ਕੇਂਦਰ ਸਰਕਾਰ ਹੁਣ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਨੂੰ ਅੱਗੇ ਨਹੀਂ ਵਧਾਏਗੀ, ਜਿਸ ਤਹਿਤ 80 ਕਰੋੜ ਲੋਕਾਂ ਨੂੰ ਮੁਫਤ ਅਨਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਕੋਰੋਨਾ ਦੇ ਦੌਰ ਦੌਰਾਨ ਕੋਈ ਵੀ ਗਰੀਬ ਭੁੱਖਾ ਨਾ ਸੌਂਵੇ ਇਸ ਲਈ ਗਰੀਬ ਕਲਿਆਣ ਅੰਨ ਯੋਜਨਾ 90,000 ਕਰੋੜ ਰੁਪਏ ਦੀ ਵਾਧੂ ਸਬਸਿਡੀ ਨਾਲ ਸ਼ੁਰੂ ਕੀਤੀ ਗਈ ਸੀ, ਜੋ ਹੁਣ ਨਵੰਬਰ ਵਿੱਚ ਖਤਮ ਹੋ ਜਾਵੇਗੀ।
ਖੁਰਾਕ ਸਕੱਤਰ ਸੁਧਾਂਸ਼ੂ ਪਾਂਡੇ ਦੇ ਅਨੁਸਾਰ, ਮੁਫਤ ਰਾਸ਼ਨ ਵੰਡ ਨੂੰ ਨਵੰਬਰ ਤੋਂ ਬਾਅਦ ਵਧਾਉਣ ਦਾ ਕੋਈ ਪ੍ਰਸਤਾਵ ਨਹੀਂ ਹੈ। ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਤਹਿਤ 80 ਕਰੋੜ ਲੋਕਾਂ ਨੂੰ ਮੁਫਤ ਅਨਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਸ਼ੁੱਕਰਵਾਰ ਨੂੰ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਖੁਰਾਕ ਸਕੱਤਰ ਸੁਧਾਂਸ਼ੂ ਪਾਂਡੇ ਨੇ ਕਿਹਾ ਕਿ ਅਰਥਵਿਵਸਥਾ ‘ਚ ਸੁਧਾਰ ਹੋ ਰਿਹਾ ਹੈ।
ਇਹ ਵੀ ਪੜ੍ਹੋ : ਪੱਗ ਦਾ ਅਪਮਾਨ ਕਰਨਾ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਣਾ, ਦੋਸ਼ੀ ਰਹਿਮ ਦਾ ਹੱਕਦਾਰ ਨਹੀਂ : ਹਾਈਕੋਰਟ
ਇਸ ਨਾਲ OMSS (ਓਪਨ ਮਾਰਕੀਟ ਸੇਲ ਸਕੀਮ) ਤਹਿਤ ਅਨਾਜ ਦੀ ਮੰਗ ਵੀ ਵਧੀ ਹੈ। ਇਸ ਲਈ, ਸਰਕਾਰ ਕੋਲ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਦੇ ਤਹਿਤ ਮੁਫਤ ਰਾਸ਼ਨ ਦੀ ਵੰਡ ਨੂੰ ਵਧਾਉਣ ਦਾ ਕੋਈ ਪ੍ਰਸਤਾਵ ਨਹੀਂ ਹੈ।
ਵੀਡੀਓ ਲਈ ਕਲਿੱਕ ਕਰੋ -: