President Kovind PM Modi greet nation: ਨਵੀਂ ਦਿੱਲੀ: ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਸਣੇ ਕਈ ਨੇਤਾਵਾਂ ਨੇ ਦੇਸ਼ਵਾਸੀਆਂ ਤੇ ਕੇਰਲ ਦੇ ਲੋਕਾਂ ਨੂੰ ਓਨਮ ਦੀ ਵਧਾਈ ਦਿੱਤੀ ਹੈ। ਫਸਲਾਂ ਦੀ ਕਟਾਈ ‘ਤੇ ਮਨਾਏ ਜਾਣ ਵਾਲੇ ਤਿਉਹਾਰਾਂ ਦਾ ਤਿਉਹਾਰ ਓਨਮ ਨੂੰ ਕੇਰਲ ਸਮੇਤ ਦੇਸ਼ ਦੇ ਕਈ ਦੂਜੇ ਹਿੱਸਿਆਂ ਵਿੱਚ ਬੜੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।
ਇਸ ਮੌਕੇ ਰਾਸ਼ਟਰਪਤੀ ਕੋਵਿੰਦ ਨੇ ਓਨਮ ਦੀ ਵਧਾਈ ਦਿੰਦਿਆਂ ਕਿਹਾ, “ਓਨਮ ਦੇ ਸ਼ੁੱਭ ਅਵਸਰ ‘ਤੇ ਸਾਰਿਆਂ ਨੂੰ ਵਧਾਈ। ਓਨਮ ਦਾ ਤਿਉਹਾਰ ਸਾਡੀ ਅਮੀਰ ਸਭਿਆਚਾਰਕ ਵਿਰਾਸਤ ਦਾ ਪ੍ਰਤੀਕ ਹੈ। ਇਸ ਦੇ ਨਾਲ ਹੀ ਨਵੀਂ ਫਸਲ ਦੇ ਆਉਣ ‘ਤੇ ਕੁਦਰਤ ਪ੍ਰਤੀ ਧੰਨਵਾਦ ਪ੍ਰਗਟ ਕਰਨ ਦਾ ਇਹ ਇੱਕ ਮੌਕਾ ਹੈ । ਇਸ ਮੌਕੇ ਲੋੜਵੰਦ ਲੋਕਾਂ ਦੀ ਮਦਦ ਕਰੋ ਅਤੇ ਕੋਵਿਡ-19 ਦੀ ਰੋਕਥਾਮ ਲਈ ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰੋ।
ਇਸ ਤੋਂ ਅੱਗੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ, “ਇਹ ਨਵੀਂ ਫਸਲ ਦੀ ਆਮਦ ‘ਤੇ ਧਰਤੀ ਮਾਤਾ ਪ੍ਰਤੀ ਸਾਡੀ ਸ਼ੁਕਰਗੁਜ਼ਾਰੀ ਦਾ ਪ੍ਰਗਟਾਵਾ ਵੀ ਹੈ, ਸਾਨੂੰ ਕੋਵਿਡ -19 ਮਹਾਂਮਾਰੀ ਦੇ ਸਮੇਂ ਤਿਓਹਾਰ ਮਨਾਉਂਦੇ ਹੋਏ ਸਮਾਜ ਦੇ ਕਮਜ਼ੋਰ ਵਰਗਾਂ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ ਅਤੇ ਆਪਣੇ ਪਰਿਵਾਰ ਅਤੇ ਸਮਾਜ ਦੀ ਵਿਆਪਕ ਸੁਰੱਖਿਆ ਲਈ ਢੁੱਕਵੇਂ ਕਦਮ ਚੁੱਕਣੇ ਚਾਹੀਦੇ ਹਨ।
ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਤੁਹਾਨੂੰ ਸਾਰਿਆਂ ਨੂੰ ਓਨਮ ਦੀ ਸ਼ੁੱਭਕਾਮਨਾਵਾਂ ਦਿੰਦਾ ਹਾਂ । ਇਹ ਇੱਕ ਅਨੌਖਾ ਤਿਉਹਾਰ ਹੈ ਜਿਸ ਵਿੱਚ ਸਦਭਾਵਨਾ ਦਾ ਤਿਉਹਾਰ ਮਨਾਇਆ ਜਾਂਦਾ ਹੈ। ਇਹ ਇੱਕ ਅਜਿਹਾ ਮੌਕਾ ਹੈ ਜਦੋਂ ਅਸੀਂ ਆਪਣੇ ਸਖਤ ਮਿਹਨਤੀ ਕਿਸਾਨਾਂ ਦਾ ਧੰਨਵਾਦ ਕਰਦੇ ਹਾਂ। ਹਰ ਕਿਸੇ ਨੂੰ ਖੁਸ਼ਹਾਲੀ ਅਤੇ ਚੰਗੀ ਸਿਹਤ ਮਿਲਦੀ ਰਹੇ।