ਭਾਜਪਾ ਸੰਸਦੀ ਦਲ ਦੀ ਬੈਠਕ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਰਟੀ ਦੇ ਸੰਸਦ ਮੈਂਬਰਾਂ ਨੂੰ ਖਰੀਆਂ-ਖਰੀਆਂ ਸੁਣਾਉਂਦੇ ਹੋਏ ਪਰਿਵਾਰਵਾਦ ‘ਤੇ ਵੱਡਾ ਹਮਲਾ ਕੀਤਾ ਹੈ। ਪੀਐੱਮ ਮੋਦੀ ਨੇ ਕਿਹਾ ਕਿ ਭਾਜਪਾ ਸੰਸਦ ਮੈਂਬਰਾਂ ਦੇ ਬੱਚਿਆਂ ਨੂੰ ਟਿਕਟਾਂ ਨਹੀਂ ਮਿਲੀਆਂ, ਕਿਉਂਕਿ ਇਹ ਪਰਿਵਾਰਵਾਦ ਦੇ ਅਧੀਨ ਆਉਂਦਾ ਹੈ। ਮੇਰੇ ਕਾਰਨ ਉਸ ਨੂੰ ਟਿਕਟ ਨਹੀਂ ਮਿਲੀ। ਪਰਿਵਾਰਿਕ ਪਾਰਟੀਆਂ ਦੇਸ਼ ਨੂੰ ਖੋਖਲਾ ਕਰ ਰਹੀਆਂ ਹਨ। ਪਰਿਵਾਰਵਾਦ ਨਾਲ ਜਾਤੀਵਾਦ ਵਧਦਾ ਹੈ।
ਭਾਜਪਾ ਸੰਸਦੀ ਦਲ ਦੀ ਬੈਠਕ ਵਿੱਚ ਪੀਐੱਮ ਮੋਦੀ ਨੇ ਕਿਹਾ ਕਿ ਜੇਕਰ ਕਿਸੇ ਦੀ ਟਿਕਟ ਕੱਟੀ ਗਈ ਤਾਂ ਇਹ ਮੇਰੀ ਜ਼ਿੰਮੇਵਾਰੀ ਹੈ। ਜੇਕਰ ਸੰਸਦ ਮੈਂਬਰਾਂ ਦੇ ਬੱਚਿਆਂ ਨੂੰ ਟਿਕਟ ਨਾ ਦੇਣਾ ਪਾਪ ਹੈ ਤਾਂ ਮੈਂ ਪਾਪ ਕੀਤਾ ਹੈ। ਪਾਰਟੀ ਵਿੱਚ ਪਰਿਵਾਰਿਕ ਰਾਜਨੀਤੀ ਦੀ ਇਜਾਜ਼ਤ ਨਹੀਂ ਹੈ। ਦੂਜੀਆਂ ਪਾਰਟੀਆਂ ਵਿੱਚ ਵੰਸ਼ਵਾਦ ਖਿਲਾਫ਼ ਲੜਿਆ ਜਾਵੇਗਾ। ਪਰਿਵਾਰਵਾਦ ਹੀ ਜਾਤੀਵਾਦ ਨੂੰ ਵਧਾਉਂਦਾ ਹੈ। ਇਸ ਲਈ ਸਿਰਫ ਪਰਿਵਾਰਵਾਦੀ ਪਾਰਟੀਆਂ ਹੀ ਇਸਦੇ ਲਈ ਜ਼ਿੰਮੇਵਾਰ ਹਨ।
ਇਹ ਵੀ ਪੜ੍ਹੋ: ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ‘ਤੇ ਚਲਦੇ ਟੂਰਨਾਮੈਂਟ ਦੌਰਾਨ ਤਾਬੜ-ਤੋੜ ਫਾਇਰਿੰਗ, ਮੌਤ ਦੀ ਖ਼ਬਰ
ਪੀਐਮ ਮੋਦੀ ਨੇ ਸੰਸਦ ਮੈਂਬਰਾਂ ਨੂੰ ਇਹ ਵੀ ਕਿਹਾ ਕਿ ਤੁਸੀਂ ਆਪਣੇ ਇਲਾਕੇ ਵਿੱਚ ਹਾਰੇ ਹੋਏ 100 ਬੂਥਾਂ ਦਾ ਮੁਲਾਂਕਣ ਕਰਨ ਅਤੇ ਇੱਕ ਰਿਪੋਰਟ ਤਿਆਰ ਕਰਨ ਕਿ ਅਸੀਂ ਕਿਉਂ ਹਾਰੇ, ਤਾਂ ਜੋ ਹਾਰ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ ਅਤੇ ਸੁਧਾਰਿਆ ਜਾ ਸਕੇ। ਸੰਸਦੀ ਦਲ ਦੀ ਬੈਠਕ ਵਿੱਚ ਪੀਐੱਮ ਮੋਦੀ ਨੇ ਫਿਲਮ ਕਸ਼ਮੀਰ ਫਾਈਲਜ਼ ਦੀ ਵੀ ਤਾਰੀਫ ਕੀਤੀ। ਉਨ੍ਹਾਂ ਕਿਹਾ ਕਿ ਕਸ਼ਮੀਰ ਫਾਈਲਜ਼ ਵਿੱਚ ਜੋ ਦਿਖਾਇਆ ਗਿਆ ਹੈ, ਉਸ ਦੀ ਸੱਚਾਈ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: