PM to address FICCI: ਪ੍ਰਧਾਨ ਮੰਤਰੀ ਅੱਜ FICCI ਦੀ 93ਵੀਂ ਸਲਾਨਾ ਬੈਠਕ ਨੂੰ ਸੰਬੋਧਿਤ ਕਰਨਗੇ। ਕੋਰੋਨਾ ਮਹਾਂਮਾਰੀ ਕਾਰਨ ਇਸ ਪ੍ਰੋਗਰਾਮ ਦਾ ਵਰਚੁਅਲੀ ਉਦਘਾਟਨ ਕੀਤਾ ਜਾ ਰਿਹਾ ਹੈ। ਇਸ ਪ੍ਰੋਗਰਾਮ ਵਿਚ ਦੁਨੀਆ ਭਰ ਦੀਆਂ ਨਾਮਵਰ ਕੰਪਨੀਆਂ ਆਪਣੇ ਉਤਪਾਦਾਂ ਦਾ ਪ੍ਰਦਰਸ਼ਨ ਕਰਨਗੀਆਂ । ਪੀਐਮਓ ਦੇ ਅਨੁਸਾਰ ਇਸ ਵਾਰ FICCI ਦੇ ਆਯੋਜਨ ਦਾ ਵਿਸ਼ਾ ‘Inspired India’ ਹੈ। ਇਸ ਪ੍ਰੋਗਰਾਮ ਵਿੱਚ ਦੁਨੀਆ ਭਰ ਦੇ 10 ਹਜ਼ਾਰ ਤੋਂ ਵੱਧ ਡੈਲੀਗੇਟ ਹਿੱਸਾ ਲੈ ਰਹੇ ਹਨ । ਤਿੰਨ ਦਿਨਾਂ ਤੱਕ ਚੱਲਣ ਵਾਲੇ ਇਸ ਵਰਚੁਅਲ ਬੈਠਕ ਵਿੱਚ ਕਈ ਕੇਂਦਰੀ ਮੰਤਰੀ, ਨੌਕਰਸ਼ਾਹ, ਉਦਯੋਗ ਦੇ ਆਗੂ, ਡਿਪਲੋਮੈਟ, ਅੰਤਰਰਾਸ਼ਟਰੀ ਮਾਹਿਰ ਭਾਗ ਲੈ ਰਹੇ ਹਨ।
ਦੱਸਿਆ ਜਾ ਰਿਹਾ ਹੈ ਕਿ ਪ੍ਰਧਾਨਮੰਤਰੀ ਨਰਿੰਦਰ ਮੋਦੀ FICCI ਦੀ 93ਵੀਂ ਸਲਾਨਾ ਆਮ ਮੀਟਿੰਗ ਵਿੱਚ ਕਿਸਾਨਾਂ ਦੇ ਮੁੱਦੇ ‘ਤੇ ਬੋਲ ਸਕਦੇ ਹਨ । ਪਿਛਲੇ 16 ਦਿਨਾਂ ਤੋਂ ਦਿੱਲੀ ਦੀ ਸਿੰਘੂ ਬਾਰਡਰ ‘ਤੇ ਕਿਸਾਨ ਅੰਦੋਲਨ ਜਾਰੀ ਹੈ। ਸ਼ਨੀਵਾਰ ਨੂੰ 17ਵੇਂ ਦਿਨ ਕਿਸਾਨਾਂ ਨੇ ਦਿੱਲੀ-ਜੈਪੁਰ ਹਾਈਵੇ ਨੂੰ ਜਾਮ ਕਰਨ ਦੀ ਚੇਤਾਵਨੀ ਦਿੱਤੀ ਹੈ। ਇਸ ਦੌਰਾਨ ਕਿਸਾਨ ਜ਼ਿਲ੍ਹਾ ਕੁਲੈਕਟਰਾਂ, ਭਾਜਪਾ ਨੇਤਾਵਾਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕਰਨਗੇ ਅਤੇ ਟੋਲ ਪਲਾਜ਼ਾ ਵੀ ਜਾਮ ਕਰਨਗੇ।
ਪੀਐੱਮ ਮੋਦੀ FICCI ਦੇ ਇਸ ਸੰਬੋਧਨ ਵਿੱਚ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਪ੍ਰਦਰਸ਼ਨ ਬਾਰੇ ਆਪਣੀ ਰਾਏ ਰੱਖ ਸਕਦੇ ਹਨ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਖੇਤੀਬਾੜੀ ਕਾਨੂੰਨਾਂ ਦੀ ਜ਼ੋਰਦਾਰ ਵਕਾਲਤ ਕਰ ਚੁੱਕੇ ਹਨ । ਜ਼ਿਕਰਯੋਗ ਹੈ ਕਿ 30 ਨਵੰਬਰ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਸੀ ਕਿ ਨਵੇਂ ਖੇਤੀਬਾੜੀ ਸੁਧਾਰਾਂ ਨਾਲ ਹੁਣ ਕਿਸਾਨਾਂ ਨੂੰ ਨਵੇਂ ਵਿਕਲਪ ਵੀ ਮਿਲੇ ਹਨ ਅਤੇ ਧੋਖਾਧੜੀ ਦੇ ਜ਼ਰੀਏ ਕਾਨੂੰਨੀ ਸੁਰੱਖਿਆ ਮਿਲੀ ਹੈ।