ਟਿਕਰੀ ਬਾਰਡਰ ਤੋਂ ਬਾਅਦ ਹੁਣ ਗਾਜ਼ੀਪੁਰ ਬਾਰਡਰ ਤੋਂ ਬੈਰੀਕੇਡ ਹਟਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਬੈਰੀਕੇਡ ਹਟਾਏ ਜਾਣ ਤੋਂ ਬਾਅਦ ਗਾਜ਼ੀਆਬਾਦ ਤੋਂ ਦਿੱਲੀ ਤੱਕ ਸੜਕ ਖੁੱਲ੍ਹ ਸਕਦੀ ਹੈ, ਦੱਸ ਦੇਈਏ ਕਿ ਕਿਸਾਨ ਪਿਛਲੇ 11 ਮਹੀਨਿਆਂ ਤੋਂ ਖੇਤੀ ਕਾਨੂੰਨਾਂ ਦੀ ਵਾਪਸੀ ਲਈ ਇੰਨ੍ਹਾਂ ਸੜਕਾਂ ‘ਤੇ ਪ੍ਰਦਰਸ਼ਨ ਕਰ ਰਹੇ ਹਨ।
ਇੱਥੋਂ ਸਿਰਫ ਬੈਰੀਕੇਡ ਹਟਾਏ ਜਾ ਰਹੇ ਹਨ, ਕਿਸਾਨਾਂ ਦਾ ਪ੍ਰਦਰਸ਼ਨ ਪਹਿਲਾ ਦੀ ਤਰਾਂ ਜਾਰੀ ਹੈ। ਜਾਣਕਾਰੀ ਮਿਲੀ ਹੈ ਕਿ ਪੁਲਿਸ ਨੇ ਸਭ ਤੋਂ ਪਹਿਲਾਂ ਗਾਜ਼ੀਪੁਰ ਸਰਹੱਦ ’ਤੇ ਲੱਗੀਆਂ ਕੰਡਿਆਲੀਆਂ ਤਾਰਾਂ ਨੂੰ ਹਟਾਉਣਾ ਸ਼ੁਰੂ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਵੀਰਵਾਰ ਰਾਤ ਨੂੰ ਟਿਕਰੀ ਸਰਹੱਦ ਤੋਂ ਬੈਰੀਕੇਡ ਹਟਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਸੀ। ਦਿੱਲੀ ਸਰਹੱਦ ਨੇੜੇ ਗਾਜ਼ੀਪੁਰ ਸਰਹੱਦ ‘ਤੇ ਕਿਸਾਨਾਂ ਦੇ ਧਰਨੇ ਵਾਲੀ ਥਾਂ ‘ਤੋਂ ਪੁਲਿਸ ਨੇ ਬੈਰੀਕੇਡਿੰਗ ਹਟਾ ਦਿੱਤੇ ਹਨ। ਇੱਕ ਪੁਲਿਸ ਅਧਿਕਾਰੀ ਨੇ ਕਿਹਾ, ‘ਸਰਕਾਰ ਦਾ ਹੁਕਮ ਹੈ, ਇਸ ਲਈ ਬੈਰੀਕੇਡਿੰਗ ਹਟਾ ਕੇ ਰਸਤਾ ਖੋਲ੍ਹ ਰਹੇ ਹਾਂ।’
ਇਹ ਵੀ ਪੜ੍ਹੋ : ਸਰਕਾਰ ਦਾ ਵੱਡਾ ਫੈਸਲਾ, ਸ਼ਕਤੀਕਾਂਤ ਦਾਸ ਦਾ ਵਧਿਆ 3 ਸਾਲਾਂ ਕਾਰਜਕਾਲ; ਬਣੇ ਰਹਿਣਗੇ RBI ਗਵਰਨਰ
ਪੁਲਿਸ ਬੈਰੀਕੇਡ ਕਿਉਂ ਲਗਾਏ ਗਏ ਇਸ ਬਾਰੇ ਦਿੱਲੀ ਪੁਲਿਸ ਕਮਿਸ਼ਨਰ ਰਾਕੇਸ਼ ਅਸਥਾਨਾ ਨੇ ਕਿਹਾ ਕਿ ਇਹ ਬੈਰੀਕੇਡ ਨੋਇਡਾ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਦੇਖਦੇ ਹੋਏ ਲਗਾਏ ਗਏ ਸਨ, ਹੁਣ ਕਿਸਾਨਾਂ ਨਾਲ ਗੱਲਬਾਤ ਚੱਲ ਰਹੀ ਹੈ ਅਤੇ ਉਮੀਦ ਹੈ ਕਿ ਜਲਦੀ ਹੀ ਆਮ ਜਨਤਾ ਲਈ ਸੜਕ ਨੂੰ ਖੋਲ੍ਹ ਦਿੱਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: