ਸ਼੍ਰੀਨਗਰ ‘ਚ ਅੱਤਵਾਦੀਆਂ ਨੇ ਇਕ ਵਾਰ ਫਿਰ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਅੱਤਵਾਦੀਆਂ ਨੇ ਅਲੀਜਾਨ ਰੋਡ ‘ਤੇ ਹਮਲਾ ਕੀਤਾ। ਇਸ ਦੌਰਾਨ ਅੱਤਵਾਦੀਆਂ ਦੀ ਗੋਲੀਬਾਰੀ ‘ਚ ਇਕ ਪੁਲਸ ਕਰਮਚਾਰੀ ਜ਼ਖਮੀ ਹੋ ਗਿਆ। ਜ਼ਖਮੀ ਪੁਲਸ ਮੁਲਾਜ਼ਮਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਸ ਦੌਰਾਨ ਫੌਜ ਵੱਲੋਂ ਇਲਾਕੇ ਦੀ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।
![policeman injured in a terrorist](https://dailypost.in/wp-content/uploads/2022/05/292.png)
ਜੰਮੂ-ਕਸ਼ਮੀਰ ‘ਚ ਫੌਜ ਵੱਲੋਂ ਤਲਾਸ਼ੀ ਮੁਹਿੰਮ ਲਗਾਤਾਰ ਜਾਰੀ ਹੈ। ਇਸ ਦੌਰਾਨ ਪਿਛਲੇ ਕੁਝ ਸਮੇਂ ‘ਚ ਅੱਤਵਾਦੀਆਂ ਨਾਲ ਮੁੱਠਭੇੜ ਦੀਆਂ ਕਈ ਘਟਨਾਵਾਂ ਵਾਪਰੀਆਂ ਹਨ। ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲੇ ‘ਚ ਸ਼ੁੱਕਰਵਾਰ ਨੂੰ ਵੀ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ ਸੀ। ਇਸ ਮੁਕਾਬਲੇ ‘ਚ ਸੁਰੱਖਿਆ ਬਲਾਂ ਨੇ 3 ਅੱਤਵਾਦੀਆਂ ਨੂੰ ਮਾਰ ਦਿੱਤਾ। ਅਨੰਤਨਾਗ ਜ਼ਿਲੇ ਦੇ ਪਹਿਲਗਾਮ ਖੇਤਰ ਦੇ ਸ਼੍ਰੀਚੰਦ ਜੰਗਲੀ ਖੇਤਰ ‘ਚ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖੁਫੀਆ ਸੂਚਨਾਵਾਂ ਦੇ ਆਧਾਰ ‘ਤੇ ਸੁਰੱਖਿਆ ਬਲਾਂ ਨੇ ਉੱਥੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ।
ਵੀਡੀਓ ਲਈ ਕਲਿੱਕ ਕਰੋ -:
![](https://dailypost.in/wp-content/uploads/2021/10/11-11.gif)
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
![](https://dailypost.in/wp-content/uploads/2022/04/NUEbte-LRME-HD.jpg)