President Kovind on Red Fort incident: ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਸ਼ੁੱਕਰਵਾਰ ਨੂੰ ਸੰਸਦ ਦੇ ਸਾਂਝੇ ਇਜਲਾਸ ਨੂੰ ਸੰਬੋਧਿਤ ਕੀਤਾ । ਰਾਸ਼ਟਰਪਤੀ ਨੇ ਆਪਣੇ ਸੰਬੋਧਨ ਵਿੱਚ ਗਣਤੰਤਰ ਦਿਵਸ ਦੇ ਦਿਨ ਰਾਜਧਾਨੀ ਦਿੱਲੀ ਵਿੱਚ ਹੋਈ ਹਿੰਸਾ ਅਤੇ ਲਾਲ ਕਿਲ੍ਹੇ ‘ਤੇ ਵਿਵਾਦ ਦੀ ਨਿਖੇਧੀ ਕੀਤੀ । ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ ਪਿਛਲੇ ਦਿਨਾਂ ਵਿੱਚ ਹੋਇਆ ਤਿਰੰਗੇ ਦਾ ਅਪਮਾਨ ਬਹੁਤ ਮੰਦਭਾਗਾ ਹੈ । ਆਪਣੇ ਸੰਬੋਧਨ ਵਿੱਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ, “ਪਿਛਲੇ ਦਿਨਾਂ ਵਿੱਚ ਹੋਇਆ ਤਿਰੰਗੇ ਅਤੇ ਗਣਤੰਤਰ ਦਿਵਸ ਦਾ ਅਪਮਾਨ ਬਹੁਤ ਮੰਦਭਾਗਾ ਹੈ । ਜੋ ਸੰਵਿਧਾਨ ਸਾਨੂੰ ਪ੍ਰਗਟਾਵੇ ਦੀ ਆਜ਼ਾਦੀ ਦਾ ਅਧਿਕਾਰ ਦਿੰਦਾ ਹੈ, ਉਹੀ ਸੰਵਿਧਾਨ ਸਾਨੂੰ ਸਿਖਾਉਂਦਾ ਹੈ ਕਿ ਕਾਨੂੰਨ ਅਤੇ ਸ਼ਾਸਨ ਦੀ ਬਰਾਬਰ ਗੰਭੀਰਤਾ ਨਾਲ ਪਾਲਣਾ ਕੀਤੀ ਜਾਣੀ ਚਾਹੀਦੀ ਹੈ।’
ਦੱਸ ਦੇਈਏ ਕਿ ਗਣਤੰਤਰ ਦਿਵਸ ਦੇ ਮੌਕੇ ‘ਤੇ ਕਿਸਾਨ ਜੱਥੇਬੰਦੀਆਂ ਵੱਲੋਂ ਟਰੈਕਟਰ ਪਰੇਡ ਕੱਢੀ ਗਈ ਸੀ, ਜਿਸ ਦੌਰਾਨ ਦਿੱਲੀ ਵਿੱਚ ਭਾਰੀ ਹਿੰਸਾ ਹੋਈ। ਇਸ ਮੁੱਦੇ ‘ਤੇ ਦਿੱਲੀ ਪੁਲਿਸ ਵੱਲੋਂ ਕੇਸ ਵੀ ਦਰਜ ਕੀਤਾ ਗਿਆ ਹੈ ਅਤੇ ਕਾਰਵਾਈ ਜਾਰੀ ਹੈ ।
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਆਪਣੇ ਸੰਬੋਧਨ ਵਿੱਚ ਨਵੇਂ ਖੇਤੀਬਾੜੀ ਕਾਨੂੰਨਾਂ ਅਤੇ ਉਸ ਵਿਰੁੱਧ ਚੱਲ ਰਹੇ ਅੰਦੋਲਨ ਦਾ ਜ਼ਿਕਰ ਕੀਤਾ । ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਕਿਹਾ ਕਿ ਫਿਲਹਾਲ ਖੇਤੀਬਾੜੀ ਕਾਨੂੰਨਾਂ ਦੇ ਲਾਗੂ ਹੋਣ ਨੂੰ ਦੇਸ਼ ਦੀ ਸੁਪਰੀਮ ਕੋਰਟ ਨੇ ਮੁਲਤਵੀ ਕਰ ਦਿੱਤਾ ਹੈ, ਮੇਰੀ ਸਰਕਾਰ ਸੁਪਰੀਮ ਕੋਰਟ ਦੇ ਫੈਸਲੇ ਦਾ ਪੂਰਾ ਸਤਿਕਾਰ ਕਰੇਗੀ ਅਤੇ ਇਸ ਦੀ ਪਾਲਣਾ ਕਰੇਗੀ।
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ, “ਮੇਰੀ ਸਰਕਾਰ ਇਹ ਸਪੱਸ਼ਟ ਕਰਨਾ ਚਾਹੁੰਦੀ ਹੈ ਕਿ ਤਿੰਨ ਨਵੇਂ ਖੇਤੀਬਾੜੀ ਕਾਨੂੰਨ ਲਾਗੂ ਕੀਤੇ ਜਾਣ ਤੋਂ ਪਹਿਲਾਂ ਉਨ੍ਹਾਂ ਪੁਰਾਣੀਆਂ ਪ੍ਰਣਾਲੀ ਦੇ ਤਹਿਤ ਜੋ ਅਧਿਕਾਰ ਸੀ ਅਤੇ ਜੋ ਸਹੂਲਤਾਂ ਸੀ, ਉਨ੍ਹਾਂ ਵਿੱਚ ਕੋਈ ਕਮੀ ਨਹੀਂ ਕੀਤੀ ਗਈ ਹੈ। ਬਲਕਿ ਇਨ੍ਹਾਂ ਖੇਤੀਬਾੜੀ ਸੁਧਾਰਾਂ ਰਾਹੀਂ ਸਰਕਾਰ ਨੇ ਕਿਸਾਨਾਂ ਨੂੰ ਨਵੀਆਂ ਸਹੂਲਤਾਂ ਦੇ ਨਾਲ-ਨਾਲ ਨਵੇਂ ਅਧਿਕਾਰ ਵੀ ਦਿੱਤੇ ਹਨ।’