President Ram Nath Kovind referred: ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਉਨ੍ਹਾਂ ਨੂੰ ਅੱਗੇ ਦੇ ਇਲਾਜ ਲਈ ਦਿੱਲੀ ਏਮਜ਼ ਵਿੱਚ ਰੈਫ਼ਰ ਕਰ ਦਿੱਤਾ ਗਿਆ ਹੈ । ਇਸ ਤੋਂ ਪਹਿਲਾਂ ਉਨ੍ਹਾਂ ਦਾ ਇਲਾਜ ਦਿੱਲੀ ਦੇ ਆਰਮੀ ਹਸਪਤਾਲ (ਰਿਸਰਚ ਐਂਡ ਰੈਫ਼ਰਲ) ਵਿਖੇ ਇਲਾਜ ਚੱਲ ਰਿਹਾ ਸੀ। ਦੱਸ ਦਈਏ ਕਿ ਸ਼ੁੱਕਰਵਾਰ ਨੂੰ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਆਰਮੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਡਾਕਟਰਾਂ ਨੇ ਉਨ੍ਹਾਂ ਦਾ ਚੈੱਕਅਪ ਕੀਤਾ।
ਦਰਅਸਲ, ਉਨ੍ਹਾਂ ਦੀ ਸਿਹਤ ਨੂੰ ਲੈ ਕੇ ਆਰਮੀ ਹਸਪਤਾਲ ਦੇ ਮੈਡੀਕਲ ਬੁਲੇਟਿਨ ਵਿੱਚ ਕਿਹਾ ਗਿਆ ਹੈ ਕਿ, ‘ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਹਾਲਤ ਸਥਿਰ ਹੈ। ਜਿਸ ਤੋਂ ਬਾਅਦ ਉਨ੍ਹਾਂ ਨੇ ਰਾਸ਼ਟਰਪਤੀ ਨੂੰ ਅਗਲੀ ਜਾਂਚ ਲਈ ਏਮਜ਼ ਰੈਫਰ ਕਰ ਦਿੱਤਾ ਹੈ।’
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਹਸਪਤਾਲ ਨੇ ਸ਼ੁੱਕਰਵਾਰ ਨੂੰ ਇੱਕ ਮੈਡੀਕਲ ਬੁਲੇਟਿਨ ਵਿੱਚ ਕਿਹਾ ਸੀ, “ਭਾਰਤ ਦੇ ਰਾਸ਼ਟਰਪਤੀ ਛਾਤੀ ਦੀ ਸਮੱਸਿਆ ਤੋਂ ਬਾਅਦ ਫੌਜ ਦੇ ਹਸਪਤਾਲ ਵਿੱਚ ਲਿਆਂਦਾ ਗਿਆ ਸੀ ।” ਉਨ੍ਹਾਂ ਦੀ ਸਿਹਤ ਦੀ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੀ ਸਥਿਤੀ ਸਥਿਰ ਹੈ।”
ਇਹ ਵੀ ਦੇਖੋ: ਜਲੰਧਰ ਬਾਈਪਾਸ ਜਿੱਥੇ ਹਜ਼ਾਰਾ ਦੀ ਗਿਣਤੀ ਵਿੱਚ ਰੋਜ਼ਾਨਾ ਬੱਸਾਂ ਨਿਕਲਦੀਆਂ,ਦੇਖੋ ਕਿਵੇਂ ਪਿਆ ਸੁਨਸਾਨ