ।