President kovind pm modi : ਅੱਜ ਦੇਸ਼ ਭਰ ‘ਚ ਮਹਾਂਸ਼ਿਵਰਾਤਰੀ ਮਨਾਈ ਜਾ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾ ਸ਼ਿਵਰਾਤਰੀ ਦੇ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ਕੀਤਾ, “ਮਹਾਂ ਸ਼ਿਵਰਾਤਰੀ ਦੇ ਸ਼ੁਭ ਅਵਸਰ ‘ਤੇ ਦੇਸ਼ ਵਾਸੀਆਂ ਨੂੰ ਬਹੁਤ ਸਾਰੀਆਂ ਸ਼ੁੱਭਕਾਮਨਾਵਾਂ। ਹਰ ਹਰ ਮਹਾਂਦੇਵ!” ਇਸ ਦੇ ਨਾਲ ਹੀ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀ ਆਪਣੇ ਟਵਿੱਟਰ ‘ਤੇ ਸੰਦੇਸ਼ ਸਾਂਝਾ ਕੀਤਾ ਅਤੇ ਲੋਕਾਂ ਨੂੰ ਇਸ ਖਾਸ ਦਿਨ ਦੀ ਵਧਾਈ ਦਿੱਤੀ ਹੈ।
ਰਾਸ਼ਟਰਪਤੀ ਨੇ ਲਿਖਿਆ, “ਮਹਾਸ਼ਿਵਰਾਤਰੀ ਦੇ ਸ਼ੁੱਭ ਅਵਸਰ ‘ਤੇ ਸਾਰੇ ਦੇਸ਼ ਵਾਸੀਆਂ ਨੂੰ ਸ਼ੁੱਭਕਾਮਨਾਵਾਂ। ਦੇਵੀ ਪਾਰਬਤੀ ਅਤੇ ਭਗਵਾਨ ਸ਼ਿਵ ਦੇ ਵਿਆਹ ਦੀ ਇੱਕ ਯਾਦਗਾਰੀ ਯਾਦ ਵਜੋਂ ਮਨਾਇਆ ਜਾਣ ਵਾਲਾ ਇਹ ਤਿਉਹਾਰ ਪੂਰੀ ਮਨੁੱਖਤਾ ਲਈ ਕਲਿਆਣਕਾਰੀ ਹੋਵੇ।”
ਮਹਾਂਸ਼ਿਵਰਾਤਰੀ ਦਾ ਤਿਉਹਾਰ ਵੀਰਵਾਰ ਨੂੰ ਪੂਰੇ ਦੇਸ਼ ਵਿੱਚ ਧੂਮਧਾਮ ਅਤੇ ਰਵਾਇਤੀ ਢੰਗ ਨਾਲ ਮਨਾਇਆ ਜਾਂਦਾ ਹੈ। ਬਹੁਤ ਸਾਰੇ ਸ਼ਰਧਾਲੂਆਂ ਨੇ ਵਰਤ ਵੀ ਰੱਖੇ ਹਨ। ਇਸ ਦੇ ਨਾਲ ਹੀ ਸ਼ਿਵ ਮੰਦਰਾਂ ਵਿੱਚ ਸ਼ਰਧਾਲੂਆਂ ਦੀਆਂ ਲੰਬੀਆਂ-ਲੰਬੀਆਂ ਕਤਾਰਾਂ ਵੇਖੀਆਂ ਜਾ ਰਹੀਆਂ ਹਨ।