ਹਰਿਆਣਾ ਦੇ ਕਰਨਾਲ ਵਿੱਚ ਅਪਰਾਧਿਕ ਵਾਰਦਾਤਾਂ ਲਗਾਤਾਰ ਵੱਧ ਰਹੀਆਂ ਹਨ। ਇੱਥੋਂ ਦੇ ਔਂਗਦ ਪਿੰਡ ਵਿੱਚ ਬਾਈਕ ਸਵਾਰ ਬਦਮਾਸ਼ਾਂ ਨੇ ਜਿੱਥੇ ਦੁਕਾਨ ਦੇ ਬਾਹਰ ਗੋਲੀਆਂ ਚਲਾਈਆਂ ਸਨ, ਹੁਣ ਉੱਥੇ ਹੀ ਕਰਨਾਲ ਦੇ ਕੁਟੇਲ ਪਿੰਡ ਦੇ ਨੇੜੇ ਹਰਿਆਣਾ ਪੁਲਿਸ ਦੇ ASI ਦਾ ਕਤਲ ਕਰ ਦਿੱਤਾ ਗਿਆ ਹੈ। ਸੰਜੀਵ ਕੁਮਾਰ ਯਮੁਨਾਨਗਰ ਵਿੱਚ ਸਟੇਟ ਕ੍ਰਾਈਮ ਬ੍ਰਾਂਚ ਵਿੱਚ ASI ਦੇ ਅਹੁਦੇ ‘ਤੇ ਤਾਇਨਾਤ ਸਨ।
ਮਿਲੀ ਜਾਣਕਾਰੀ ਅਨੁਸਾਰ ਸੰਜੀਵ ਨੇ ਕੁਝ ਸਮਾਂ ਪਹਿਲਾਂ ਹੀ ਆਪਣਾ ਆਪ੍ਰੇਸ਼ਨ ਕਰਵਾਇਆ ਸੀ ਤੇ ਉਹ ਰੋਜ਼ਾਨਾ ਡਿਊਟੀ ਦੇ ਬਾਅਦ ਘਰ ਆ ਜਾਂਦੇ ਸਨ। ਮੰਗਲਵਾਰ ਸ਼ਾਮ ਦੇ ਸਮੇਂ ਜਦੋਂ ਉਹ ਆਪਣੇ ਘਰ ਦੇ ਬਾਹਰ ਸੈਰ ਕਰ ਰਿਹਾ ਸੀ ਤਾਂ ਦੋ ਬਾਈਕ ਸਵਾਰ ਬਦਮਾਸ਼ਾਂ ਨੇ ਉਨ੍ਹਾਂ ਨੂੰ ਦੋ ਗੋਲੀਆਂ ਮਾਰ ਦਿੱਤੀਆਂ। ਦੋ ਰਾਊਂਡ ਫਾਇਰਿੰਗ ਵਿੱਚ ਇੱਕ ਗੋਲੀ ਸੰਜੀਵ ਦੇ ਮੱਥੇ ਤੇ ਦੂਜੀ ਕਮਰ ‘ਤੇ ਲੱਗੀ। ਬਾਅਦ ਵਿੱਚ ਸੰਜੀਵ ਨੂੰ ਗੰਭੀਰ ਹਾਲਤ ਵਿੱਚ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ ਪਰ ਉੱਥੇ ਇਲਾਜ ਦੌਰਾਨ ਸੰਜੀਵ ਦੀ ਮੌਤ ਹੋ ਗਈ। ਘਟਨਾ ਦੇ ਬਾਅਦ ਪੁਲਿਸ ਤੇ CIA, FSL ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ ਸਨ। ਟੀਮਾਂ ਨੇ ਮੌਕੇ ਤੋਂ ਗੋਲੀਆਂ ਦੇ ਖੋਲ ਵੀ ਬਰਾਮਦ ਕੀਤੇ ਹਨ।
ਇਹ ਵੀ ਪੜ੍ਹੋ: ਪੰਜਾਬ ਦੀ ਧੀ ਨੇ ਰੋਸ਼ਨ ਕੀਤਾ ਮਾਪਿਆਂ ਦਾ ਨਾਮ, ਕੈਨੇਡਾ ਪੁਲਿਸ ‘ਚ ਹੋਈ ਭਰਤੀ
ਦੱਸ ਦੇਈਏ ਕਿ ਇਸ ਘਟਨਾ ਦੇ ਬਾਅਦ ਪਤੀਵਾਰ ਵਿੱਚ ਮਾਤਮ ਛਾਇਆ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਕੁਝ ਸਮਾਂ ਪਹਿਲਾਂ ਹੀ ਸੰਜੀਵ ਦੇ ਭਰਾ ਤੇ ਪਿਤਾ ਦਾ ਵੀ ਦਿਹਾਂਤ ਹੋ ਚੁੱਕਿਆ ਹੈ। ਜਿਸ ਤੋਂ ਬਾਅਦ ਘਰ ਦੀ ਸਰਾਏ ਜ਼ਿੰਮੇਵਾਰੀ ਸੰਜੀਵ ਦੇ ਮੋਢਿਆਂ ‘ਤੇ ਸੀ। ਹੁਣ ਪੁਲਿਸ ਆਸ-ਪਾਸ ਦੀ CCTV ਫੁਟੇਜ ਵੀ ਖੰਗਾਲ ਰਹੀ ਹੈ। ASI ਦੇ ਰਿਸ਼ਤੇਦਾਰ ਨੇ ਦੱਸਿਆ ਕਿ ਸੰਜੀਵ ਦਾ ਇੱਕ ਪੁੱਤ ਤੇ ਧੀ ਹੈ। ਉਹ ਰੋਜ਼ਾਨਾ ਘਰ ਆਉਂਦੇ ਸਨ। ਫਿਲਹਾਲ ਕਿਸੇ ਨਾਲ ਕੋਈ ਰੰਜਿਸ਼ ਨਹੀਂ ਸੀ। ਇਸ ਘਟਨਾ ਸਬੰਧੀ DSP ਘੰਰੌੜਾ ਨੇ ਦੱਸਿਆ ਕਿ ASI ਸੰਜੀਵ ਘੇ ਦੇ ਬਾਹਰ ਸੈਰ ਕਰ ਰਹੇ ਸਨ ਤੇ ਇਸ ਦੌਰਾਨ ਬਾਈਕ ਸ੍ਵਰਾਂ ਨੇ ਗੋਲੀਆਂ ਮਾਰੀਆਂ ਹਨ। ਉਨ੍ਹਾਂ ਨੇ ਦੱਸਿਆ ਕਿ ਪੁਲਿਸ ਕਾਰਵਾਈ ਕਰ ਰਹੀ ਹੈ। ਘਟਨਾ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: