ਪ੍ਰਧਾਨ ਮੰਤਰੀ ਸੁਰੱਖਿਆ ਉਲੰਘਣਾ ਮਾਮਲੇ ਦੀ ਜਾਂਚ ਕਰ ਰਹੀ ਸੁਪਰੀਮ ਕੋਰਟ ਦੀ ਜਾਂਚ ਕਮੇਟੀ ਦੀ ਚੇਅਰਪਰਸਨ ਅਤੇ ਸਾਬਕਾ ਜੱਜ ਜਸਟਿਸ ਜਸਟਿਸ ਇੰਦੂ ਮਲਹੋਤਰਾ ਨੂੰ ਧਮਕੀ ਮਿਲੀ ਹੈ। ਇਹ ਧਮਕੀ ਉਸ ਨੂੰ ਸਿੱਖਸ ਫਾਰ ਜਸਟਿਸ (SFJ) ਵੱਲੋਂ ਦਿੱਤੀ ਗਈ ਹੈ। ਦੱਸ ਦੇਈਏ ਕਿ ਇਸ ਸੰਗਠਨ ਵੱਲੋਂ ਧਮਕੀ ਭਰੇ ਆਡੀਓ ਕਲਿੱਪ ਜਾਰੀ ਕੀਤੇ ਗਏ ਹਨ। SFJ ਵੱਲੋਂ ਜਾਰੀ ਇਸ ਆਡੀਓ ਕਲਿੱਪ ਵਿੱਚ ਕਿਹਾ ਗਿਆ ਹੈ ਕਿ ਉਸਦੇ ਖਿਲਾਫ ਸ਼ਿਕਾਇਤ ਕਰਨ ਵਾਲੇ ਵਕੀਲਾਂ ਨੇ ਖੁਦ ਨੂੰ ਖਤਰਨਾਕ ਸਥਿਤੀ ਵਿੱਚ ਪਾ ਲਿਆ ਹੈ।ਉਨ੍ਹਾਂ ਨੇ ਵਕੀਲਾਂ ਨੂੰ ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਦੇ ਮਾਮਲੇ ਤੋਂ ਦੂਰ ਰਹਿਣ ਲਈ ਵੀ ਕਿਹਾ ਹੈ ।
ਇਸ ਤੋਂ ਪਹਿਲਾਂ ਸੁਪਰੀਮ ਕੋਰਟ ਦੇ ਕਈ ਵਕੀਲਾਂ ਨੇ ਦਾਅਵਾ ਕਰਦਿਆਂ ਕਿਹਾ ਸੀ ਕਿ ਉਨ੍ਹਾਂ ਨੂੰ ਪੀਐੱਮ ਮੋਦੀ ਦੀ ਸੁਰੱਖਿਆ ਵਿੱਚ ਹੋਈ ਕੁਤਾਹੀ ਮਾਮਲੇ ਦੀ ਸੁਣਵਾਈ ਨਾਲ ਜੁੜੇ ਜੱਜਾਂ ਲਈ ਧਮਕੀ ਭਰੇ ਫੋਨ ਆ ਰਹੇ ਹਨ। ਇਸ ਮਾਮਲੇ ਵਿੱਚ ਸਿੱਖ ਫਾਰ ਜਸਟਿਸ ਨੇ ਖੁਦ ਨੂੰ ਜਿੰਮੇਵਾਰ ਠਹਿਰਾਇਆ ਸੀ। ਜਿਸ ਤੋਂ ਬਾਅਦ ਦਿੱਲੀ ਪੁਲਿਸ ਵੱਲੋਂ ਧਾਰਾ 153, 153-ਏ ਤੇ 506 ਦੇ ਤਹਿਤ ਗੈਰ-ਕਾਨੂੰਨੀ ਗਤੀਵਿਧੀਆਂ ਦੀ ਰੋਕਥਾਮ ਅਧਿਨਿਯਮ UPA ਦੀ ਧਾਰਾ 13,16,18 ਤੇ 20 ਦੇ ਤਹਿਤ ਸ਼ਿਕਾਇਤ ਦਰਜ ਕੀਤੀ ਸੀ।
ਇਹ ਵੀ ਪੜ੍ਹੋ: ਕਾਂਗਰਸ ਨੂੰ ਵੱਡਾ ਝਟਕਾ, ਸਰਵਣ ਸਿੰਘ ਫਿਲੌਰ ਸੰਯੁਕਤ ਅਕਾਲੀ ਦਲ ‘ਚ ਹੋਏ ਸ਼ਾਮਿਲ
ਜ਼ਿਕਰਯੋਗ ਹੈ ਕਿ 12 ਜਨਵਰੀ ਨੂੰ ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੌਰਾਨ ਸੁਰੱਖਿਆ ਵਿੱਚ ਹੋਈ ਕੁਤਾਹੀ ਮਾਮਲੇ ਦੀ ਜਾਂਚ ਲਈ ਕਮੇਟੀ ਦਾ ਐਲਾਨ ਕੀਤਾ ਸੀ। ਇਹ ਪੰਜ ਮੈਂਬਰੀ ਕਮੇਟੀ ਸਾਬਕਾ ਜੱਜ ਇੰਦੂ ਮਲਹੋਤਰਾ ਦੀ ਪ੍ਰਧਾਨਗੀ ਹੇਠ ਬਣਾਈ ਗਈ ਹੈ । ਇਸ ਕਮੇਟੀ ਵਿੱਚ ਜਸਟਿਸ ਮਲਹੋਤਰਾ ਤੋਂ ਇਲਾਵਾ ਬੈਂਚ ਨੇ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਦੇ ਡਾਇਰੈਕਟਰ ਜਨਰਲ, ਚੰਡੀਗੜ੍ਹ ਪੁਲਿਸ ਦੇ ਡਾਇਰੈਕਟਰ ਜਨਰਲ ਅਤੇ ਪੰਜਾਬ ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਸੁਰੱਖਿਆ) ਨੂੰ ਕਮੇਟੀ ਮੈਂਬਰ ਬਣਾਇਆ ਹੈ। ਇਸ ਕਮੇਟੀ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਵੀ ਸ਼ਾਮਿਲ ਹਨ।
ਵੀਡੀਓ ਲਈ ਕਲਿੱਕ ਕਰੋ -: