ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਹੋਈ ਕੁਤਾਹੀ ਦਾ ਮਾਮਲਾ ਭੱਖ ਗਿਆ ਹੈ। ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਲੈ ਕੇ ਰਾਸ਼ਟਰਪਤੀ ਰਾਜ ਲਾਉਣ ਦੀ ਮੰਗ ਉੱਠਣ ਵਿਚਾਲੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਕਥਿਤ ਸੁਰੱਖਿਆ ਉਲੰਘਣ ‘ਤੇ ਚਿੰਤਾ ਜ਼ਾਹਰ ਕੀਤੀ ਹੈ। ਪ੍ਰਧਾਨ ਮੰਤਰੀ ਅੱਜ ਰਾਸ਼ਟਰਪਤੀ ਨੂੰ ਮਿਲਣਗੇ ਅਤੇ ਉਨ੍ਹਾਂ ਨੂੰ ਜਾਣਕਾਰੀ ਦੇਣਗੇ।
ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਫਿਰੋਜ਼ਪੁਰ ’ਚ ਰੈਲੀ ਨੂੰ ਸੰਬੋਧਨ ਕਰਨਾ ਸੀ ਪਰ ਸੁਰੱਖਿਆ ’ਚ ਕੁਤਾਹੀ ਕਰ ਕੇ ਉਨ੍ਹਾਂ ਨੂੰ ਵਾਪਸ ਦਿੱਲੀ ਪਰਤਣਾ ਪਿਆ। ਸੁਰੱਖਿਆ ਕੁਤਾਹੀ ਤੋਂ ਬਾਅਦ ਇਹ ਮਾਮਲਾ ਭਖਦਾ ਹੀ ਜਾ ਰਿਹਾ ਹੈ। ਇਹ ਮਾਮਲਾ ਹੁਣ ਸੁਪਰੀਮ ਕੋਰਟ ਵੀ ਪਹੁੰਚ ਗਿਆ ਹੈ, ਜਿੱਥੇ ਚੀਫ਼ ਜਸਟਿਸ ਐੱਨ. ਵੀ. ਰੰਮਨਾ ਦੀ ਬੈਂਚ ਵੱਲੋਂ ਭਲਕੇੇ ਇਸਦੀ ਸੁਣਵਾਈ ਕਰੇਗੀ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕੁਤਾਹੀ ਦਾ ਮਾਮਲਾ ਸੀਨੀਅਰ ਵਕੀਲ ਮਨਿੰਦਰ ਸਿੰਘ ਵੱਲੋ ਚੁੱਕਿਆ ਗਿਆ ਹੈ।
ਇਹ ਵੀ ਪੜ੍ਹੋ: PM ਮੋਦੀ ਦੀ ਸੁਰੱਖਿਆ ‘ਚ ਕੁਤਾਹੀ ‘ਤੇ ਅਮਿਤ ਸ਼ਾਹ ਦਾ ਵੱਡਾ ਬਿਆਨ, ਕਿਹਾ- ‘ਇਹ ਅਸਵੀਕਾਰਨਯੋਗ’
ਗੌਰਤਲਬ ਹੈ ਕਿ ਬੁੱਧਵਾਰ ਨੂੰ ਪੀਐੱਮ ਮੋਦੀ ਨੇ ਪੰਜਾਬ ਦੇ ਫਿਰੋਜ਼ਪੁਰ ਵਿੱਚ 42,750 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣਾ ਸੀ ਪਰ ਫਿਰੋਜ਼ਪੁਰ ਵਿੱਚ ਫਲਾਈਓਵਰ ’ਤੇ ਪ੍ਰਦਰਸ਼ਕਾਰੀਆਂ ਵਲੋਂ ਰਾਹ ਰੋਕੇ ਜਾਣ ਤੋਂ ਬਾਅਦ ਉਨ੍ਹਾਂ ਨੇ ਇਸ ਰੈਲੀ ਨੂੰ ਰੱਦ ਕਰ ਦਿੱਤਾ ਤੇ ਵਾਪਸ ਦਿੱਲੀ ਚਲੇ ਗਏ। ਜਿਸ ਤੋਂ ਬਾਅਦ ਇਸ ਮਾਮਲੇ ਨੂੰ ਲੈ ਕੇ ਗ੍ਰਹਿ ਮੰਤਰਾਲਾ ਵੱਲੋਂ ਪੰਜਾਬ ਸਰਕਾਰ ਤੋਂ ਰਿਪੋਰਟ ਮੰਗੀ ਗਈ ਹੈ। ਗ੍ਰਹਿ ਮੰਤਰਾਲਾ ਵੱਲੋਂ ਪੰਜਾਬ ਸਰਕਾਰ ਤੋਂ ਇਸ ਸੁਰੱਖਿਆ ਕੁਤਾਹੀ ਦੀ ਜ਼ਿੰਮੇਵਾਰੀ ਤੈਅ ਕਰਨ ਅਤੇ ਸਖ਼ਤ ਕਾਰਵਾਈ ਕਰਨ ਨੂੰ ਵੀ ਕਿਹਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: